Prime Punjab Times

Latest news
ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ... ਸਿਹਤ ਸਹੂਲਤਾਂ ਅਤੇ ਸਕੀਮਾਂ ਲੋਕਾਂ ਤੱਕ ਪਹੁੰਚਦੀਆਂ ਕੀਤੀਆਂ ਜਾਣ : ਡਾ.ਸੁਦੇਸ਼ ਰਾਜਨ KMS ਕਾਲਜ ਦੇ BSc ਫੈਸ਼ਨ ਡਿਜ਼ਾਇਨਿੰਗ ਛੇਵੇਂ ਸਮੈਸਟਰ ਦੀ ਜਸਦੀਪ ਅਤੇ ਨੇਹਾ ਨੇ ਹਾਸਲ ਕੀਤਾ ਪਹਿਲਾ ਸਥਾਨ - ਪ੍ਰਿੰਸੀਪਲ ... ਦਸੂਹਾ ਚ ਇੱਕ ਨਿੱਜੀ ਪ੍ਰਾਈਵੇਟ ਸਕੂਲ ਦੀ ਬੱਸ ਪਲਟੀ,ਬੱਚਿਆਂ ਨੂੰ ... जालंधर में डिजिटल मीडिया एसोसिएशन (DMA) की बैठक में पहुंचे कैबिनेट मंत्री मोहिंदर भगत और मेयर वनीत ध...
ADVERTISEMENT
You are currently viewing ਡੇਂਗੂ ਬੁਖ਼ਾਰ ਦੇ ਬਚਾਅ ਲਈ ਸਿਹਤ ਵਿਭਾਗ ਵਲੋਂ ਸੈਮੀਨਾਰ

ਡੇਂਗੂ ਬੁਖ਼ਾਰ ਦੇ ਬਚਾਅ ਲਈ ਸਿਹਤ ਵਿਭਾਗ ਵਲੋਂ ਸੈਮੀਨਾਰ

ਡੇਂਗੂ ਬੁਖ਼ਾਰ ਦੇ ਬਚਾਅ ਲਈ ਸਿਹਤ ਵਿਭਾਗ ਵਲੋਂ ਸੈਮੀਨਾਰ

ਸੜੋਆ 21 ਮਈ (ਜਤਿੰਦਰ ਪਾਲ ਸਿੰਘ ਕਲੇਰ ) ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਿੰਦਰਜੀਤ ਸਿੰਘ ਪੀ.ਐਚ.ਸੀ. ਸੜੋਆ, ਹੈਲਥ ਇਸ਼ਪੈਕਟਰ ਆਦਰਸ਼ ਕੁਮਾਰ ਤੇ ਗੁਰਿੰਦਰ ਸਿੰਘ ਦੀ ਅਗਵਾਈ ਹੇਠ ਵੱਖ ਵੱਖ ਪਿੰਡਾਂ ਚ ਡੇਂਗੂ ਬੁਖ਼ਾਰ ਦੇ ਬਚਾਅ ਸੰਬੰਧੀ ਜਾਣਕਾਰੀ ਦੇਣ ਲਈ ਕੈਪ ਲਗਾਇਆ ਗਿਆ | ਸੈਮੀਨਾਰ ਮੌਕੇ ਸਿਹਤ ਵਿਭਾਗ ਵਲੋਂ ਪੁੱਜੇ ਸੁਨੀਲ ਕੁਮਾਰ ਤੇ ਕ੍ਰਾਂਤੀਪਾਲ ਸਿੰਘ ਰੋੜੀ ਨੇ ਦੱਸਿਆ ਕਿ ਡੇਂਗੂ ਏਡੀਜ਼ ਨਾਂਅ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਇਹ ਮੱਛਰ ਸਾਫ਼ ਖੜੇ੍ਹ ਪਾਣੀ ਦੇ ਸੋਮਿਆਂ ‘ਚ ਪੈਦਾ ਹੁੰਦਾ ਹੈ ਜੋ ਕਿ ਸਿਰਫ਼ ਦਿਨ ਵੇਲੇ ਹੀ ਕੱਟਦਾ ਹੈ | ਉਨ੍ਹਾਂ ਦੱਸਿਆ ਕਿ ਤੇਜ਼ ਬੁਖ਼ਾਰ, ਸਿਰ ਦਰਦ, ਮਾਸ ਪੇਸ਼ੀਆਂ ‘ਚ ਦਰਦ ਨੱਕ ‘ਚੋਂ ਖ਼ੂਨ ਦਾ ਵਗਣਾ ਆਦਿ ਡੇਂਗੂ ਬੁਖ਼ਾਰ ਦੇ ਲੱਛਣ ਹੋ ਸਕਦੇ ਹਨ | ਇਸ ਤੋਂ ਬਚਾਅ ਲਈ ਘਰਾਂ ਦੀ ਸਫ਼ਾਈ ਰੱਖਣੀ ਚਾਹੀਦੀ ਹੈ ਤੇ ਕੂਲਰ ਗਮਲਿਆਂ ‘ਚ ਖੜੇ੍ਹ ਪਾਣੀ ਨੂੰ ਹਫ਼ਤੇ ‘ਚ ਇਕ ਵਾਰ ਜ਼ਰੂਰ ਸਾਫ਼ ਕਰ ਦੇਣਾ ਚਾਹੀਦਾ ਹੈ ਤੇ ਪੂਰੇ ਕੱਪੜੇ ਪਾਉਣ ਦੇ ਨਾਲ ਨਾਲ ਸੌਣ ਵੇਲੇ ਮੱਛਰਦਾਨੀ ਦੀ ਵਰਤੋਂ ਕਰਨੀ ਚਾਹੀਦੀ ਹੈ | ਇਸ ਮੌਕੇ ਸੁਨੀਲ ਕੁਮਾਰ, ਕਾ੍ਤੀ ਪਾਲ ਸਿੰਘ, ਰਮਨ ਕੁਮਾਰ, ਰੁਪਿੰਦਰ ਸਿੰਘ, ਕੁਲਦੀਪ ਢਿੱਲੋਂ, ਰਾਜ ਕੁਮਾਰ, ਉਕਾਰ ਸਿੰਘ, ਰਾਮ ਕੁਮਾਰ ਅਾਦਿ ਹਾਜਰ ਸਨ।

error: copy content is like crime its probhihated