Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ਵਿੱਚ ਪਾਇਆ ਜਾ ਸਕਦੈ ਯੋਗਦਾਨ : ਬ੍ਰਮ ਸ਼ੰਕਰ ਜਿੰਪਾ

ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ਵਿੱਚ ਪਾਇਆ ਜਾ ਸਕਦੈ ਯੋਗਦਾਨ : ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ (ਬਿਊਰੋ) 

–ਮਾਨਵ ਏਕਤਾ ਦਿਵਸ ਮੌਕ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਦੀ ਖੂਨਦਾਨ ਮੁਹਿੰਮ ਵਿੱਚ ਕੀਤੀ ਸ਼ਿਰਕਤ

24 ਅਪ੍ਰੈਲ : ਖੂਨਦਾਨ ਕਰਨਾ ਮਾਨਵਤਾ ਦੀ ਸਭ ਤੋਂ ਵੱਡੀ ਸੇਵਾ ਹੈ ਕਿਉਂਕਿ ਖੂਨਦਾਨ ਇਕ ਮਹਾਨ ਦਾਨ ਹੈ, ਜਿਸ ਨਾਲ ਅਨੇਕਾਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਸੰਤ ਨਿਰੰਕਾਰੀ ਭਵਨ, ਅਸਲਾਮਾਬਾਦ ਵਿਖੇ ਸੰਤ ਨਿਰੰਕਾਰੀ ਚੈਰੀਟੇਬਲ ਫਾਊਂਡੇਸ਼ਨ ਵਲੋਂ ਚਲਾਈ ਗਈ ਮਾਨਵਤਾ ਖੂਨਦਾਨ ਮੁਹਿੰਮ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਖੂਨ ਦੀ ਇਕ-ਇਕ ਬੂੰਦ ਕੀਮਤੀ ਹੈ ਜੋ ਕਿਸੇ ਵੀ ਮਰਦੇ ਹੋਏ ਵਿਅਕਤੀ ਨੂੰ ਜੀਵਨ ਦਾਨ ਦੇ ਸਕਦੀ ਹੈ। ਉਨ੍ਹਾਂ ਕਿਹਾ ਕਿ ਸਾਡਾ ਜੀਵਨ ਮਾਨਵਤਾ ਦੀ ਸੇਵਾ ਨੂੰ ਸਮਰਪਿਤ ਹੋਣਾ ਚਾਹੀਦਾ ਹੈ ਅਤੇ ਖੂਨਦਾਨ ਕਰਕੇ ਮਾਨਵਤਾ ਦੀ ਸੇਵਾ ਵਿਚ ਆਪਣਾ ਯੋਗਦਾਨ ਪਾਇਆ ਜਾ ਸਕਦਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਮਾਨਵ ਜਾਤੀ ਦੀ ਭਲਾਈ ਲਈ ਸੰਤ ਨਿਰੰਕਾਰੀ ਮਿਸ਼ਨ ਅੱਜ ਪੂਰੇ ਵਿਸ਼ਵ ਵਿੱਚ ਮਾਨਵ ਏਕਤਾ ਦਿਵਸ ਮਨਾਉਂਦਿਆਂ ਮਾਨਵਤਾ ਖੂਨਦਾਨ ਮੁਹਿੰਮ ਚਲਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਵਿਖੇ ਅੱਜ ਦੀ ਇਸ ਖੂਨਦਾਨ ਮੁਹਿੰਮ ਵਿੱਚ ਸਮਾਜ ਦੇ ਹਰੇਕ ਵਰਗ ਅਤੇ ਨਿਰੰਕਾਰੀ ਮਿਸ਼ਨ ਦੇ ਵਲੰਟੀਅਰਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲੈਂਦਿਆਂ 500 ਯੂਨਿਟ ਤੋਂ ਵੱਧ ਖੂਨਦਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਮਾਨਵ ਏਕਤਾ ਦੇ ਇਸ ਨੇਕ ਕਾਰਜ ਲਈ ਨਿਰੰਕਾਰੀ ਮਿਸ਼ਨ ਦੇ ਸਮੂਹ ਸਾਥੀਆਂ ਨੂੰ ਨਮਨ ਕਰਦਿਆਂ ਉਨ੍ਹਾਂ ਨੂੰ ਇਸੇ ਤਰ੍ਹਾਂ ਵੱਧ-ਚੜ੍ਹ ਕੇ ਕੰਮ ਕਰਨ ਦੀ ਕਾਮਨਾ ਕਰਦੇ ਹਨ।
ਇਸ ਮੌਕੇ ਹੁਸ਼ਿਆਰਪੁਰ ਬਰਾਂਚ ਦੇ ਮੁਖੀ ਸੁਭੱਦਰਾ ਦੇਵੀ, ਸੰਚਾਲਕ ਬਾਲ ਕ੍ਰਿਸ਼ਨ, ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤ ਚੌਧਰੀ, ਜ਼ੋਨਲ ਇੰਚਾਰਜ ਪਠਾਨਕੋਟ ਮਨੋਹਰ ਲਾਲ ਸ਼ਰਮਾ, ਦਵਿੰਦਰ ਵੋਹਰਾ, ਨਿਰਮਲ ਦਾਸ ਅਤੇ ਹੋਰ ਪਤਵੰਤੇ ਹਾਜ਼ਰ ਸਨ।
ਫੋਟੋ ਕੈਪਸ਼ਨ:
1. ਮਾਨਵਤਾ ਖੂਨਦਾਨ ਮੁਹਿੰਮ ਮੌਕੇ ਖੂਨਦਾਨੀਆਂ ਨੂੰ ਸਨਮਾਨਿਤ ਕਰਦੇ ਹੋਏ ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ।