Prime Punjab Times

Latest news
KMS ਕਾਲਜ ਵਿਖੇ ਦੋ ਰੋਜ਼ਾ NSS ਕੈਂਪ ਦੀ ਸਫਲਤਾਪੂਰਕ ਸਮਾਪਤੀ - ਪ੍ਰਿੰਸੀਪਲ ਡਾ. ਮਾਨਵ ਸੈਣੀ ਜ਼ਿਲ੍ਹਾ ਪੱਧਰੀ ਖੇਡਾਂ 'ਚ ਬਲਾਕ ਟਾਂਡਾ-2 ਨੇ 30 ਮੈਡਲ ਜਿੱਤ ਕੇ ਕੀਤਾ ਸ਼ਾਨਦਾਰ ਪ੍ਰਦਰਸ਼ਨ ਨਵੀਨਤਾ ਦੇ ਖੇਤਰ 'ਚ ਕਾਲਜ ਨੂੰ ਆਈ.ਆਈ.ਸੀ. ਵੱਲੋਂ ਮਿਲੇ 3.5 ਸਟਾਰ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਰਿਹਾਇਸ਼ 'ਤੇ ਕੀਤੀ ਛਾਪੇਮਾਰੀ ਰਾਮਲੀਲਾ ਦੀ ਸਮੀਖਿਆ ਮੀਟਿੰਗ ’ਚ ਅਯੁੱਧਿਆ ਧਾਮ ਦੀ ਯਾਤਰਾ ਕਰਨ ’ਤੇ ਬਣੀ ਸਹਿਮਤੀ 17 ਸਾਲਾ ਧੀ ਦਾ ਤੇਜ਼ਧਾਰ ਹਥਿਆਰ ਨਾਲ ਕ+ਤ+ਲ ਕਰਨ ਵਾਲੇ ਕਲਯੁਗੀ ਪਿਤਾ ਦੀ ਮਿਲੀ ਲਾ+ਸ਼ *ਸਬ ਇੰਸਪੈਕਟਰ ਪਰਵਿੰਦਰ ਸਿੰਘ ਧੂਤ ਹੋਏ ਪਦਉੱਨਤ, ਬਣੇ ਇੰਸਪੈਕਟ* ਖ਼ਾਲਸਾ ਕਾਲਜ ਵਿਖੇ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਲੈਕਚਰ ਅਤੇ ਸਲੋਗਨ ਮੁਕਾਬਲ... KMS ਕਾਲਜ ਵਿਖੇ ਐਨ.ਐੱਸ.ਐੱਸ. ਦੇ ਦੋ ਰੋਜ਼ਾ ਕੈਂਪ ਦੇ ਪਹਿਲੇ ਦਿਨ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ : ਪ੍ਰਿੰਸੀਪਲ ਡਾ. ਮ... *12ਵੀਂ ਨਾਰਥ ਜ਼ੋਨ ਵਾਲੀਬਾਲ ਚੈਂਪੀਅਨਸ਼ਿਪ 13 ਅਤੇ 14 ਨਵੰਬਰ ਨੂੰ ਕਰਵਾਈ ਜਾਵੇਗੀ : ਆਰ ਐਸ ਅਭੀ,ਅਸ਼ੋਕ ਕੁਮਾਰ*
ADVERTISEMENT
You are currently viewing ਸਕਿਊਰਟੀ ਗਾਰਡ ਦੀ ਭਰਤੀ ਲਈ ਪਲੇਸਮੈਂਟ ਕੈਂਪ 1 ਤੋਂ 16 ਅਪ੍ਰੈਲ ਤੱਕ

ਸਕਿਊਰਟੀ ਗਾਰਡ ਦੀ ਭਰਤੀ ਲਈ ਪਲੇਸਮੈਂਟ ਕੈਂਪ 1 ਤੋਂ 16 ਅਪ੍ਰੈਲ ਤੱਕ

ਹੁਸ਼ਿਆਰਪੁਰ 27 ਮਾਰਚ (ਪ੍ਰਾਈਮ ਪੰਜਾਬ ਟਾਈਮਜ) 

: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਮਾਡਲ ਕਰੀਅਰ ਸੈਂਟਰ ਵੱਲੋਂ ਐਸ.ਆਈ.ਐਸ ਸਕਿਊਰਟੀ ਵਿੱਚ ਭਰਤੀ ਲਈ 01 ਅਪ੍ਰੈਲ ਤੋਂ 16 ਅਪ੍ਰੈਲ ਤੱਕ ਜ਼ਿਲ੍ਹੇ ਵਿੱਚ ਬਲਾਕ ਪੱਧਰ  ‘ਤੇ ਪਲੇਸਮੈਂਟ ਕੈਂਪ ਲਾਏ ਜਾ ਰਹੇ ਹਨ।

 ਇਹ ਪਲੇਸਮੈਂਟ ਕੈਂਪ 1 ਅਪ੍ਰੈਲ ਨੂੰ ਬੀ.ਡੀ.ਪੀ.ਓ. ਦਫ਼ਤਰ ਗੜ੍ਹਸ਼ੰਕਰ, 02 ਨੂੰ ਬੀ.ਡੀ.ਪੀ.ਓ. ਦਫ਼ਤਰ ਮਾਹਿਲਪੁਰ, 6 ਨੂੰ ਬੀ.ਡੀ.ਪੀ.ਓ. ਦਫ਼ਤਰ ਹੁਸਿਆਰਪੁਰ-2, 7 ਨੂੰ ਬੀ.ਡੀ.ਪੀ.ਓ. ਦਫ਼ਤਰ ਹੁਸਿਆਰਪੁਰ-1, 8 ਨੂੰ ਬੀ.ਡੀ.ਪੀ.ਓ. ਦਫ਼ਤਰ ਹਾਜ਼ੀਪੁਰ, 9 ਨੂੰ ਬੀ.ਡੀ.ਪੀ.ਓ. ਦਫ਼ਤਰ ਦਸੂਹਾ, 10 ਨੂੰ ਬੀ.ਡੀ.ਪੀ.ਓ. ਦਫ਼ਤਰ ਮੁਕੇਰੀਆਂ, 13 ਨੂੰ ਬੀ.ਡੀ.ਪੀ.ਓ . ਦਫ਼ਤਰ ਤਲਵਾੜਾ, 15 ਨੂੰ ਬੀ.ਡੀ.ਪੀ.ਓ. ਦਫ਼ਤਰ ਭੂੰਗਾ ਅਤੇ 16 ਅਪ੍ਰੈਲ ਨੂੰ ਬੀ.ਡੀ.ਪੀ.ਓ. ਦਫ਼ਤਰ ਟਾਂਡਾ ਵਿਖੇ  ਸਵੇਰੇ 10:00 ਵਜੇ ਤੋਂ ਦੁਪਹਿਰ 02:00 ਵਜੇ ਤੱਕ ਲਗਾਏ ਜਾਣਗੇ।

ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ  ਪਲੇਸਮੈਂਟ ਕੈਂਪ ਵਿੱਚ ਐਸ.ਆਈ.ਐਸ ਸਕਿਊਰਟੀ ਵਲੋਂ  ਕੇਵਲ ਲੜਕਿਆਂ ਦੀ ਸਕਿਊਰਟੀ ਗਾਰਡ ਦੀਆਂ ਅਸਾਮੀਆਂ ਲਈ ਭਰਤੀ ਕੀਤੀ ਜਾਵੇਗੀ, ਜਿਨ੍ਹਾਂ ਨੂੰ ਤਨਖਾਹ 18000 ਤੋਂ 20000 ਰੁਪਏ ਮਿਲਣਯੋਗ ਹੋਵੇਗੀ।ਇਸ ਭਰਤੀ  ਲਈ ਪੜ੍ਹਾਈ ਘੱਟੋ -ਘੱਟ ਦਸਵੀਂ ਪਾਸ, ਉਮਰ 19 ਤੋਂ  40 ਸਾਲ ,ਕੱਦ 168 ਸੈਂਟੀਮੀਟਰ ਹੋਣਾ ਲਾਜ਼ਮੀ ਹੈ। 

ਕੰਪਨੀ ਵਲੋਂ ਤਨਖਾਹ ਤੋਂ ਇਲਾਵਾ ਕਈ ਹੋਰ ਵਾਧੂ ਸਹੂਲਤਾਂ ਜਿਵੇਂ ਕਿ ਪੀ.ਐਫ ਅਤੇ ਈ.ਐਸ.ਆਈ.ਸੀ ਆਦਿ ਮੁਹੱਈਆਂ ਕਰਵਾਈਆ ਜਾਣਗੀਆ।ਚਾਹਵਾਨ ਯੋਗ ਨੌਜਵਾਨ  ਬੀ.ਡੀ.ਪੀ.ਓ. ਦਫ਼ਤਰ ਗੜ੍ਹਸ਼ੰਕਰ ਵਿਖੇ ਸਵੇਰੇ 10:00  ਵਜੇਤੋਂ ਦੁਪਹਿਰ 02 ਵਜੇ ਤੱਕ ਆਪਣਾ ਆਧਾਰ ਕਾਰਡ,  ਯੋਗਤਾ ਦੇ ਸਰਟੀਫੀਕੇਟਾਂ ਦੀ ਫੋਟੋ ਕਾਪੀ ਅਤੇ 2 ਪਾਸਪੋਰਟ  ਸਾਈਜ਼ ਫੋਟੋ ਸਮੇਤ ਇਸ ਪਲੇਸਮੈਂਟ ਕੈਂਪ ਵਿੱਚ ਸ਼ਾਮਲ ਹੋ ਸਕਦੇ ਹਨ।