Prime Punjab Times

Latest news
ਡਾ. ਸੁਖਦੇਵ ਸ਼ਰਮਾ ਨੂੰ ਸਦਮਾ, ਪਿਤਾ ਡਾ ਕ੍ਰਿਸ਼ਨ ਮਿੱਤਰ(ਹਰੀ ਪਗੜੀ ਵਾਲੇ) ਦਾ ਦੇਹਾਂਤ ਮੁਲਾਜ਼ਮ ਆਗੂ ਸੁਖਚੈਨ ਸਿੰਘ ਖਹਿਰਾ ਦੀ ਬਦਲੀ ਮੁੱਖ ਮੰਤਰੀ ਦੀ ਬੁਖਲਾਹਟ ਦਾ ਨਤੀਜਾ ਕਰਾਰ; ਸਾਂਝੀ ਤਾਲਮੇਲ ਕਮੇਟੀ ਗੜਦੀਵਾ... ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਹਲਕਾ ਟਾਂਡਾ ਉੜਮੁੜ ਦੇ ਸ਼ਹਿਰ ਗੜਦੀਵਾਲਾ ਵਿਖੇ ਅਕਾਲੀ ਦਲ ਵਾਰਿਸ ਪੰਜਾਬ ਨੂੰ ਮਿਲਿਆ ਭਰਵਾਂ ਹੁੰਗਾਰਾ ਕਲੱਸਟਰ ਖੇਡਾਂ 'ਚ ਉਵਰਆਲ ਟ੍ਰਾਫੀ ਦਸੂਹਾ 1 ਅਤੇ ਦਸੂਹਾ -2 ਨੇ ਸਾਂਝੇ ਤੌਰ ਤੇ ਜਿੱਤੀ ਪੀ ਐਮ ਸ਼੍ਰੀ ਜਵਾਹਰ ਨਵੋਦਿਆ ਵਿਦਿਆਲਿਆ ਫਲਾਹੀ ਵਿਖੇ 16ਵੀਂ ਕੌਮੀ ਯੋਗਾ ਮੀਟ ਦਾ ਸ਼ਾਨਦਾਰ ਆਗਾਜ਼ DAV ਪਬਲਿਕ ਸਕੂਲ 'ਚ ਧੂਮਧਾਮ ਨਾਲ ਮਨਾਇਆ ਗਿਆ ਵੇਦ ਸਪਤਾਹ ਖ਼ਾਲਸਾ ਕਾਲਜ  ਵਿਖੇ ਆਈ.ਪੀ.ਆਰ ਸੰਬੰਧੀ ਵਰਕਸ਼ਾਪ ਦਾ ਆਯੋਜਨ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ
ADVERTISEMENT
You are currently viewing ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਫਰੰਟ ਆਫਿਸ ਗੜ੍ਹਸ਼ੰਕਰ ਦਾ ਦੌਰਾ

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਫਰੰਟ ਆਫਿਸ ਗੜ੍ਹਸ਼ੰਕਰ ਦਾ ਦੌਰਾ

ਹੁਸ਼ਿਆਰਪੁਰ, 16 ਜਨਵਰੀ (ਬਿਊਰੋ) 

: ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦਿਲਬਾਗ ਸਿੰਘ ਜੋਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਵਲੋਂ ਫਰੰਟ ਆਫਿਸ ਗੜ੍ਹਸ਼ੰਕਰ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਰਿਟੇਨਰ ਐਡਵੋਕੇਟ ਮਿਸ ਸਰਿਤਾ ਕੰਵਰ ਅਤੇ ਮਿਸ ਪ੍ਰਵੀਨ ਕੁਮਾਰੀ ਪੀ.ਐਲ.ਵੀ ਗੜ੍ਹਸ਼ੰਕਰ ਦੇ ਕੰਮਕਾਜ਼ ਦਾ ਜਾਇਜ਼ਾ ਲੈਣ ਤੋਂ ਇਲਾਵਾ ਫਰੰਟ ਆਫਿਸ ਵਿਚ ਲੋਕਾਂ ਨੂੰ ਦਿੱਤੀ ਜਾਣ ਵਾਲੀ ਮੁਫਤ ਕਾਨੂੰਨੀ ਸਹਾਇਤਾ ਦਾ ਕਾਰਵਾਈ ਰਜਿਸਟਰ ਚੈਕ ਕੀਤਾ ਅਤੇ ਨਾਲ ਹੀ ਪੈਨਲ ਦੇ ਵਕੀਲਾਂ ਦੀ ਕਾਰਗੁਜ਼ਾਰੀ ਰਿਪੋਰਟ ਦੇ ਪ੍ਰੋਸੀਡਿੰਗ ਕਾਰਡ ਵੀ ਚੈੱਕ ਕੀਤੇ, ਜਿਨ੍ਹਾਂ ਕੇਸਾਂ ਵਿਚ ਮੁਫਤ ਕਾਨੂੰਨੀ ਸਹਾਇਤਾ ਦਿੱਤੀ ਜਾਂਦੀ ਹੈ ।
ਉਪੋਰਕਤ ਤੋ ਇਲਾਵਾ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ  ਫਰੰਟ ਆਫਿਸ ਗੜ੍ਹਸ਼ੰਕਰ ਵਿਖੇ ਰੱਖੇ ਗਏ ਰਿਟੇਨਰ ਐਡਵੋਕੇਟ ਅਤੇ ਪੀ.ਐਲ.ਵੀ  ਨੂੰ ਸਾਲ-2024  ਦੀ ਪਹਿਲੀ ਕੌਮੀ ਲੋਕ ਅਦਾਲਤ, ਜੋ ਕਿ 9 ਮਾਰਚ 2024 ਨੂੰ ਜ਼ਿਲ੍ਹਾ ਪੱਧਰ ਅਤੇ ਸਬ ਡਵੀਜ਼ਨ ਪੱਧਰ ’ਤੇ ਕੋਰਟ ਕੰਪਲੈਕਸ ਵਿਖੇ ਲਗਾਈ ਜਾਣੀ ਹੈ, ਸਬੰਧੀ ਜਾਣਕਾਰੀ ਸਾਂਝੀ ਕੀਤੀ ਅਤੇ ਕਿਹਾ ਕਿ ਇਸ ਕੌਮੀ ਲੋਕ ਅਦਾਲਤ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਲਈ ਅਥਾਰਟੀ ਨੂੰ ਆਪਣਾ ਸਹਿਯੋਗ ਦਿੱਤਾ ਜਾਵੇ।