Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਓਲਡ ਏਜ ਹੋਮ,ਰਾਮ ਕਾਲੋਨੀ ਕੈਂਪ ਦਾ ਅਚਨਚੇਤ ਦੌਰਾ

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਓਲਡ ਏਜ ਹੋਮ,ਰਾਮ ਕਾਲੋਨੀ ਕੈਂਪ ਦਾ ਅਚਨਚੇਤ ਦੌਰਾ

ਹੁਸ਼ਿਆਰਪੁਰ, 27 ਸਤੰਬਰ (PPT NEWS) 

: ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ  ਮੁਹਾਲੀ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਅਤੇ ਜ਼ਿਲ੍ਹਾ ਤੇ  ਸ਼ੈਸ਼ਨ ਜੱਜ-ਕਮ ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਵਿਚ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਾਜ ਪਾਲ ਰਾਵਲ ਵਲੋਂ ਓਲਡ ਏਜ ਹੋਮ, ਰਾਮ ਕਾਲੋਨੀ ਕੈਪ, ਹੁਸ਼ਿਆਰਪੁਰ ਦਾ ਅਚਨਚੇਤ ਦੌਰਾ ਕੀਤਾ ਗਿਆ।

ਇਸ ਮੌਕੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਓਲਡ ਏਜ ਹੋਮ ਵਿਖੇ ਰਹਿ ਰਹੇ ਬਜੁਰਗਾਂ ਨੂੰ ਮੁਫਤ ਕਾਨੂੰਨੀ ਸਹਾਇਤਾ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਫਤ ਕਾਨੂੰਨੀ ਸੇਵਾਵਾਂ ਮਾਨਯੋਗ ਸੁਪਰੀਮ ਕੋਰਟ, ਕਾਨੂੰਨੀ ਸੇਵਾਵਾਂ ਕਮੇਟੀ, ਮਾਨਯੋਗ ਪੰਜਾਬ ਅਤੇ ਹਰਿਆਣਾ ਕਾਨੂੰਨੀ ਸੇਵਾਵਾ ਕਮੇਟੀ ਅਤੇ ਜਿਲ੍ਹਾ ਪੱਧਰ ’ਤੇ ਜਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਅਤੇ ਉਪ ਮੰਡਲ ਪੱਧਰ ’ਤੇ ਉਪ ਮੰਡਲ ਕਾਨੂੰਨੀ ਸੇਵਾਵਾਂ ਕਮੇਟੀਆ ਵਲੋਂ ਪ੍ਰਦਾਨ ਕੀਤੀਆ ਜਾਂਦੀਆਂ ਹਨ । ਉਨ੍ਹਾਂ ਦੱਸਿਆ ਕਿ ਮੁਫਤ ਕਾਨੂੰਨੀ ਸਹਾਇਤਾ ਉਹ ਵਿਅਕਤੀ ਲੈ ਸਕਦਾ ਹੈ, ਜਿਸ ਦੀ ਸਲਾਨਾ ਆਮਦਨ 3 ਲੱਖ ਰੁਪਏ ਤੋਂ  ਘੱਟ ਹੋਵੇ ਜਾਂ ਅਨੁਸੂਚਿਤ ਜਾਤੀ/ਬੇਗਾਰ ਦਾ ਮਾਰਿਆ/ਹਵਾਲਾਤੀ/ਬੱਚਾ/ਔਰਤ/ਅਪੰਗ/ਮਾਨਸਿਕ ਰੌਗੀ ਅਤੇ ਉਦਯੋਗਿਕ ਕਾਮੇ ਕੈਟਾਗਰੀ ਅਧੀਨ ਆਉਦਾ ਹੋਵੇ। ਉਨ੍ਹਾਂ ਦੱਸਿਆ ਕਿ ਅਥਾਰਟੀ ਵਲੋਂ ਚਲਾਈਆਂ ਗਈਆ ਸਕੀਮਾਂ ਬਾਰੇ ਬਜੁਰਗਾਂ ਨੂੰ ਜਾਣੂ ਕਰਵਾਇਆ ਜਾਂਦਾ ਹੈ।

ਉਪਰੋਕਤ ਤੋ ਇਲਾਵਾ ਮਾਨਯੋਗ ਸੁਪਰੀਮ ਕੋਰਟ ਵਲੋਂ ਚਲਾਈ ਗਈ ਪੌਦੇ ਲਗਾਉਣ ਦੀ ਮੁਹਿੰਮ (01.07.2024 to 30.09.2024) ਅਤੇ “ਏਕ ਪੇੜ ਮਾਂ ਕੇ ਨਾਮ“ਮੁਹਿੰਮ ਨੂੰ ਮੁੱਖ ਰੱਖਦੇ ਹੋਏ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਅਤੇ ਲਾਈਨਜ਼ ਕਲੱਬ, ਹੁਸ਼ਿਆਰਪੁਰ ਵਲੋਂ ਵਾਤਾਵਰਨ ਨੂੰ ਸਾਫ ਸੁਥਰਾ ਰੱਖਣ ਲਈ ਓਲਡ ਏਜ ਹੋਮ, ਰਾਮ ਕਾਲੋਨੀ ਕੈਪ, ਹੁਸ਼ਿਆਰਪੁਰ ਵਿਖੇ ਵੱਖ-ਵੱਖ ਪ੍ਰਕਾਰ ਦੇ ਪੌਦੇ ਵੀ ਲਗਾਏ ਗਏ।