Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਪੰਜਾਬ ਬੰਦ ਦਾ ਸੱਦਾ ਦੇਵੇਗੀ ਸਕੂਲ ਫੈਡਰੇਸ਼ਨ : ਮੋਹਿਤ ਮਹਾਜਨ

ਪੰਜਾਬ ਬੰਦ ਦਾ ਸੱਦਾ ਦੇਵੇਗੀ ਸਕੂਲ ਫੈਡਰੇਸ਼ਨ : ਮੋਹਿਤ ਮਹਾਜਨ

ਪੰਜਾਬ ਬੰਦ ਦਾ ਸੱਦਾ ਦੇਵੇਗੀ ਸਕੂਲ ਫੈਡਰੇਸ਼ਨ : ਮੋਹਿਤ ਮਹਾਜਨ

ਗੁਰਦਾਸਪੁਰ, 6 ਅਪ੍ਰੈਲ ( ਅਸ਼ਵਨੀ ) : ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨਜ਼ ਆਫ ਪੰਜਾਬ ਦੀ ਕੋਰ ਕਮੇਟੀ ਦੀ ਇੱਕ ਮੀਟਿੰਗ ਹੋਈ ।ਜਿਸ ਵਿੱਚ ਫੈਸਲਾ ਲਿਆ ਗਿਆ ਕਿ ਸੁਖਜਿੰਦਰਾ ਗਰੁੱਪ ਆਫ ਇੰਸਟੀਚਿਊਸ਼ਨਜ਼, ਗੁਰਦਾਸਪੁਰ ਵਿੱਚ ਪੜ੍ਹਦੀ ਬੱਚੀ ਨਾਲ ਹੋਈ ਘਟਨਾ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਵਾਉਣ ਲਈ ਫੈਡਰੇਸ਼ਨ ਸੰਘਰਸ਼ ਕਰੇਗੀ। ਇਸ ਬਾਰੇ ਡਾ ਮੋਹਿਤ ਮਹਾਜਨ ਨੇ ਦੱਸਿਆ ਕਿ ਗੁਰਦਾਸਪੁਰ ਵਿਖੇ ਚਾਰ ਸਾਲ ਦੀ ਬੱਚੀ ਨਾਲ ਦੁਸ਼ਕਰਮ ਦੀ ਘਟਨਾ ਸਾਹਮਣੇ ਆਈ ਸੀ। ਜਿਸ ਤਹਿਤ ਸੰਸਥਾ ਦੇ ਚੇਅਰਮੈਨ ਸਵਿੰਦਰ ਸਿੰਘ ਗਿੱਲ ਅਤੇ ਉਹਨਾਂ ਦੇ ਪੁੱਤਰ ਨੂੰ ਸੰਗੀਨ ਧਾਰਾਵਾਂ ਤਹਿਤ ਗ੍ਰਿਫਤਾਰ ਕਰ ਲਿਆ ਗਿਆ ਹੈ।

ਫੈਡਰੇਸ਼ਨ ਦੇ ਸੂਬਾ ਪ੍ਰਧਾਨ ਡਾ. ਜਗਜੀਤ ਸਿੰਘ ਧੂਰੀ ਨੇ ਦੱਸਿਆ ਕਿ ਪੰਜਾਬ ਦੀਆਂ ਸਾਰੀਆਂ ਜਥੇਬੰਦੀਆਂ ਦੇ ਨੁਮਾਇੰਦੇ ਗੁਰਦਾਸਪੁਰ ਪਹੁੰਚੇ ਸਨ ਜਿੱਥੇ ਸੰਸਥਾ ਦੇ ਪ੍ਰਿੰਸੀਪਲ ਨੇ ਸੀ.ਸੀ.ਟੀ.ਵੀ. ਫੁੱਟੇਜ ਦਿਖਾਈ ਜਿਸ ਵਿੱਚ ਛੋਟੀ ਬੱਚੀ ਸਕੂਲ ਵਿੱਚੋਂ ਸਹੀ ਸਲਾਮਤ ਵਾਪਸ ਆਪਣੇ ਮਾਪਿਆਂ ਨਾਲ ਜਾ ਰਹੀ ਸੀ। ਇਸ ਤੋਂ ਇਲਾਵਾ ਇੱਕ ਹੋਰ ਵੀਡੀਓ ਫੁੱਟੇਜ ਵਿੱਚ ਉਹ ਵਿਦਿਆਰਥਣ ਆਪਣੇ ਮੁਹੱਲੇ ਵਿੱਚ ਖੇਡਦੀ ਨਜ਼ਰ ਆ ਰਹੀ ਹੈ। ਸਾਰਾ ਸ਼ਹਿਰ ਅਤੇ ਖੁਦ ਪੁਲਿਸ ਜਾਣਦੇ ਹਨ ਕਿ ਸੰਸਥਾ ਦੇ ਪ੍ਰਬੰਧਕ ਨਿਰਦੋਸ਼ ਹਨ ਪਰੰਤੂ ਉਹਨਾਂ ਨੂੰ ਲੋਕਾਂ ਵੱਲੋਂ ਲਗਾਏ ਗਏ ਹਾਈਵੇ ਉੱਪਰ ਜਾਮ ਨੂੰ ਖੁਲਵਾਉਣ ਲਈ ਬਿਨਾਂ ਕਿਸੇ ਕਸੂਰ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਫੈਡਰੇਸ਼ਨ ਦੀ ਕੋਰ ਕਮੇਟੀ ਨੇ ਫੈਸਲਾ ਕੀਤਾ ਕਿ ਉਹ ਬੱਚੀ ਨੂੰ ਇਨਸਾਫ ਦਿਵਾਉਣ ਲਈ ਅਤੇ ਅਸਲ ਦੋਸ਼ੀਆਂ ਨੂੰ ਫੜਾਉਣ ਲਈ ਸੰਘਰਸ਼ ਕਰਨਗੇ। ਜੇਕਰ ਪੁਲਿਸ ਨੇ ਅਸਲ ਦੋਸ਼ੀ ਗ੍ਰਿਫਤਾਰ ਕਰਕੇ ਚੇਅਰਮੈਨ ਗਿੱਲ ਨੂੰ ਰਿਹਾਅ ਨਾ ਕੀਤਾ ਤਾਂ 11 ਅਪ੍ਰੈਲ ਨੂੰ ਪੰਜਾਬ ਦੇ ਸਮੂਹ ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ ਪੰਜਾਬ ਬੰਦ ਕਰਨਗੀਆਂ। ਜੇਕਰ ਲੋੜ ਪਈ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ। ਡਾ. ਧੂਰੀ ਨੇ ਦੱਸਿਆ ਕਿ ਇਹ ਬੰਦ ਪੰਜਾਬ ਦੇ ਕਾਲਜਾਂ ਦੀ ਜੱਥੇਬੰਦੀ ਜੈਕ ਅਤੇ ਸਕੂਲਾਂ ਦੀਆਂ ਸਾਰੀਆਂ ਐਸੋਸੀਏਸ਼ਨਾਂ ਵੱਲੋਂ ਹੋਵੇਗਾ।