Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing *ਪਿੰਡ ਮੀਰਪੁਰ ਜੱਟਾਂ ਤੋਂ ਨੌਜਵਾਨ ਸਭਾ ਅਤੇ ਗੁਰਦੁਆਰਾ ਕਮੇਟੀ ਵੱਲੋਂ ਸਾਂਝੇ ਤੌਰ ਤੇ ਲਗਾਈ ਛਬੀਲ ਦਾ ਸਤਨਾਮ ਜਲਵਾਹਾ ਨੇ ਕੀਤਾ ਸ਼ੁੱਭ ਆਰੰਭ*

*ਪਿੰਡ ਮੀਰਪੁਰ ਜੱਟਾਂ ਤੋਂ ਨੌਜਵਾਨ ਸਭਾ ਅਤੇ ਗੁਰਦੁਆਰਾ ਕਮੇਟੀ ਵੱਲੋਂ ਸਾਂਝੇ ਤੌਰ ਤੇ ਲਗਾਈ ਛਬੀਲ ਦਾ ਸਤਨਾਮ ਜਲਵਾਹਾ ਨੇ ਕੀਤਾ ਸ਼ੁੱਭ ਆਰੰਭ*

*ਪਿੰਡ ਮੀਰਪੁਰ ਜੱਟਾਂ ਤੋਂ ਨੌਜਵਾਨ ਸਭਾ ਅਤੇ ਗੁਰਦੁਆਰਾ ਕਮੇਟੀ ਵੱਲੋਂ ਸਾਂਝੇ ਤੌਰ ਤੇ ਲਗਾਈ ਛਬੀਲ ਦਾ ਸਤਨਾਮ ਜਲਵਾਹਾ ਨੇ ਕੀਤਾ ਸ਼ੁੱਭ ਆਰੰਭ*

ਨਵਾਂਸ਼ਹਿਰ (ਜਤਿੰਦਰ ਪਾਲ ਸਿੰਘ ਕਲੇਰ ) ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਮੀਰਪੁਰ ਜੱਟਾਂ ਤੋਂ ਨੌਜਵਾਨ ਸਭਾ ਅਤੇ ਗੁਰਦੁਆਰਾ ਸਿੰਘ ਸਭਾ ਦੀ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਤੌਰ ਤੇ ਬਲਾਚੌਰ ਮੇਨ ਹਾਈਵੇਅ ਉਤੇ ਮੈਕਡੋਨਲ ਹੋਟਲ ਲਾਗੇ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ। ਇਸ ਮੌਕੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਉੱਪ ਪ੍ਰਧਾਨ ਅਤੇ ਪਾਰਟੀ ਦੇ ਸੀਨੀਅਰ ਬੁਲਾਰੇ ਸਤਨਾਮ ਸਿੰਘ ਜਲਵਾਹਾ ਵੱਲੋਂ ਵਿਸ਼ੇਸ਼ ਤੌਰ ਉੱਤੇ ਸ਼ਿਰਕਤ ਕੀਤੀ ਅਤੇੇ ਗੁਰੂ ਸਾਹਿਬ ਜੀ ਦਾ ਓਟ ਆਸਰਾ ਲੈਣ ਉਪਰੰਤ ਛਬੀਲ ਦੀ ਆਰੰਭਤਾ ਕਰਵਾਈ ਗਈ।ਇਸ ਮੌਕੇ ਪਿੰਡ ਮੀਰਪੁਰ ਜੱਟਾਂ ਦੇ ਸਮੂਹ ਨੌਜਵਾਨਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵੱਲੋਂ ਜਲਵਾਹਾ ਨੂੰ ਸਿਰੋਪਾਓ ਦੇਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਦਾ ਵਿਸ਼ੇਸ਼ ਤੌਰ ਉੱਤੇ ਛਬੀਲ ਵਿੱਚ ਹਾਜ਼ਰੀ ਭਰਨ ਅਤੇ ਨੌਜਵਾਨ ਸਾਥੀਆਂ ਨੂੰ ਹੱਲਾਸ਼ੇਰੀ ਦੇਣ ਲਈ ਪਹੁੰਚਣ ਉਤੇ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ। ਇਸ ਮੌਕੇ ਜਲਵਾਹਾ ਨੇ ਸਮੂਹ ਨੌਜਵਾਨਾਂ ਤੇ ਸਮੂਹ ਪਿੰਡ ਵਾਸੀਆਂ ਦਾ ਸ਼ੁਕਰੀਆ ਅਦਾ ਕਰਦੇ ਹੋਏ ਕਿਹਾ ਕਿ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪਿੰਡ ਮੀਰਪੁਰ ਜੱਟਾਂ ਦੇ ਨੌਜਵਾਨਾਂ ਵੱਲੋਂ ਮੇਨ ਹਾਈਵੇਅ ਉਤੇ ਲਗਾਈ ਠੰਡੇ ਮਿੱਠੇ ਜਲ ਦੀ ਸੇਵਾ ਜਿਥੇ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ ਉਥੇ ਹੀ ਇਸ ਕੜਕਦੀ ਧੁੱਪ ਵਿਚ ਸਫ਼ਰ ਕਰਨ ਵਾਲੇ ਹਜ਼ਾਰਾਂ ਰਾਹਗੀਰਾਂ ਨੂੰ ਠੰਡੇ ਮਿੱਠੇ ਜਲ ਦੀ ਸੇਵਾ ਨਾਲ ਵੱਡੀ ਰਾਹਤ ਵੀ ਦਿੱਤੀ ਗਈ ਹੈ ਅਤੇ ਲੋਕਾਂ ਦੀ ਪਿਆਸ ਬੁਝਾਉਣ ਲਈ ਸਾਰੇ ਨਗਰ ਵੱਲੋਂ ਬਹੁਤ ਚੰਗਾ ਕਾਰਜ ਵੀ ਕੀਤਾ ਗਿਆ ਹੈ। ਇਸ ਮੌਕੇ ਜਲਵਾਹਾ ਨੇ ਸਾਰੇ ਪ੍ਰਬੰਧਕਾਂ ਦਾ ਧੰਨਵਾਦ ਕੀਤਾ ਅਤੇ ਸਾਰੇ ਨੌਜਵਾਨਾਂ ਨੂੰ ਕੁਦਰਤੀ ਸੋਮਿਆਂ ਨੂੰ ਬਚਾਉਣ ਲਈ ਪਿੰਡ ਪਿੰਡ ਠੋਸ ਉਪਰਾਲੇ ਆਰੰਭ ਕਰਨ ਲਈ ਵੀ ਵਿਸ਼ੇਸ਼ ਤੌਰ ਤੇ ਅਪੀਲ ਕੀਤੀ। ਇਸ ਮੌਕੇ ਜਲਵਾਹਾ ਨੇ ਦੱਸਿਆ ਕਿ ਬਰਸਾਤ ਦੇ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ-ਪਹਿਲਾਂ ਨਵਾਂਸ਼ਹਿਰ ਜ਼ਿਲ੍ਹੇ ਵਿੱਚ ਹਰੇ ਪੌਂਦੇ ਲਗਾਉਣ ਦੀ ਮੁਹਿੰਮ ਚਲਾਈ ਜਾਵੇਗੀ ਤਾਂ ਜ਼ੋ ਪਾਣੀ ਹਵਾ ਅਤੇ ਧਰਤੀ ਨੂੰ ਗੰਧਲਾ ਹੋਣ ਤੋਂ ਬਚਾਉਣ ਲਈ ਆਪਾਂ ਸਾਰਿਆਂ ਰਲਮਿਲ ਕੇ ਠੋਸ ਉਪਰਾਲੇ ਕਰ ਸਕੀਏ। ਤਾਂ ਜੋ ਪੰਜਾਬ ਨੂੰ ਰੰਗਲਾ ਪੰਜਾਬ ਬਣਾਇਆ ਜਾ ਸਕੇ। ਜਲਵਾਹਾ ਨੇ ਸਾਰੇ ਨੌਜਵਾਨਾਂ ਨੂੰ ਇਸ ਨੇਕ ਕਾਰਜ ਲਈ ਵੱਧ ਚੜਕੇ ਸਾਥ ਦੇਣ ਲਈ ਅਤੇ ਨਵੇਂ ਪੌਦੇ ਲਾਉਣ ਲਈ ਵਿੰਡੀ ਜਾਣ ਵਾਲੀ ਮੁਹਿੰਮ ਲਈ ਤਿਆਰ ਰਹਿਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਆਮ ਆਦਮੀ ਪਾਰਟੀ ਦੇ ਕਿਸਾਨ ਵਿੰਗ ਦੇ ਜਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਸੰਘਾ, ਸਰਕਲ ਪ੍ਰਧਾਨ ਗੁਰਦੇਵ ਸਿੰਘ ਮੀਰਪੁਰੀ, ਨੌਜਵਾਨ ਆਗੂ ਗਗਨ ਮੀਰਪੁਰੀ, ਬੁਟਲਰ ਗੌਰੀ ਸੈਫ਼ੀ ਮੱਖਣ ਸੋਨੂੰ ਕਰਨ ਜੱਸਾ ਅਟਾਲਾਂ ਲੱਕੀ ਮੈਕੀ ਰਾਣਾ ਹੈਰੀ ਦੀਪਾ ਮੀਰਪੁਰ ਅਤੇ ਅਨੇਕਾਂ ਨੌਜਵਾਨ ਅਤੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।