Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਕੂਟੀ ਸਵਾਰ ਦੋ ਨਕਾਬਪੋਸ਼ ਵਿਅਕਤੀ ਪਿਸਤੌਲ ਦੀ ਨੋਕ ਤੇ ਯੁਵਤੀ ਦੇ ਗਲੇ ਚੋਂ ਸੋਨੇ ਦੀ ਚੇਨ ਖੋਹ ਕੇ ਫ਼ਰਾਰ

ਸਕੂਟੀ ਸਵਾਰ ਦੋ ਨਕਾਬਪੋਸ਼ ਵਿਅਕਤੀ ਪਿਸਤੌਲ ਦੀ ਨੋਕ ਤੇ ਯੁਵਤੀ ਦੇ ਗਲੇ ਚੋਂ ਸੋਨੇ ਦੀ ਚੇਨ ਖੋਹ ਕੇ ਫ਼ਰਾਰ

ਬਟਾਲਾ ( ਸ਼ਰਮਾ) 

8 ਜੂਨ : ਸਿਟੀ ਡੀਐਸਪੀ ਲਲਿਤ ਕੁਮਾਰ ਸ਼ਰਮਾ ਨੇ ਦੱਸਿਆ ਕਿ ਪੁਲੀਸ ਕੋਲ ਦਰਜ ਕਰਵਾਈ ਸ਼ਿਕਾਇਤ ਵਿੱਚ ਸੋਨੀਆ ਹਾਂਡਾ ਪਤਨੀ ਕਪਿਲ ਹਾਂਡਾ ਵਾਸੀ ਕਾਹਨੂੰਵਾਨ ਰੋਡ ਨੇੜੇ ਮਰਵਾਹ ਹਸਪਤਾਲ ਬਟਾਲਾ ਨੇ ਦੱਸਿਆ ਕਿ ਉਹ ਮਰਵਾਹ ਹਸਪਤਾਲ ਬਟਾਲਾ ਨੇੜੇ ਆਈਲੈਟਸ ਸੈਂਟਰ ਚਲਾਉਂਦੀ ਹੈ। ਬੀਤੀ ਸ਼ਾਮ ਉਹ ਆਪਣੀ ਸਕੂਟੀ ਐਕਟਿਵਾ ‘ਤੇ ਸਵਾਰ ਹੋ ਕੇ ਕ੍ਰਿਸ਼ਨਾ ਨਗਰ ਬਟਾਲਾ ਤੋਂ ਗਊਸ਼ਾਲਾ ਗੁਰੂ ਤੇਗ ਬਹਾਦਰ ਕਾਲੋਨੀ ਨੂੰ ਜਾ ਰਹੀ ਸੀ ਕਿ ਸ਼ਾਮ 5:52 ਵਜੇ ਦੇ ਕਰੀਬ ਜਦੋਂ ਉਹ ਗਊਸ਼ਾਲਾ ਦੇ ਪਿੱਛੇ ਥੋੜੀ ਸੀ ਤਾਂ ਸਕੂਟੀ ‘ਤੇ ਸਵਾਰ ਦੋ ਨਕਾਬਪੋਸ਼ ਵਿਅਕਤੀਆਂ ਨੇ ਆ ਕੇ ਰੋਕ ਕੇ ਪਿਸਤੌਲ ਦੀ ਨੋਕ ‘ਤੇ ਉਨ੍ਹਾਂ ਦੇ ਗਲੇ ‘ਚੋਂ 15 ਗ੍ਰਾਮ ਦੀ ਸੋਨੇ ਦੀ ਚੇਨ ਖੋਹ ਕੇ ਫਰਾਰ ਹੋ ਗਏ। ਡੀਐਸਪੀ ਸਿਟੀ ਲਲਿਤ ਕੁਮਾਰ ਨੇ ਦੱਸਿਆ ਕਿ ਸੋਨੀਆ ਹਾਂਡਾ ਦੇ ਬਿਆਨਾਂ ਦੇ ਆਧਾਰ ’ਤੇ ਪੁਲੀਸ ਨੇ ਦੋ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਇਹ ਘਟਨਾ ਗਊਸ਼ਾਲਾ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਵਿੱਚ ਵੀ ਕੈਦ ਹੋ ਗਈ ਹੈ ਅਤੇ ਸੀਸੀਟੀਵੀ ਫੁਟੇਜ ਵੀ ਪੁਲੀਸ ਨੇ ਆਪਣੇ ਕਬਜ਼ੇ ਵਿੱਚ ਲੈ ਲਈ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਲੁਟੇਰਿਆਂ ਨੂੰ ਪੁਲਿਸ ਵੱਲੋਂ ਕਾਬੂ ਕਰ ਲਿਆ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਮੂੰਹ ਢੱਕ ਕੇ ਸਕੂਟੀ ਜਾਂ ਮੋਟਰ ਸਾਈਕਲ ਆਦਿ ਨਾ ਚਲਾਉਣ ਅਤੇ ਜੇਕਰ ਅਜਿਹੇ ਵਿਅਕਤੀ ਪੁਲਿਸ ਪੁਆਇੰਟਾਂ ‘ਤੇ ਪਾਏ ਗਏ ਤਾਂ ਉਨ੍ਹਾਂ ਦੇ ਚਲਾਨ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੀ.ਸੀ.ਆਰ ਵਿੰਗ ਅਤੇ ਬਟਾਲਾ ਦੇ ਥਾਣਿਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ ਅਤੇ ਜੋ ਵੀ ਵਿਅਕਤੀ ਮੂੰਹ ਢੱਕ ਕੇ ਵਾਹਨ ਚਲਾਉਂਦਾ ਪਾਇਆ ਗਿਆ, ਉਸ ਦਾ ਚਲਾਨ ਕੱਟਿਆ ਜਾਵੇਗਾ।