Prime Punjab Times

Latest news
ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ
ADVERTISEMENT
You are currently viewing *ਪੰਜਾਬ ਦੇ ਖਜ਼ਾਨਾ ਮੰਤਰੀ ਅਤੇ ਪੰਚਾਇਤ ਮੰਤਰੀ ਨਾਲ ਸਤਨਾਮ ਸਿੰਘ ਜਲਵਾਹਾ ਨੇ ਕੀਤੀ ਵਿਸ਼ੇਸ਼ ਮੁਲਾਕਾਤ*

*ਪੰਜਾਬ ਦੇ ਖਜ਼ਾਨਾ ਮੰਤਰੀ ਅਤੇ ਪੰਚਾਇਤ ਮੰਤਰੀ ਨਾਲ ਸਤਨਾਮ ਸਿੰਘ ਜਲਵਾਹਾ ਨੇ ਕੀਤੀ ਵਿਸ਼ੇਸ਼ ਮੁਲਾਕਾਤ*

*ਪੰਜਾਬ ਦੇ ਖਜ਼ਾਨਾ ਮੰਤਰੀ ਅਤੇ ਪੰਚਾਇਤ ਮੰਤਰੀ ਨਾਲ ਸਤਨਾਮ ਸਿੰਘ ਜਲਵਾਹਾ ਨੇ ਕੀਤੀ ਵਿਸ਼ੇਸ਼ ਮੁਲਾਕਾਤ*

ਨਵਾਂਸ਼ਹਿਰ 20 ਮਈ ( ਜਤਿੰਦਰ ਪਾਲ ਸਿੰਘ ਕਲੇਰ ) : ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਉਪ ਪ੍ਰਧਾਨ ਅਤੇ ਪੰਜਾਬ ਦੇ ਬੁਲਾਰੇ ਸਤਨਾਮ ਸਿੰਘ ਜਲਵਾਹਾ ਵੱਲੋਂ ਨਵਾਂਸ਼ਹਿਰ ਹਲਕੇ ਸੰਬੰਧੀ ਪੰਜਾਬ ਦੇ ਖਜ਼ਾਨਾ ਮੰਤਰੀ ਸ ਹਰਪਾਲ ਸਿੰਘ ਚੀਮਾ ਅਤੇ ਪੰਚਾਇਤ ਰਾਜ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨਾਲ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੌਕੇ ਜਲਵਾਹਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਚਾਇਤ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਜੀ ਜਦੋਂ ਤੋਂ ਪੰਚਾਇਤ ਮੰਤਰੀ ਬਣੇ ਹਨ ਉਹ ਦਿਨ ਰਾਤ ਪੰਜਾਬ ਦੇ ਭਲੇ ਵਿੱਚ ਫੈਸਲੇ ਲੈਂਦੇ ਹੋਏ ਬਹੁਤ ਵਧੀਆ ਕੰਮ ਕਰ ਰਹੇ ਹਨ,ਜਿਸਦੀ ਬਦੌਲਤ ਹੁਣ ਤੱਕ ਪੰਜਾਬ ਦੀ ਹਜ਼ਾਰਾਂ ਏਕੜ ਪੰਚਾਇਤੀ ਜ਼ਮੀਨ ਜ਼ੋ ਕਿਸੇ ਨਾ ਕਿਸੇ ਰੂਪ ਵਿੱਚ ਕਬਜ਼ੇ ਹੇਠ ਦੱਬੀ ਹੋਈ ਸੀ, ਉਸ ਹਜ਼ਾਰਾਂ ਏਕੜ ਜ਼ਮੀਨ ਤੋਂ ਕਬਜ਼ਾ ਛੁਡਵਾਕੇ ਪੰਚਾਇਤਾਂ ਦੇ ਹਵਾਲੇ ਕੀਤੀ ਜਾ ਚੁੱਕੀ ਹੈ। ਇਸ ਨਾਲ ਜਿਥੇ ਸਰਕਾਰੀ ਖਜ਼ਾਨੇ ਨੂੰ ਲਾਭ ਹੋਵੇਗਾ ਉਥੇ ਪਿੰਡਾਂ ਦੀਆਂ ਪੰਚਾਇਤਾਂ ਦੀ ਇਨਕਮ ਵਿੱਚ ਵੀ ਵਾਧਾ ਹੋਵੇਗਾ। ਪੰਜਾਬ ਦੇ ਖਜ਼ਾਨਾ ਮੰਤਰੀ ਸ ਹਰਪਾਲ ਸਿੰਘ ਚੀਮਾ ਜੀ ਨੇ ਜਿਥੇ ਪਹਿਲਾਂ ਵਿਰੋਧੀ ਧਿਰ ਦੇ ਨੇਤਾ ਵਜੋਂ ਆਪਣੀ ਜੁੰਮੇਵਾਰੀ ਨੂੰ ਬੜੀ ਸੂਝ-ਬੂਝ ਨਾਲ ਨੇਪਰੇ ਚੜਾਇਆ ਹੈ ਉਸੇ ਤਰ੍ਹਾਂ ਹੁਣ ਉਨ੍ਹਾਂ ਨੂੰ ਪੰਜਾਬ ਦੇ ਖਜ਼ਾਨਾ ਮੰਤਰੀ ਦੀ ਜੋ ਅਹਿਮ ਤੇ ਵੱਡੀ ਜੁੰਮੇਵਾਰੀ ਦਿੱਤੀ ਗਈ ਹੈ ਉਸਨੂੰ ਵੀ ਉਹ ਬਾਖੂਬੀ ਨਿਭਾਅ ਰਹੇ ਹਨ ਅਤੇ ਬਾਖੂਬੀ ਨੇਪਰੇ ਚੜਾਉਣਗੇ। ਜਲਵਾਹਾ ਨੇ ਦੱਸਿਆ ਕਿ ਚੀਮਾ ਸਾਬ ਅਤੇ ਧਾਲੀਵਾਲ ਸਾਬ ਬਹੁਤ ਹੀ ਇਮਾਨਦਾਰ ਅਤੇ ਗਰਾਊਂਡ ਲੈਵਲ ਨਾਲ ਜੁੜਕੇ ਕੰਮ ਕਰਨ ਵਾਲੇ ਲੀਡਰ ਹਨ ਅਤੇ ਆਮ ਘਰਾਂ ਵਿੱਚੋਂ ਉਠੇ ਹੋਏ ਆਮ ਆਦਮੀ ਹਨ, ਉਨ੍ਹਾਂ ਨੂੰ ਹਰ ਆਮ ਬੰਦੇ ਦੀਆਂ ਦੁੱਖ ਤਕਲੀਫਾਂ ਦਾ ਚੰਗੀ ਤਰ੍ਹਾਂ ਪਤਾ ਹੈ,ਇਸ ਲਈ ਉਹ ਖਜ਼ਾਨਾ ਵੀ ਇਮਾਨਦਾਰੀ ਨਾਲ ਭਰਨਗੇ ਅਤੇ ਲੋਕਾਂ ਨੂੰ ਸਹੂਲਤਾਂ ਵੀ ਸਾਰੀਆਂ ਮੁਹੱਈਆਂ ਕਰਵਾਉਣਗੇ। ਇਸ ਮੌਕੇ ਜਲਵਾਹਾ ਨੇ ਕਿਹਾ ਕਿ ਖਜ਼ਾਨਾ ਮੰਤਰੀ ਸ ਹਰਪਾਲ ਸਿੰਘ ਚੀਮਾ ਜੀ ਅਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਜੀ ਨਾਲ ਪੰਜਾਬ ਦੇ ਕਈ ਅਹਿਮ ਮੁਦਿਆਂ ਉਤੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਇਸ ਮੌਕੇ ਧਾਲੀਵਾਲ ਜੀ ਨੇ ਨਵਾਂਸ਼ਹਿਰ ਹਲਕੇ ਦੇ ਲੋਕਾਂ ਨੂੰ ਵੀ ਕਿਹਾ ਹੈ ਕਿ ਜਿਸਦੇ ਥੱਲੇ ਵੀ ਕਬਜ਼ੇ ਵਾਲੀ ਸਰਕਾਰੀ ਜ਼ਮੀਨਾਂ ਹੈ ਉਹ ਆਪ ਮੁਹਾਰੇ ਕਬਜ਼ਾ ਛੱਡ ਦੇਣ ਅਤੇ ਜ਼ਮੀਨ ਸਰਕਾਰ ਹਵਾਲੇ ਕਰ ਦੇਣ, ਸਰਕਾਰੀ ਜ਼ਮੀਨਾਂ ਉਤੇ ਕੀਤਾ ਕਬਜ਼ਾ ਨਾ ਛੱਡਣ ਦੀ ਸੂਰਤ ਵਿੱਚ ਉਨ੍ਹਾਂ ਨੂੰ ਪਿਛਲਾ ਸਾਰਾ ਬਕਾਇਆ ਅਤੇ ਕਬਜ਼ਾ ਕਰਕੇ ਕੀਤੇ ਸਰਕਾਰੀ ਨੁਕਸਾਨ ਦਾ ਖਮਿਆਜ਼ਾ ਭੁਗਤਣ ਲਈ ਤਿਆਰ ਹੋ ਜਾਣਾ ਚਾਹੀਦਾ ਹੈ। ਇਸ ਮੌਕੇ ਜਲਵਾਹਾ ਵੱਲੋਂ ਸ਼ਹੀਦ ਭਗਤ ਸਿੰਘ ਜੀ ਦੀ ਫੋਟੋ ਵਾਲਾ ਯਾਦਗਾਰੀ ਸਨਮਾਨ ਚਿੰਨ੍ਹ ਭੇਂਟ ਕੀਤੀ ਗਿਆ ਅਤੇ ਦੋਵੇਂ ਮੰਤਰੀ ਸਹਿਬਾਨ ਵੱਲੋਂ ਸ਼ਹੀਦ ਭਗਤ ਸਿੰਘ ਨਗਰ ਦੀ ਪਹਿਲ ਦੇ ਆਧਾਰ ਉੱਤੇ ਡਿਵੈਲਪਮੈਂਟ ਕਰਨ ਦਾ ਭਰੋਸਾ ਦਿਵਾਇਆ।ਇਸ ਮੌਕੇ ਜਲਵਾਹਾ ਤੋਂ ਇਲਾਵਾ ਮਨਦੀਪ ਸਿੰਘ ਅਟਵਾਲ, ਕੁਲਵੰਤ ਸਿੰਘ ਰਕਾਸਣ ਅਤੇ ਭੁਪਿੰਦਰ ਸਿੰਘ ਉੜਾਪੜ ਹਾਜ਼ਰ ਸਨ।