Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing *ਚੋਣ ਅਮਲੇ ਦੀਆਂ ਡਿਊਟੀਆਂ ਬਲਾਕ ਪੱਧਰ ਤੇ ਲਗਵਾਉਣ : ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ

*ਚੋਣ ਅਮਲੇ ਦੀਆਂ ਡਿਊਟੀਆਂ ਬਲਾਕ ਪੱਧਰ ਤੇ ਲਗਵਾਉਣ : ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ

ਨਵਾਂਸ਼ਹਿਰ (ਐਸ ਕੇ ਜੋਸ਼ੀ) 

ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਤੇ ਚੋਣ ਡਿਊਟੀ ਅਮਲੇ ਨੂੰ ਵੋਟ ਦਾ ਅਧਿਕਾਰ ਦੇਣ ਲਈ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਮੰਗ ਪੱਤਰ ਸ ਭ ਸ ਦੇ ਡਿਪਟੀ ਕਮਿਸ਼ਨਰ ਨੂੰ ਭੇਜਿਆ

: ਪੰਚਾਇਤੀ ਚੋਣਾਂ ਵਿੱਚ ਚੋਣ ਅਮਲੇ ਦੀਆਂ ਸਮੱਸਿਆਵਾਂ ਦੇ ਹੱਲ ਲਈ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਇੱਕ ਮੰਗ ਪੱਤਰ ਬਿਕਰਮਜੀਤ ਸਿੰਘ ਰਾਹੋਂ ਤੇ ਮਨਜਿੰਦਰਜੀਤ ਸਿੰਘ ਦੀ ਅਗਵਾਈ ਵਿੱਚ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਰਾਜੀਵ ਵਰਮਾ ਰਾਹੀਂ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਨੂੰ ਭੇਜਿਆ ਗਿਆ। ਇਸ ਮੌਕੇ ਮੰਗ ਕੀਤੀ ਗਈ ਕਿ ਪੰਚਾਇਤੀ ਚੋਣਾਂ ਵਿੱਚ ਮੁਲਾਜ਼ਮਾਂ ਦੀ ਡਿਊਟੀ ਬਲਾਕ ਪੱਧਰ ਤੇ ਹੀ ਲਗਾਈ ਜਾਵੇ, ਚੋਣਾਂ ਦਾ ਸਾਰਾ ਕੰਮ ਵੋਟਿੰਗ ਮਸ਼ੀਨਾਂ ਰਾਹੀਂ ਕੀਤਾ ਜਾਵੇ ਕਿਉਂਕਿ ਨਤੀਜਾ ਘੋਸ਼ਿਤ ਕਰਨ ਸਮੇਂ ਮੁਲਾਜ਼ਮਾਂ ਨੂੰ ਬਹੁਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਚੋਣ ਅਮਲੇ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ, ਤੇ ਸਰਕਾਰੀ ਪੱਧਰ ਤੇ ਮੁਲਾਜ਼ਮਾਂ ਦਾ ਜ਼ੋਖਿਮ ਬੀਮਾਂ ਕੀਤਾ ਜਾਵੇ, ਮਹਿਲਾ ਮੁਲਜ਼ਮਾਂ ਤੋਂ ਪ੍ਰਜਾਇਡਿੰਗ ਦੀ ਡਿਊਟੀ ਨਾ ਲਈ ਜਾਵੇ, ਵਿਧਵਾ, ਤਲਾਕਸ਼ੁਦਾ, ਗਰਭਵਤੀ ਤੇ ਦੋ ਸਾਲ ਤੋਂ ਘੱਟ ਉਮਰ ਦੇ ਬੱਚਿਆਂ ਵਾਲੀਆਂ ਇਸਤਰੀ ਮੁਲਜ਼ਮਾਂ ਨੂੰ ਡਿਊਟੀ ਤੋਂ ਛੋਟ ਦਿੱਤੀ ਜਾਵੇ, ਹੈਂਡਕੈਪਡ ਤੇ ਕਰੋਨਿਕ ਬਿਮਾਰੀ ਤੋਂ ਪੀੜਤ ਮੁਲਾਜ਼ਮਾਂ ਨੂੰ ਡਿਊਟੀ ਤੋਂ ਛੋਟ ਦਿੱਤੀ ਜਾਵੇ, ਕਪਲ ਕੇਸ ਵਿੱਚ ਮਹਿਲਾ ਮੁਲਜ਼ਮਾਂ ਦੀ ਡਿਊਟੀ ਕੱਟੀ ਜਾਵੇ, ਚੋਣ ਅਮਲੇ ਨੂੰ ਮੌਕੇ ਤੇ ਹੀ ਮਿਹਨਤਾਨੇ ਦਾ ਭੁਗਤਾਨ ਕੀਤਾ ਜਾਵੇ, ਚੋਣ ਤੋਂ ਅਗਲੇ ਦਿਨ ਅਮਲੇ ਨੂੰ ਛੁੱਟੀ ਦਿੱਤੀ ਜਾਵੇ, ਚੋਣ ਅਮਲੇ ਨੂੰ ਡਿਊਟੀ ਦੌਰਾਨ ਵੋਟ ਪਾਉਣ ਦਾ ਅਧਿਕਾਰ ਦਿੱਤਾ ਜਾਵੇ। ਇਸ ਮੌਕੇ ਬਲਜੀਤ ਸਿੰਘ, ਪਰਸ਼ੋਤਮ ਲਾਲ,ਹਰੀ ਦਾਸ,ਪਵਨ ਕੁਮਾਰ, ਮਨਮੋਹਨ ਸਿੰਘ ਚੱਢਾ ਆਦਿ ਹਾਜ਼ਰ ਸਨ।