Prime Punjab Times

Latest news
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध... DAV पब्लिक स्कूल में सामाजिक विज्ञान तथा सामान्य ज्ञान पर अंतर सदनीय क्विज प्रतियोगिता का आयोजन
ADVERTISEMENT
You are currently viewing ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ

ਹੁਸ਼ਿਆਰਪੁਰ (ਬਿਊਰੋ) 

8 ਸਤੰਬਰ : ਜ਼ਿਲ੍ਹਾ ਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਦਿਲਬਾਗ ਸਿੰਘ ਜੌਹਲ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵੱਲੋਂ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਦਾ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਨ੍ਹਾਂ ਵਲੋਂ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਕੇਂਦਰੀ ਜੇਲ੍ਹ ਸੁਪਰਡੈਂਟ ਨੂੰ ਨਿਰਦੇਸ਼ ਦਿੱਤੇ ਗਏ ਅਤੇ ਮਰੀਜ਼ਾਂ ਦੀ ਸਿਹਤ ਪੱਖੋਂ ਵੀ ਜਾਣਕਾਰੀ ਲਈ ਗਈ। ਜੇਲ੍ਹ ਅੰਦਰ ਕੈਦੀਆਂ ਨੂੰ ਦਿੱਤੇ ਜਾਣ ਵਾਲੇ ਖਾਣੇ ਸਬੰਧੀ ਰਸੋਈ ਘਰ ਦਾ ਜਾਇਜ਼ਾ ਵੀ ਲਿਆ ਗਿਆ।
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਔਰਤ ਕੈਦੀਆਂ ਨੂੰ ਅਪੀਲ ਦਾਇਰ ਕਰਨ ਲਈ ਉਨ੍ਹਾਂ ਦੇ ਕਾਨੂੰਨੀ ਹੱਕਾਂ ਬਾਰੇ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਕੇਸ ਦਾ ਫੈਸਲਾ ਹੋਣ ਤੋਂ ਬਾਅਦ ਕਿੰਨੇ ਸਮੇਂ ਦੇ ਅੰਦਰ-ਅੰਦਰ ਅਪੀਲ ਕੀਤੀ ਜਾ ਸਕਦੀ ਹੈੋ। ਇਸ ਮੌਕੇ ਸੁਪਰਡੈਂਟ ਕੇਂਦਰੀ ਜੇਲ੍ਹ ਜੋਗਿੰਦਰ ਸਿੰਘ, ਡਿਪਟੀ ਸੁਪਰਡੈਂਟ ਅਮ੍ਰਿੰਤਪਾਲ ਅਤੇ ਪਵਨ ਕੁਮਾਰ ਵੀ ਹਾਜ਼ਰ ਸਨ।

error: copy content is like crime its probhihated