Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੇਂਦਰੀ ਜੇਲ੍ਹ…….

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੇਂਦਰੀ ਜੇਲ੍ਹ…….

ਹੁਸ਼ਿਆਰਪੁਰ(ਬਿਊਰੋ) 

ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੇਂਦਰੀ ਜੇਲ੍ਹ ਦੇ ਹਵਾਲਾਤੀਆਂ ਤੇ ਕੈਦੀਆਂ ਨੂੰ ਪਲੀ ਬਾਰਗੇਨਿੰਗ ਬਾਰੇ ਕੀਤਾ ਜਾਗਰੂਕ

6 ਅਗਸਤ : ਜ਼ਿਲ੍ਹਾ ਤੇ ਸੈਸ਼ਨਜ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਮਰਜੋਤ ਭੱਟੀ ਦੇ ਨਿਰਦੇਸ਼ਾਂ ’ਤੇ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀਮਤੀ ਅਪਰਾਜਿਤਾ ਜੋਸ਼ੀ ਵਲੋਂ ਕੇਂਦਰੀ ਜੇਲ੍ਹ ਵਿਚ ਪਲੀ ਬਾਰਗੇਨਿੰਗ 265-ਏ ਤੋਂ ਲੈ ਕੇ 265-ਐਲ ਸੀ.ਆਰ.ਪੀ.ਸੀ. ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਜਾਗਰੂਕਤਾ ਪ੍ਰੋਗਰਾਮ ਦੌਰਾਨ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਜੇਲ੍ਹ ਵਿਚ ਬੰਦ ਹਵਾਲਾਤੀਆਂ ਨੂੰ 265-ਏ ਤੋਂ ਲੈ ਕੇ 265-ਐਲ ਸੀ.ਆਰ.ਪੀ.ਸੀ. ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਜੇਕਰ ਜੇਲ੍ਹ ਅੰਦਰ ਬੰਦ ਹਵਾਲਾਤੀਆਂ ਵਲੋਂ ਕੀਤਾ ਗਿਆ ਅਪਰਾਧ ਕਬੂਲ ਕਰ ਲਿਆ ਜਾਂਦਾ ਹੈ, ਤਾਂ ਉਨ੍ਹਾਂ ਦੀ ਸਜਾ ਘੱਟ ਕੀਤੀ ਜਾ ਸਕਦੀ ਹੈ ਜਾਂ ਫਿਰ ਹਵਾਲਾਤੀ ਨੂੰ ਪ੍ਰੋਬੇਸ਼ਨ ’ਤੇ ਛੱਡਿਆ ਜਾ ਸਕਦਾ ਹੈ।
ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਮਾਨਯੋਗ ਜੱਜ ਸਾਹਿਬ ਵਲੋਂ ਆਰਡਰ ਕੀਤਾ ਜਾ ਸਕਦਾ ਹੈ ਕਿ ਇਸ ਵਲੋਂ ਮੁਦੱਈ ਨੂੰ ਮੁਆਵਜਾ ਦਿੱਤਾ ਜਾਵੇ। ਉਨ੍ਹਾਂ ਦੱਸਿਆ ਕਿ 7 ਸਾਲ ਤੋਂ ਵੱਧ ਸਜ਼ਾ ਵਾਲੇ, ਮਹਿਲਾ ਵਿਰੋਧੀ ਅਪਰਾਧ, 14 ਸਾਲ ਤੋਂ ਘੱਟ ਉਮਰ ਵਾਲੇ ਬੱਚੇ ਵਿਰੋਧੀ ਅਪਰਾਧ, ਹਤਿਆ ਦੇ ਮਾਮਲੇ ਇਸ ਕੈਟਾਗਰੀ ਵਿਚ ਨਹੀਂ ਆਉਂਦੇ। ਇਸ ਦੇ ਨਾਲ ਹੀ ਹਵਾਲਾਤੀਆਂ ਨੂੰ ਕੰਪਾਊਂਡੇਬਲ ਅਫੈਂਸ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਹਵਾਲਾਤੀ ਮੁਦੱਈ ਨਾਲ ਸਮਝੌਤਾ ਕਰਕੇ ਰਿਹਾਅ ਹੋ ਸਕਦੇ ਹਨ ਤੇ ਪਲੀ ਬਾਰਗੇਨਿੰਗ ਜੋ ਕਿ 265-ਏ ਤੋਂ 265-ਐਲ ਵਿਚ ਹਵਾਲਾਤੀ ਦੀ ਸਜਾ ਘੱਟ ਕੀਤੀ ਜਾ ਸਕਦੀ ਹੈ। ਇਸ ਦੌਰਾਨ ਉਨ੍ਹਾਂ ਕੈਦੀਆਂ ਤੇ ਹਵਾਲਾਤੀਆਂ ਦੀਆਂ ਸਮੱਸਿਆਵਾਂ ਵੀ ਸੁਣੀਆਂ।
ਇਸ ਮੌਕੇ ਪੈਨਲ ਐਡਵੋਕੇਟਸ, ਕੇਂਦਰੀ ਜੇਲ੍ਹ ਦੇ ਪੁਲਿਸ ਅਫ਼ਸਰ ਤੇ 100 ਦੇ ਕਰੀਬ ਹਵਾਲਾਤੀ ਤੇ ਕੈਦੀ ਵੀ ਇਸ ਜਾਗਰੂਕਤਾ ਪ੍ਰੋਗਰਾਮ ਵਿਚ ਸ਼ਾਮਲ ਹੋਏ।