Prime Punjab Times

Latest news
ਬਲਾਕ ਭੁੰਗਾ ਵਿਖੇ ਪੰਚਾਇਤ ਸਕੱਤਰਾਂ ਨੇ ਤਨਖਾਹ ਨਾ ਮਿਲਣ ਕਰਕੇ ਦਿੱਤਾ ਧਰਨਾ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਦਸੂਹਾ ਦੀ ਹੋਈ ਮੀਟਿੰਗ बिट्टू के काफिले को लेकर हंगामा, साढ़े तीन घंटे तनावपूर्ण रहा माहौल ਖ਼ਾਲਸਾ ਕਾਲਜ ਵਿਖੇ ਪੁਸਤਕ ਪੜ੍ਹਨ ਅਤੇ ਰਿਵਿਊ ਗਤੀਵਿਧੀ ਕਰਵਾਈ ਗਈ ਝੋਨੇ ਦੀ ਖਰੀਦ 1 ਅਕਤੂਰ ਤੋਂ, ਮੰਡੀਆਂ ‘ਚ ਲੋੜੀਂਦੇ ਪ੍ਰਬੰਧ ਮੁਕੰਮਲ : ਡਿਪਟੀ ਕਮਿਸ਼ਨਰ ਬਾਲ ਵਿਆਹ ਕਰਵਾਉਣ ਵਾਲਿਆਂ ਖ਼ਿਲਾਫ਼ ਕੀਤੀ ਗਈ ਕਾਨੂੰਨੀ ਕਾਰਵਾਈ ਬੀਬੀਐਮਬੀ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਲਿਆ ਸਵੱਛਤਾ ਪ੍ਰਣ ਗੁਰਸਿੱਖ ਹਰ ਅਵਸਥਾ ਚ ਇਕ ਸਮਾਨ ਜੀਵਨ ਜਿਉਂਦਾ ਹੈ : ਮਹਾਤਮਾ ਰੌਸ਼ਨ ਦਿਹਲਵੀ ਸਿਹਤਮੰਦ ਜੀਵਨ-ਸ਼ੈਲੀ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਅਤੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ ਜਲੰਧਰ ਪਠਾਨਕੋਟ ਰਾਸ਼ਟਰੀ ਰਾਜ ਮਾਰਗ ਤੇ ਵਾਪਰਿਆ ਭਿਆਨਕ ਹਾਦਸਾ ਇੱਕ ਦੀ ਮੌ+ਤ, 5 ਜ਼+ਖ+ਮੀ 
ADVERTISEMENT
You are currently viewing ਬੀਜ ਡੀਲਰ ਕਿਸਾਨਾਂ ਨੂੰ ਮਟਰਾਂ ਦੇ ਗੈਰ ਮਿਆਰੀ ਅਤੇ ਅਣ-ਅਧਿਕਾਰਤ ਬੀਜ ਨਾ…..

ਬੀਜ ਡੀਲਰ ਕਿਸਾਨਾਂ ਨੂੰ ਮਟਰਾਂ ਦੇ ਗੈਰ ਮਿਆਰੀ ਅਤੇ ਅਣ-ਅਧਿਕਾਰਤ ਬੀਜ ਨਾ…..

ਹੁਸ਼ਿਆਰਪੁਰ,(ਬਿਊਰੋ) 

ਬੀਜ ਡੀਲਰ ਕਿਸਾਨਾਂ ਨੂੰ ਮਟਰਾਂ ਦੇ ਗੈਰ ਮਿਆਰੀ ਅਤੇ ਅਣ-ਅਧਿਕਾਰਤ ਬੀਜ ਨਾ ਵੇਚਣ : ਮੁੱਖ ਖੇਤੀਬਾੜੀ ਅਫ਼ਸਰ

15 ਸਤੰਬਰ : ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਦੇਵ ਸਿੰਘ ਵਲੋਂ ਅੱਜ ਮਟਰਾਂ ਦੀ ਬਿਜਾਈ ਦੇ ਸਬੰਧ ਵਿਚ ਸਮੂਹ ਬੀਜ ਡੀਲਰਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨਿਰਦੇਸ਼ ਦਿੱਤੇ ਗਏ ਕਿ ਉਹ ਕਿਸਾਨਾਂ ਨੂੰ ਮਟਰਾਂ ਦੇ ਗੈਰ ਮਿਆਰੀ ਅਤੇ ਅਣ-ਅਧਿਕਾਰਤ ਬੀਜ ਦੀ ਵਿਕਰੀ ਨਾ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਡੀਲਰ ਇਸ ਤਰ੍ਹਾਂ ਕਰਦਾ ਪਾਇਆ ਜਾਂਦਾ ਹੈ, ਤਾਂ ਉਸ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਿਨ੍ਹਾਂ ਐਡੀਸ਼ਨ ਦੇ ਮਟਰਾਂ ਦੇ ਬੀਜ ਦੀ ਵਿਕਰੀ ਬਿਲਕੁਲ ਵੀ ਨਾ ਕੀਤੀ ਜਾਵੇ ਅਤੇ ਬੀਜ ਦੀ ਵਿਕਰੀ ਕਰਦੇ ਸਮੇਂ ਕਿਸਾਨ ਨੂੰ ਬਿੱਲ ਕੱਟ ਕੇ ਜ਼ਰੂਰ ਦਿੱਤੇ ਜਾਣ।
ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਅਣ-ਅਧਿਕਾਰਤ ਤੌਰ ’ਤੇ ਉਨ੍ਹਾਂ ਕੋਲ ਮਟਰਾਂ ਦੇ ਬੀਜ ਦੀ ਵਿਕਰੀ ਲਈ ਆਉਂਦਾ ਹੈ, ਤਾਂ ਤੁਰੰਤ ਉਸ ਦੀ ਸੂਚਨਾ ਸਬੰਧਤ ਬਲਾਕ ਖੇਤੀਬਾੜੀ ਅਫ਼ਸਰ ਦਫ਼ਤਰ ਵਿਚ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਕੋਈ ਵੀ ਕਿਸਾਨ ਕਿਸੇ ਵੀ ਡੀਲਰ ਦਾ ਬੀਜ ਆਪਣੇ ਘਰ ਜਾਂ ਗੋਦਾਮ ਵਿਚ ਸਟਾਕ ਨਾ ਕਰੇ। ਉਨ੍ਹਾਂ ਕਿਹਾ ਕਿ ਇਸ ਤਰ੍ਹਾਂ ਕਰਨ ਵਾਲਿਆਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।