Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਐਸ.ਡੀ.ਐਮ ਬਲਾਚੌਰ ਵੱਲੋਂ ਬਰਸਾਤਾਂ ਦੇ ਮੌਸਮ ਦੀ ਆਮਦ ਦੇ ਮੱਦੇਨਜ਼ਰ ਸਤਲੁਜ ਦਰਿਆ ਦੇ ਬੰਨ੍ਹ ਅਤੇ ਮਾਈਨਿੰਗ ਖੱਡ ਦਾ ਨਿਰੀਖਣ

ਐਸ.ਡੀ.ਐਮ ਬਲਾਚੌਰ ਵੱਲੋਂ ਬਰਸਾਤਾਂ ਦੇ ਮੌਸਮ ਦੀ ਆਮਦ ਦੇ ਮੱਦੇਨਜ਼ਰ ਸਤਲੁਜ ਦਰਿਆ ਦੇ ਬੰਨ੍ਹ ਅਤੇ ਮਾਈਨਿੰਗ ਖੱਡ ਦਾ ਨਿਰੀਖਣ

ਐਸ.ਡੀ.ਐਮ ਬਲਾਚੌਰ ਵੱਲੋਂ ਬਰਸਾਤਾਂ ਦੇ ਮੌਸਮ ਦੀ ਆਮਦ ਦੇ ਮੱਦੇਨਜ਼ਰ ਸਤਲੁਜ ਦਰਿਆ ਦੇ ਬੰਨ੍ਹ ਅਤੇ ਮਾਈਨਿੰਗ ਖੱਡ ਦਾ ਨਿਰੀਖਣ

ਕਾਠਗੜ੍ਹ (ਜਤਿੰਦਰ ਪਾਲ ਸਿੰਘ ਕਲੇਰ ) : ਐਸ. ਡੀ. ਐਮ. ਬਲਾਚੌਰ ਸੂਬਾ ਸਿੰਘ ਵਲੋਂ ਬਰਸਾਤ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਹੜ੍ਹ ਤੋਂ ਪ੍ਰਭਾਵਿਤ ਹੁੰਦੇ ਪਿੰਡਾਂ ਅਤੇ ਸਤਲੁਜ ਦਰਿਆ ਦੇ ਬੰਨ੍ਹ ਦਾ ਦੌਰਾ ਕਰਕੇ ਡਰੇਨਜ਼ ਵਿਭਾਗ ਦੇ ਚੱਲ ਰਹੇ ਕੰਮਾਂ ਦੀ ਸਮੀਖਿਆ ਕੀਤੀ ਗਈ।
ਉਨ੍ਹਾਂ ਪਿੰਡ ਕਾਠਗੜ੍ਹ ਵਿਖੇ ਕਾਠਗੜ ਡਰੇਨ ਦੇ ਚੱਲ ਰਹੇ ਕੰਮ ਦਾ ਨਿਰੀਖਣ ਕੀਤਾ ਅਤੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੰਮ ਨੂੰ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ ਤਾਂ ਜੋ ਬਰਸਾਤ ਦੇ ਮੌਸਮ ਦੌਰਾਨ ਕਿਸੇ ਵੀ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਪਿੰਡ ਰੈਲ ਬਰਾਮਦ ਅਤੇ ਪਰਾਗਪੁਰ ਵਿਖੇ ਕਮਜ਼ੋਰ ਦੱਸੀ ਜਾਂਦੀ ਬੰਨ੍ਹ ਦੀ ਥਾਂ ਅਤੇ ਚੱਲ ਰਹੇ ਕੰਮਾਂ ਦਾ ਨਿਰੀਖਣ ਕੀਤਾ ਗਿਆ ਅਤੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਚੱਲ ਰਹੇ ਕੰਮਾਂ ਨੂੰ ਮਿਤੀ 30 ਜੂਨ 2022 ਤੱਕ ਮੁਕੰਮਲ ਕੀਤਾ ਜਾਵੇ। ਇਹ ਵੀ ਕਿਹਾ ਗਿਆ ਕਿ ਬਰਸਾਤ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਸਾਰੇ ਪ੍ਰਬੰਧ ਪਹਿਲ ਦੇ ਅਧਾਰ ਤੇ ਮੁਕੰਮਲ ਕੀਤੇ ਜਾਣ ਤਾਂ ਜੋ ਹੜ੍ਹ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਨੇ ਡਰੇਨਜ ਵਿਭਾਗ ਦੇ ਅਧਿਕਾਰੀਆਂ ਨੂੰ ਸੰਭਾਵਿਤ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਖਾਲੀ ਸੈਂਡ ਬੈਗ ਅਤੇ ਜੇ.ਸੀ.ਬੀ. ਮਸ਼ੀਨ ਆਦਿ ਦਾ ਪ੍ਰਬੰਧ ਵੀ ਅਗਾਊ ਕਰਨ ਲਈ ਹਦਾਇਤ ਕੀਤੀ ਗਈ।
ਡੀ-ਸਿਲਟਿੰਗ ਖੱਡ ਰੈਲ ਬਰਾਮਦ ਦਾ ਦੌਰਾ ਕਰਦਿਆਂ ਮਾਈਨਿੰਗ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਕਿ ਤਹਿਸੀਲ ਬਲਾਚੌਰ ਵਿੱਚ ਮੌਜੂਦ ਮਾਈਨਿੰਗ ਖੱਡਾਂ ਦੀ ਲਗਾਤਾਰ ਚੈਕਿੰਗ ਕੀਤੀ ਜਾਵੇ ਅਤੇ ਗੈਰ-ਕਾਨੂੰਨੀ ਮਾਈਨਿੰਗ ਬਿਲਕੁਲ ਵੀ ਨਾ ਹੋਣ ਦਿੱਤੀ ਜਾਵੇ। ਇਸ ਨਿਰੀਖਣ ਮੌਕੇ ਹਰਜਿੰਦਰ ਸਿੰਘ, ਉਪ ਮੰਡਲ ਅਫਸਰ, ਡਰੇਨਜ਼ ਵਿਭਾਗ, ਗੜ੍ਹਸ਼ੰਕਰ ਅਤੇ ਹਰਕਮਲ ਹੀਰਾ, ਜੇ.ਈ. ਡਰੇਨਜ਼ ਵਿਭਾਗ, ਗੜ੍ਹਸ਼ੰਕਰ, ਗੁਰਜੀਤ ਸਿੰਘ, ਉਪ ਮੰਡਲ ਅਫਸਰ, ਮਾਈਨਿੰਗ ਵਿਭਾਗ, ਅਤੇ ਜੇ.ਈ. ਹਾਜ਼ਰ ਸਨ।

ਫ਼ੋਟੋ ਕੈਪਸ਼ਨ: ਐਸ.ਡੀ.ਐਮ. ਬਲਾਚੌਰ ਸੂਬਾ ਸਿੰਘ ਕਾਠਗੜ੍ਹ ਡਰੇਨ ’ਤੇ ਚੱਲ ਰਹੇ ਹੜ੍ਹ ਰੋਕੂ ਕੰਮਾਂ ਦਾ ਨਿਰੀਖਣ ਕਰਦੇ ਹੋਏ।