Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਰਚ ਆਪ੍ਰੇਸ਼ਨ ਦੌਰਾਨ 510 ਗ੍ਰਾਮ ਨਸ਼ੀਲੇ ਪਦਾਰਥ ਅਤੇ 8 ਲੱਖ 10 ਹਜਾਰ ਰੁਪਏ ਡਰੱਗ ਮਨੀ ਸਮੇਤ ਪਤੀ ਪਤਨੀ ਪੁਲਿਸ ਅੜਿੱਕੇ

ਸਰਚ ਆਪ੍ਰੇਸ਼ਨ ਦੌਰਾਨ 510 ਗ੍ਰਾਮ ਨਸ਼ੀਲੇ ਪਦਾਰਥ ਅਤੇ 8 ਲੱਖ 10 ਹਜਾਰ ਰੁਪਏ ਡਰੱਗ ਮਨੀ ਸਮੇਤ ਪਤੀ ਪਤਨੀ ਪੁਲਿਸ ਅੜਿੱਕੇ

ਹੁਸ਼ਿਆਰਪੁਰ (PPT NEWS)

8 ਫਰਵਰੀ : ਸਰਤਾਜ ਸਿੰਘ ਚਾਹਲ IPS ਸੀਨੀਅਰ ਪੁਲਿਸ ਕਪਤਾਨ ਜਿਲਾ ਹੁਸ਼ਿਆਰਪੁਰ ਦੀ ਹਦਾਇਤ ਤੇ ਅਤੇ ਮਨਪ੍ਰੀਤ ਸਿੰਘ ਢਿਲੋ ਐਸ.ਪੀ.(ਇੰਨਵੈਸਟੀਗੇਸ਼ਨ) ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾ ਤੇ ਪਲਵਿੰਦਰ ਸਿੰਘ PPS ਉਪ ਪੁਲਿਸ ਕਪਤਾਨ (ਸਿਟੀ) ਹੁਸ਼ਿਆਰਪੁਰ ਜੀ ਦੀ ਯੋਗ ਰਹਿਨੁਮਾਈ ਹੇਠ ਐਸ ਆਈ ਹਰਪ੍ਰੇਮ ਸਿੰਘ ਮੁੱਖ ਅਫਸਰ ਥਾਣਾ ਮਾਡਲ ਟਾਊਨ ਹੁਸਿਆਰਪੁਰ ਨੇ ਮਿਤੀ 07-02-2023 ਨੂੰ ਵੱਖ-ਵੱਖ ਟੀਮਾਂ ਬਣਾ ਕੇ ਮੁਹੱਲਾ ਭਗਤ ਨਗਰ ਵਿਖੇ ਸਪੈਸ਼ਲ ਮੁਹਿੰਮ ਤਹਿਤ ਸਰਚ ਉਪਰੇਸ਼ਨ ਕੀਤਾ ਮੁੱਖਬਰੀ ਹੋਣ ਤੇ ਮੁੱਖ ਅਫਸਰ ਥਾਣਾ ਮਾਡਲ ਟਾਊਨ ਐਸ ਆਈ ਹਰਪ੍ਰੇਮ ਸਿੰਘ ਨੇ ਰਾਜੇਸ਼ ਕੁਮਾਰ ਪੁੱਤਰ ਚਮਨ ਲਾਲ ਵਾਸੀ ਮਕਾਨ ਨੰਬਰ 454 ਮੁਹੱਲਾ ਭਗਤ ਨਗਰ ਹੁਸ਼ਿਆਰਪੁਰ ਅਤੇ ਆਸ਼ਾ ਰਾਣੀ ਪਤਨੀ ਰਾਜੇਸ਼ ਕੁਮਾਰ ਵਾਸੀ ਮਕਾਨ ਨੰਬਰ 454 ਮੁਹੱਲਾ ਭਗਤ ਨਗਰ ਹੁਸ਼ਿਆਰਪੁਰ ਦੇ ਘਰ ਰੇਡ ਕੀਤਾ ਤਾ DSP ਪਲਵਿੰਦਰ ਸਿੰਘ ਸਬ ਡਵੀਜਨ ਸਿਟੀ ਹੁਸ਼ਿਆਰਪੁਰ ਦੀ ਹਾਜਰੀ ਵਿੱਚ ਉਹਨਾਂ ਦੀ ਹਦਾਇਤ ਤੇ SI SHO ਹਰਪ੍ਰੇਮ ਸਿੰਘ ਅਤੇ ਪੁਲਿਸ ਪਾਰਟੀ ਨੇ ਰਾਜੇਸ਼ ਕੁਮਾਰ ਅਤੇ ਆਸ਼ਾ ਰਾਣੀ ਦੇ ਘਰ ਖ਼ਾਲਸ਼ੀ ਕੀਤੀ ਤਾ ਦੋਸ਼ੀਆਨ ਦੇ ਘਰੋਂ 510 ਗ੍ਰਾਮ ਨਸ਼ੀਲਾ ਪਦਾਰਥ ਅਤੇ 8 ਲੱਖ 10 ਹਜਾਰ ਰੁਪਏ ਡਰੱਗ ਮਨੀ ਬ੍ਰਾਮਦ ਹੋਣ ਤੇ ਇਹਨਾ ਦੇ ਖਿਲਾਫ ਮੁੱਕਦਮਾ ਨੰਬਰ 48 ਮਿਤੀ 07-02-2023 ਅਧ: 22-61-85 ਐਨ ਡੀ ਪੀ ਐਸ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਦਰਜ ਰਜਿਸਟਰ ਕੀਤਾ ਗਿਆ ਦੋਸ਼ੀਆ ਪਾਸੋਂ ਪੁੱਛਗਿਛ ਕੀਤੀ ਜਾ ਰਹੀ ਹੈ ਅਤੇ ਜਿਹਨਾ ਦਾ ਰਿਮਾਂਡ ਹਾਸਿਲ ਕਰਕੇ ਇਹਨਾ ਤੋਂ ਡੂੰਘਾਈ ਨਾਲ ਪੁਛਗਿੱਛ ਕਰਕੇ ਇਹ ਨਸ਼ੀਲਾ ਪਦਾਰਥ ਕਿਥੋਂ ਲੈ ਕੇ ਆਏ ਸੀ ਤੇ ਕਿਹਨਾ ਨੂੰ ਵੇਚਣਾ ਸੀ ਪਤਾ ਕੀਤਾ ਜਾਵੇਗਾ ਮੁਲਜ਼ਮਾਂ ਖਿਲਾਫ ਜਿਲਾ ਹੁਸ਼ਿਆਰਪੁਰ ਦੇ ਵੱਖ ਵੱਖ ਥਾਣਿਆਂ ਵਿਚ ਵੱਖ-ਵੱਖ ਧਾਰਾਵਾਂ ਤਹਿਤ ਲਗਭਗ 9 ਦੇ ਖਿਲਾਫ ਮੁਕੱਦਮੇ ਦਰਜ ਹਨ।