Prime Punjab Times

Latest news
30 ਨਵੰਬਰ ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ : ਡਿਪਟੀ ਕਮਿਸ਼ਨਰ ਪਿੰਡ ਸੰਸਾਰਪੁਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ 22 ਨਵੰਬਰ ਨੂੰ ਖਾਲਸਾ ਕਾਲਜ ਦੀ ਕ੍ਰਿਕੇਟ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਕ੍ਰਿਕੇਟ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਗੁਰੂ ਰਵਿਦਾਸ ਮਹਾਰਾਜ ਜੀ ਦੇ 650 ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਰਸਤਾ ਯਾਤਰਾ ਦਾ ਗੜ੍ਹਦੀਵਾਲਾ ਪਹੁੰਚਣ ਤੇ ਭਾਜਪਾ ਆਗੂਆ... ਖ਼ਾਲਸਾ ਕਾਲਜ ਦੀ ਵਾਲੀਬਾਲ ਟੀਮ ਨੇ ਪੰਜਾਬ ਯੂਨੀਵਰਸਿਟੀ ਅੰਤਰ-ਕਾਲਜ ਮੁਕਾਬਲੇ 'ਚ ਜਿੱਤਿਆ ਸੋਨ ਤਮਗ਼ਾ ਜਨਗਣਨਾ-2027: ਸਵੈ-ਗਣਨਾ ਪ੍ਰਕਿਰਿਆ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਗਰੂਕਤਾ ਮੁਹਿੰਮ ਤੇਜ਼ NPS ਪੀੜ੍ਹਤ ਕਰਮਚਾਰੀ 18 ਨਵੰਬਰ ਨੂੰ ਮੁੱਖ ਮੰਤਰੀ ਦਾ ਪੁਤਲਾ ਅਤੇ ਅਧੂਰੇ ਨੋਟੀਫਿਕੇਸ਼ਨ ਦੀਆਂ ਕਾਪੀਆਂ ਫੂਕਣਗੇ ਮਨਦੀਪ ਸਿੰਘ ਸੈਣੀ ਵਲੋਂ ਸਬ ਤਹਿਸੀਲ ਗੜ੍ਹਦੀਵਾਲਾ ਵਿਖੇ ਬਤੌਰ ਨਾਇਬ ਤਹਿਸੀਲਦਾਰ ਵਜੋਂ ਅਹੁਦਾ ਸੰਭਾਲਿਆ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਕੀਤਾ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਦਾ ਦੌਰਾ ਬੰਦੂਕ ਦੀ ਨੋਕ ’ਤੇ ਖੋਹੀ ਚਿੱਟੀ XUV ਕਾਰ, ਇਲਾਕੇ 'ਚ ਦਹਿਸ਼ਤ ਦਾ ਮਾਹੌਲ..
ADVERTISEMENT
You are currently viewing ਸੈਲਫ ਹੈਲਪ ਗਰੁੱਪਾਂ ਨੂੰ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਏ ਜਾਣ : ਡਿਪਟੀ ਕਮਿਸ਼ਨਰ

ਸੈਲਫ ਹੈਲਪ ਗਰੁੱਪਾਂ ਨੂੰ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਏ ਜਾਣ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ (ਪ੍ਰਾਈਮ ਪੰਜਾਬ ਟਾਈਮਜ਼) 

ਬੈਂਕਾਂ ਦੀ ਕਾਰਗੁਜ਼ਾਰੀ ਦੀ ਕੀਤੀ ਸਮੀਖਿਆ, ਭਲਾਈ ਸਕੀਮਾਂ ਨਾਲ ਸਬੰਧਤ ਕਰਜ਼ਿਆਂ ਬਾਰੇ ਲੋਕਾਂ ਨੂੰ ਜਾਣੂ ਕਰਵਾਉਣ ਦੀ ਲੋੜ ’ਤੇ ਜ਼ੋਰ

 : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਜ਼ਿਲ੍ਹੇ ਦੀਆਂ ਸਮੂਹ ਬੈਂਕਾਂ ਨੂੰ ਕਿਹਾ ਕਿ ਉਹ ਸੈਲਫ ਹੈਲਪ ਗਰੁੱਪਾਂ ਨੂੰ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਉਣ ਤਾਂ ਜੋ ਇਹ ਸੰਸਥਾਵਾਂ ਹੋਰ ਮਜ਼ਬੂਤ ਹੋ ਸਕਣ।ਉਨ੍ਹਾਂ ਕਿਹਾ ਕਿ ਕਿੱਤਾਮੁਖੀ ਸਿਖਲਾਈ ਲੈ ਚੁੱਕੇ ਨੌਜਵਾਨਾਂ ਨੂੰ ਵੀ ਵੱਖ-ਵੱਖ ਕੰਮਾਂ ਦੀ ਸਥਾਪਤੀ ਲਈ ਲੋੜੀਂਦੇ ਕਰਜ਼ਿਆਂ ਦੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਉਹ ਕਰਜ਼ਾ ਲੈ ਕੇ ਆਪੋ-ਆਪਣੇ ਕੰਮਕਾਜ ਸ਼ੁਰੂ ਕਰ ਸਕਣ।

 ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਬੈਂਕਾਂ ਦੀ ਸਮੀਖਿਆ ਲਈ ਰੱਖੀ ਤਿਮਾਹੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਬੈਂਕਾਂ ਲੋਕਾਂ ਨੂੰ ਵੱਖ-ਵੱਖ ਕਰਜ਼ਿਆਂ ਖਾਸਕਰ ਕਿਸਾਨਾਂ, ਨੌਜਵਾਨਾਂ, ਘਰੇਲੂ ਅਤੇ ਸਰਕਾਰ ਨਾਲ ਸਬੰਧਤ ਸਕੀਮਾਂ ਬਾਰੇ ਜਾਣਕਾਰੀ ਦੇਣ ਤਾਂ ਜੋ ਉਹ ਇਨ੍ਹਾਂ ਕਰਜ਼ਿਆਂ ਦਾ ਬਣਦਾ ਲਾਭ ਲੈ ਸਕਣ। ਉਨ੍ਹਾਂ ਕਿਹਾ ਕਿ ਡੀ.ਆਰ.ਆਈ. ਵਿਆਜ਼ ਦਰ ਤਹਿਤ ਗਰੀਬ ਪਰਿਵਾਰਾਂ ਨੂੰ ਵੀ ਵੱਧ ਤੋਂ ਵੱਧ ਕਰਜ਼ੇ ਮੁਹੱਈਆ ਕਰਵਾਏ ਜਾਣ ਤਾਂ ਕਿ ਉਹ ਵਿੱਤੀ ਮਜ਼ਬੂਤੀ ਦੇ ਨਾਲ-ਨਾਲ ਆਪਣਾ ਜੀਵਨ ਪੱਧਰ ਉਚਾ ਚੁੱਕ ਸਕਣ। ਉਨ੍ਹਾਂ ਕਿਹਾ ਕਿ ਬੈਂਕਾਂ ਸਰਕਾਰ ਆਧਾਰਤ ਪ੍ਰੋਗਰਾਮਾਂ ਜਿਨ੍ਹਾਂ ਵਿਚ ਪ੍ਰਧਾਨ ਮੰਤਰੀ ਸੁਰੱਕਸ਼ਾ ਬੀਮਾ ਯੋਜਨਾ ਅਤੇ ਪ੍ਰਧਾਨ ਮੰਤਰੀ ਜੀਵਨ ਜਿਓਤੀ ਬੀਮਾ ਯੋਜਨਾ ਦਾ ਵੀ ਯੋਗ ਲਾਭਪਾਤਰੀਆਂ ਨੂੰ ਫਾਇਦਾ ਪਹੁੰਚਾਉਣ।

          ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਨਵੇਂ ਛੋਟੇ-ਵੱਡੇ ਉਦਯੋਗਾਂ ਅਤੇ ਉਦਯੋਗਿਕ ਇਕਾਈਆਂ ਨੂੰ ਵੀ ਤੈਅ ਸਮੇਂ ਅੰਦਰ ਕਰਜ਼ੇ ਮੁਹੱਈਆ ਕਰਵਾਏ ਜਾਣ ਜਿਸ ਨਾਲ ਜ਼ਿਲ੍ਹੇ ਵਿਚ ਉਦਯੋਗਿਕ ਵਿਕਾਸ ਦੇ ਨਾਲ-ਨਾਲ ਨੌਜਵਾਨਾਂ ਲਈ ਰੋਜ਼ਗਾਰ ਮੌਕੇ ਪੈਦਾ ਹੋਣ। ਉਨ੍ਹਾਂ ਨੇ ਬੈਂਕਾਂ ਨੂੰ ਭਰੋਸਾ ਦੁਆਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਬੈਂਕਾਂ ਨਾਲ ਸਬੰਧਤ ਗਤੀਵਿਧੀਆਂ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ ਤਾਂ ਜੋ ਰਾਜ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਸਕੀਮਾਂ ਦਾ ਲਾਭ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਾਇਆ ਜਾ ਸਕੇ।

          ਇਸ ਦੌਰਾਨ ਜ਼ਿਲ੍ਹਾ ਲੀਡ ਮੈਨੇਜਰ ਚੇਤਨ ਜੋਸ਼ੀ ਅਤੇ ਆਰ.ਬੀ.ਆਈ. ਦੇ ਐਲ.ਡੀ.ਓ. ਸੰਜੀਵ ਸਿੰਘ ਨੇ ਡਿਪਟੀ ਕਮਿਸ਼ਨਰ ਨੂੰ ਵੱਖ-ਵੱਖ ਬੈਂਕਾਂ ਦੀ ਕਾਰਗੁਜ਼ਾਰੀ ਬਾਰੇ ਲੋੜੀਂਦੀ ਜਾਣਕਾਰੀ ਮੁਹੱਈਆ ਕਰਵਾਈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਦਸੰਬਰ 2024 ਤੱਕ 7286.91 ਕਰੋੜ ਰੁਪਏ ਦੇ ਕਰਜ਼ੇ ਮੁਹੱਈਆ ਕਰਵਾਏ ਗਏ ਜਿਨ੍ਹਾਂ ਵਿਚ 4831.53 ਕਰੋੜ ਤਰਜੀਹੀ ਖੇਤਰ ਅਤੇ 2455.38 ਕਰੋੜ ਗੈਰ-ਤਰਜੀਹੀ ਖੇਤਰ ਨਾਲ ਸਬੰਧਤ ਸਨ। ਇਸ ਮੌਕੇ ਨਾਬਾਰਡ ਦੇ ਡੀ.ਡੀ.ਐਮ. ਰਜਤ ਛਾਬੜਾ ਤੋਂ ਇਲਾਵਾ ਸਬੰਧਤ ਅਧਿਕਾਰੀ ਮੌਜੂਦ ਸਨ।

ਕੈਪਸ਼ਨ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਖ-ਵੱਖ ਬੈਂਕਾਂ ਦੀ ਕਾਰਗੁ਼ਜਾਰੀ ਦੀ ਸਮੀਖਿਆ ਕਰਦੇ ਹੋਏ।