Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਫਰੰਟ ਆਫਿਸ ਦਸੂਹਾ ਅਤੇ ਮੁਕੇਰੀਆਂ ਦਾ ਅਚਨਚੇਤ ਦੌਰਾ

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਫਰੰਟ ਆਫਿਸ ਦਸੂਹਾ ਅਤੇ ਮੁਕੇਰੀਆਂ ਦਾ ਅਚਨਚੇਤ ਦੌਰਾ

ਦਸੂਹਾ / ਮੁਕੇਰੀਆਂ (ਚੌਧਰੀ) 

27 ਸਤੰਬਰ : ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਦਿਲਬਾਗ ਸਿੰਘ ਜੌਹਲ ਦੀ ਅਗਵਾਈ ਹੇਠ ਸੀ-ਜੇ-ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਹੁਸ਼ਿਆਰਪੁਰ ਅਪਰਾਜਿਤਾ ਜੋਸ਼ੀ ਵਲੋਂ ਅੱਜ ਸਬ ਡਵੀਜ਼ਨ ਦਸੂਹਾ ਅਤੇ ਮੁਕੇਰੀਆਂ ਵਿਖੇ ਫਰੰਟ ਆਫਿਸਾਂ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਮੋਕੇ ਵਧੀਕ ਸਿਵਲ ਜੱਜ-ਕਮ-ਚੇਅਰਮੈਨ ਉਪ ਮੰਡਲ ਕਾਨੂੰਨੀ ਸੇਵਾਵਾ ਕਮੇਟੀ ਮੁਕੇਰੀਆਂ ਅਮਰਦੀਪ ਸਿੰਘ ਬੈਂਸ ਅਤੇ ਵਧੀਕ ਸਿਵਲ ਜੱਜ-ਕਮ-ਚੇਅਰਮੈਨ ਉਪ ਮੰਡਲ ਕਾਨੂੰਨੀ ਸੇਵਾਵਾ ਕਮੇਟੀ ਦਸੂਹਾ ਪਰਮਿੰਦਰ ਕੌਰ ਬੈਂਸ ਵੀ ਨਾਲ ਮੈਜੂਦ ਸਨ। ਫਰੰਟ ਆਫਿਸਾਂ ਦੇ ਰਿਟੇਨਰ ਐਡਵੋਕੇਟਾਂ ਅਤੇ ਪੀ. ਐਲ. ਵੀ ਦੇ ਕੰਮਕਾਜ਼ ਦਾ ਜਾਇਜ਼ਾ ਲਿਆ ਗਿਆ। ਫਰੰਟ ਆਫਿਸ ਵਿਚ ਵਿਆਕਤੀਆਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ ਦਾ ਕਾਰਵਾਈ ਰਜਿਸਟਰ ਚੈੱਕ ਕੀਤਾ ਗਿਆ ਅਤੇ ਨਾਲ ਹੀ ਪੈਨਲ ਦੇ ਵਕੀਲਾਂ ਨਾਲ ਮੀਟਿੰਗ ਕੀਤੀ ਗਈ ਅਤੇ ਉਨ੍ਹਾਂ ਦੀ ਕਾਰਗੁਜ਼ਾਰੀ ਰਿਪੋਰਟ ਦੇ ਪੋਸੀਡਿੰਗ ਕਾਰਡ ਮੇਨਟੇਨ ਰੱਖਣ ਲਈ ਕਿਹਾ ਗਿਆ। ਜਿਨ੍ਹਾਂ ਕੇਸਾਂ ਵਿਚ ਮੁਫ਼ਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ, ਉਨ੍ਹਾਂ ਕੇਸਾਂ ਦੇ ਫੀਡਬੈਕ ਪ੍ਰੋਫਾਰਮੇ ਭਰਨ ਲਈ ਫਰੰਟ ਆਫਿਸ ਦੇ ਪੀ. ਐਲ. ਵੀ ਨੂੰ ਦਿਸ਼ਾ-ਨਿਰਦੇਸ਼ ਦਿੱਤੇ ਗਏ ਅਤੇ ਨਾਲ ਹੀ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ ਏ ਐਸ ਨਗਰ ਵਲੋਂ ’ਪੰਜਾਬ ਅਗੇਂਸਟ ਡਰੱਗ ਐਡਿਕਸ਼ਨ’ ਸਿਰਲੇਖ ਹੇਠ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ ਮਿਤੀ 1 ਅਕਤੂਬਰ ਤੋ ਮਿਤੀ 31 ਅਕਤੂਬਰ 2023 ਤੱਕ ਹੋਵੇਗੀੇ। ਇਸ ਮੁਹਿੰਮ ਦੌਰਾਨ ਨਸ਼ੇ ਤੋੋਂ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਅਤੇ ਸਕੂਲ, ਕਾਲਜਾਂ ਦੇ ਵਿਦਿਆਰਥੀਆਂ ਨੂੰ ਜਾਗਰੂਕ ਕੀਤਾ ਜਾਣਾ ਹੈ ਤਾਂ ਜੋ ਨੌਜਵਾਨ ਪੀੜ੍ਹੀ ਆਪਣੇ ਭਵਿੱਖ ਨੂੰ ਵਧੀਆ ਬਣਾ ਕੇ ਅੱਗੇ ਵੱਧ ਸਕੇ।ਮੁਫ਼ਤ ਕਾਨੂੰਨੀ ਸੇਵਾਵਾਂ ਤੋਂ ਇਲਾਵਾ ਮਿਤੀ 9 ਦਸੰਬਰ 2023 ਨੂੰ ਜ਼ਿਲ੍ਹਾ ਪੱਧਰ ਅਤੇ ਸਬ ਡਵੀਜ਼ਨ ਪੱਧਰ ’ਤੇ ਕਚਹਿਰੀਆਂ ਵਿਖੇ ਲਗਾਈ ਜਾਣ ਵਾਲੀ ਨੈਸ਼ਨਲ ਲੋਕ ਅਦਾਲਤ ਬਾਰੇ ਦੱਸਿਆ ਗਿਆ।