Prime Punjab Times

Latest news
ਬਲਾਕ ਪੱਧਰੀ ਡਰਾਮਾ ਮੁਕਾਬਲੇ 'ਚ ਸਰਕਾਰੀ ਸੈਕੰਡਰੀ ਸਕੂਲ ਡੱਫਰ ਦੇ ਵਿਦਿਆਰਥੀ ਜੇਤੂ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ*
ADVERTISEMENT
You are currently viewing ਸਕੂਲ ਸਮਾਂ 31 ਜਨਵਰੀ ਤੱਕ 10 ਤੋਂ 3 ਕਰੇ ਪੰਜਾਬ ਸਰਕਾਰ – ਗੋਰਮਿੰਟ ਟੀਚਰਜ਼ ਯੂਨੀਅਨ

ਸਕੂਲ ਸਮਾਂ 31 ਜਨਵਰੀ ਤੱਕ 10 ਤੋਂ 3 ਕਰੇ ਪੰਜਾਬ ਸਰਕਾਰ – ਗੋਰਮਿੰਟ ਟੀਚਰਜ਼ ਯੂਨੀਅਨ

ਗੜ੍ਹਦੀਵਾਲਾ 14 ਜਨਵਰੀ (ਪ੍ਰਾਈਮ ਪੰਜਾਬ ਟਾਈਮਜ) 

: ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਜਥੇਬੰਦਕ ਸੀਨੀਅਰ ਆਗੂ ਪ੍ਰਿੰਸ ਪਲਿਆਲ ਗੜਦੀਵਾਲਾ ਅਤੇ ਆਗੂ ਪਰਵੀਨ ਚੌਧਰੀ ਨੇ ਪ੍ਰੈਸ ਨਾਲ ਗੱਲ ਕਰਦਿਆਂ ਕਿਹਾ ਕਿ ਸੰਘਣੀ ਧੁੰਦ ਅਤੇ ਸ਼ੀਤ ਲਹਿਰ ਨੂੰ ਧਿਆਨ ਵਿੱਚ ਰੱਖਦੇ ਹੋਏ ਸਕੂਲ ਸਮਾਂ 31 ਜਨਵਰੀ ਤੱਕ 10 ਤੋਂ 3 ਕਰੇ ਪੰਜਾਬ ਸਰਕਾਰ ।
ਉਹਨਾਂ ਕਿਹਾ ਕਿ ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਐਡਵਾਈਜਰੀ ਜਾਰੀ ਕਰ ਦਿੱੱਤੀ ਗਈ ਹੈ ਕਿ ਆਉਂਦੇ ਦਿਨਾਂ ਵਿੱਚ ਮੌਸਮ ਹੋਰ ਵੀ ਖਰਾਬ ਰਹਿ ਸਕਦਾ ਹੈ। ਅਜਿਹੇ ਧੁੰਦ ਭਰੇ ਮੌਸਮ ਵਿੱਚ ਬੱਚਿਆਂ ਅਤੇ ਦੂਰ ਦੁਰਾਡੇ ਤੋਂ ਆਉਂਦੇ ਅਧਿਆਪਕਾਂ ਦਾ ਸਕੂਲ ਆਉਣਾ-ਜਾਣਾ ਬਹੁਤ ਔਖਾ ਹੈ। ਉਹਨਾਂ ਕਿਹਾ ਕਿ ਕੋਈ ਅਣਸੁਖਾਵੀ ਘਟਨਾ ਵਾਪਰਨ ਤੋਂ ਪਹਿਲਾਂ ਹੀ ਸਰਕਾਰ ਨੂੰ 31 ਜਨਵਰੀ ਤੱਕ ਸਕੂਲ ਸਮਾਂ 10 ਤੋਂ 3 ਕਰ ਦੇਣਾ ਚਾਹੀਦਾ ਹੈ।ਇਸ ਮੌਕੇ ਤੇ ਕੁਲਵਿੰਦਰ ਸਿੰਘ , ਸਾਹਿਲ ਠਾਕੁਰ, ਦਵਿੰਦਰ ਸਿੰਘ, ਪਰਮਜੀਤ ਸਿੰਘ, ਪਰਵੀਨ ਚੌਧਰੀ, ਸੋਹਣ ਲਾਲ, ਸੰਜੀਵ ਕੁਮਾਰ, ਆਦਿ ਸਾਥੀ ਹਾਜ਼ਰ ਸਨ।