Prime Punjab Times

Latest news
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन
ADVERTISEMENT
You are currently viewing ਸਾਇੰਸ ਅਤੇ ਟੈਕਨੋਲੋਜੀ’ ਵਿਸ਼ੇ ਨਾਲ ਸੰਬੰਧਿਤ ਅੰਤਰ-ਸਕੂਲ ਮੁਕਾਬਲੇ ਕਰਵਾਏ ਗਏ

ਸਾਇੰਸ ਅਤੇ ਟੈਕਨੋਲੋਜੀ’ ਵਿਸ਼ੇ ਨਾਲ ਸੰਬੰਧਿਤ ਅੰਤਰ-ਸਕੂਲ ਮੁਕਾਬਲੇ ਕਰਵਾਏ ਗਏ

ਗੜ੍ਹਦੀਵਾਲਾ 26 ਨਵੰਬਰ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ‘ਵਿਗਿਆਨ ਅਤੇ ਤਕਨਾਲੋਜੀ’ ਵਿਸ਼ੇ ਨਾਲ ਸੰਬੰਧਿਤ ਅੰਤਰ-ਸਕੂਲ ਮੁਕਾਬਲੇ ਕਰਵਾਏ ਗਏ।ਇਸ ਮੁਕਾਬਲੇ ਵਿੱਚ ਕੇ.ਆਰ.ਕੇ. ਸਕੂਲ ਗੜ੍ਹਦੀਵਾਲਾ, ਬੱਸੀ ਮਾਡਲ ਸਕੂਲ,ਸੇਂਟ ਸੋਲਜ਼ਰ ਡਿਵਾਈਨ ਪਬਲਿਕ ਸਕੂਲ ਗੜ੍ਹਦੀਵਾਲਾ, ਸਰਕਾਰੀ ਸਕੂਲ ਧੁੱਗਾ ਕਲਾਂ ਅਤੇ ਸੰਤ ਬਾਬਾ ਮੀਆਂ ਮੀਰ ਜੀ ਪਬਲਿਕ ਸਕੂਲ ਰੰਧਾਵਾ ਸਕੂਲਾਂ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਭਾਗ ਲਿਆ।ਸਕੂਲ ਦੇ ਇੰਚਾਰਜ ਮੈਡਮ ਗੁਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਇਨ੍ਹਾਂ ਮੁਕਾਬਲਿਆਂ ਦੇ ਮਹੱਤਵ ਬਾਰੇ ਸੰਖੇਪ ਵਿੱਚ ਜਾਣਕਾਰੀ ਦਿੱਤੀ। ਮੁਕਾਬਲੇ ਦੀਆਂ ਸ਼੍ਰੇਣੀਆਂ ਵਿੱਚ ਵਰਕਿੰਗ ਮਾਡਲ, ਸਟਿੱਲ ਮਾਡਲ, ਪੋਸਟਰ-ਮੇਕਿੰਗ ਅਤੇ ਪ੍ਰਜ਼ੇਂਟੇਸ਼ਨ ਸ਼ਾਮਲ ਸਨ।ਵਿਦਿਆਰਥੀਆਂ ਨੇ ਨਵੇਂ ਆਈਡੀਆ, ਉੱਨਤ ਤਕਨਾਲੋਜੀ ਦੇ ਮਾਡਲ ਅਤੇ ਵਿਗਿਆਨਕ ਸੋਚ ਨਾਲ ਭਰਪੂਰ ਪ੍ਰਦਰਸ਼ਨ ਪੇਸ਼ ਕਰਕੇ ਸਭ ਦਾ ਮਨ ਮੋਹ ਲਿਆ। ਪੋਸਟਰ ਮੇਕਿੰਗ ਵਿੱਚ ਸ਼ਰਨਜੀਤ ਕੌਰ ਤੇ ਮਹਿਕ ਨੇ ਪਹਿਲਾ, ਵਰਕਿੰਗ ਮਾਡਲ ਵਿੱਚ ਅਮਰਵੀਰ ਸਿੰਘ ਅਤੇ ਹਰਮਨ ਨੇ ਪਹਿਲਾ, ਸਟਿਲ ਮਾਡਲ ਵਿੱਚ ਅਰਸ਼ਪ੍ਰੀਤ ਸਿੰਘ, ਹਰਪ੍ਰੀਤ ਸਿੰਘ ਤੇ ਜਸਕਰਨ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਮੁਕਾਬਲਿਆਂ ਦੇ ਜੇਤੂ ਵਿਦਿਆਰਥੀਆਂ ਨੂੰ ਇਨਾਮ ਤਕਸੀਮ ਕੀਤੇ ਅਤੇ ਉਹਨਾਂ ਨੂੰ ਪੜ੍ਹਾਈ ਦੇ ਨਾਲ ਨਾਲ ਅਜਿਹੇ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਆ।ਇਸ ਮੌਕੇ ਸ਼੍ਰੀ ਸੁਖਵਿੰਦਰ ਕੁਮਾਰ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ। ਇਹਨਾਂ ਮੁਕਾਬਲਿਆਂ ਦੀ ਜਜਮੈਂਟ ਸੰਜੀਵ ਸਿੰਘ, ਜਗਦੀਪ ਕੁਮਾਰ ਅਤੇ ਅਮਨਦੀਪ ਸਿੰਘ ਨੇ ਕੀਤੀ।

error: copy content is like crime its probhihated