Prime Punjab Times

Latest news
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ -ਪਿੰਡ ਦਿਖਾਈ ਜਾ ਰਹੀ ਡਾਕੂਮੈਂਟਰੀ ਵਿਸ਼ਵ ਪੱਧਰੀ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਬੀ.ਬੀ.ਐਮ.ਬੀ. ਹਸਪਤਾਲ ਨੂੰ ਪੀ.ਜੀ.ਆਈ. ਚੰਡੀਗੜ੍ਹ ਦੀ ਤਰਜ਼ 'ਤੇ ਅਪਗ੍ਰ... ਦਸਵੰਧ ਫਾਊਂਡੇਸ਼ਨ ਵਲੋਂ ਲਗਾਏ ਗਏ ਚੌਥੇ ਖੂਨਦਾਨ ਕੈਂਪ ਦੌਰਾਨ ਨੌਜਵਾਨਾਂ ਨੇ ਵੱਡੀ ਗਿਣਤੀ 'ਚ ਕੀਤਾ ਖੂਨਦਾਨ ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ
ADVERTISEMENT
You are currently viewing ਸਕੂਲ ਨੂੰ ਸਿਆਸੀ ਅਖਾੜਾ ਨਾ ਬਣਾਇਆ ਜਾਵੇ – ਜੀਟੀਯ

ਸਕੂਲ ਨੂੰ ਸਿਆਸੀ ਅਖਾੜਾ ਨਾ ਬਣਾਇਆ ਜਾਵੇ – ਜੀਟੀਯ

ਗੜ੍ਹਦੀਵਾਲਾ 14 ਜੁਲਾਈ (ਪ੍ਰਾਈਮ ਪੰਜਾਬ ਟਾਈਮਜ਼) 

ਸਰਕਾਰ ਚਹੇਤਿਆਂ ਤੇ ਮੇਹਰਬਾਨ ਤੇ ਅਧਿਆਪਕ ਪ੍ਰੇਸ਼ਾਨ 

: ਗੌਰਮਿੰਟ ਟੀਚਰਜ਼ ਯੂਨੀਅਨ ਹੁਸ਼ਿਆਰਪੁਰ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਹੁਸ਼ਿਆਰਪੁਰ ਜ਼ਿਲ੍ਹਾ ਵਾਈਜ ਪ੍ਰਧਾਨ ਪ੍ਰਿੰਸ ਪਲਿਆਲ ਗੜਦੀਵਾਲਾ ਤੇ ਜ਼ਿਲ੍ਹਾ ਸੀਨੀਅਰ ਆਗੂ ਦਵਿੰਦਰ ਹੁਸ਼ਿਆਰਪੁਰ ਨੇ ਪ੍ਰੈਸ ਮੀਡੀਆ ਨਾਲ ਗੱਲਬਾਤ ਕਰਦੇ ਕਿਹਾ ਕਿ ਸਰਕਾਰ ਸਕੂਲਾਂ ਵਿੱਚ ਅਸਿੱਧੇ ਰੂਪ ਵਿੱਚ ਰਾਜਨੀਤੀ ਕਰ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਇਸ਼ਾਰੇ ਤੇ ਵਿਧਾਇਕਾਂ ਵੱਲੋਂ ਐਸ.ਐਮ.ਸੀ ਵਿੱਚ ਜੋ ਆਪਣੇ ਦੋ ਚਹੇਤੇ ਮੈਂਬਰ ਦੇ ਰਹੇ ਹਨ, ਉਹ ਐਸ.ਐਮ.ਸੀ ਸੰਵਿਧਾਨ ਦੀਆਂ ਯੋਗਤਾਵਾਂ ਪੂਰੀਆਂ ਨਹੀਂ ਕਰਦੇ। ਸਿੱਖਿਆ ਮਾਹਰ ਮੈਂਬਰ ਬਣਨ ਲਈ ਗਰੈਜੂਏਟ ਜਾਂ ਪੋਸਟ ਗ੍ਰੈਜੂਏਟ ਹੋਣਾ ਬਹੁਤ ਜਰੂਰੀ ਹੈ ਜਦਕਿ ਦਸਵੀਂ ਜਾਂ ਬਾਰਵੀਂ ਪਾਸ ਧੱਕੇ ਨਾਲ ਸਿੱਖਿਆ ਮਾਹਰ ਥਾਪੇ ਜਾ ਰਹੇ ਹਨ ਜੋ ਕਿ ਸਰਾਸਰ ਗਲਤ ਹੈ, ਜਿਸ ਦੀ ਗੌਰਮਿੰਟ ਟੀਚਰਜ਼ ਯੂਨੀਅਨ ਨਿਖੇਧੀ ਕਰਦੀ ਹੈ। ਉਹਨਾਂ ਕਿਹਾ ਕਿ ਇੱਕ ਮੈਂਬਰ ਨੂੰ ਕਈ ਸਕੂਲਾਂ ਦਾ ਮੈਂਬਰ ਬਣਾਇਆ ਜਾ ਰਿਹਾ ਹੈ ਜਿਸ ਨਾਲ ਅਧਿਆਪਕਾਂ ਨੂੰ ਹਸਤਾਖਰ ਕਰਵਾਉਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਵੇਗਾ। ਅਧਿਆਪਕ ਸਾਰਾ ਸਮਾਂ ਇਸੇ ਹੀ ਕੰਮ ਵਿੱਚ ਲੱਗੇ ਰਹਿਣਗੇ। ਉਹਨਾਂ ਕਿਹਾ ਕਿ ਸਕੂਲਾਂ ਵਿੱਚ ਕੰਮ ਚਲਾਉਣਾ ਬਹੁਤ ਔਖਾ ਹੋ ਜਾਵੇਗਾ। ਉਹਨਾਂ ਕਿਹਾ ਕਿ ਸਕੂਲਾਂ ਨੂੰ ਰਾਜਨੀਤੀ ਦਾ ਅਖਾੜਾ ਨਾ ਬਣਾਇਆ ਜਾਵੇ।ਉਹਨਾਂ ਸਰਕਾਰ ਤੋਂ ਮੰਗ ਕੀਤੀ ਕਿ ਆਪਣਾ ਇਹ ਫੈਸਲਾ ਤੁਰੰਤ ਵਾਪਸ ਲਿਆ ਜਾਵੇ ਨਹੀਂ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ।

error: copy content is like crime its probhihated