Prime Punjab Times

Latest news
ਨਜਾਇਜ਼ ਸ਼ਰਾਬ ਸਮੇਤ ਦੋਸ਼ੀ ਕਾਬੂ,ਐਕਸਾਈਜ਼ ਵਿਭਾਗ ਨੂੰ ਲੰਮੇ ਸਮੇਂ ਤੋਂ ਪੈ ਰਿਹਾ ਸੀ ਨੁਕਸਾਨ ਨੀਟ ਪ੍ਰੀਖਿਆ : ਪ੍ਰੀਖਿਆ ਕੇਂਦਰਾਂ ਦੇ ਆਲੇ-ਦੁਆਲੇ 5 ਜਾਂ ਜ਼ਿਆਦਾ ਵਿਅਕਤੀਆਂ ਦੇ ਇਕੱਠੇ ਹੋਣ ‘ਤੇ ਪਾਬੰਦੀ ਆਧਿਆਤਮਿਕ ਆਭਾ ਵਿੱਚ ਸਜੀ ਸਾਦਗੀ,17 ਜੋੜਿਆਂ ਦਾ ਮੰਗਲਮਈ ਵਿਆਹਿਕ ਬੰਧਨ DAV ਪਬਲਿਕ ਸਕੂਲ ਦੀਆਂ ਵਿਦਿਆਰਥਣਾਂ ਪਾਰੀਕਾ ਸ਼ਰਮਾ ਅਤੇ ਯਸ਼ਮਿਤਾ ਵਲੋਂ ਤਾਈਕਵਾਡ 'ਚ ਸ਼ਾਨਦਾਰ ਪ੍ਰਦਰਸ਼ਨ  ਆਸ਼ਾ ਵਰਕਰਾਂ ਸਿਹਤ ਵਿਭਾਗ ਦੀ ਰੀੜ੍ਹ ਦੀ ਹੱਡੀ ਹੈ : ਡਾ.ਸੁਦੇਸ਼ ਰਾਜਨ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਵਿਦਿਆਰਥੀਆਂ ਵੱਲੋਂ E-Cardify ਐਪ ਲਾਂਚ ਕੀਤੀ ਗਈ KMS ਕਾਲਜ ਦੇ ਬੀ.ਐਸ.ਸੀ ਮੈਡੀਕਲ ਲੈਬ ਸਾਇੰਸ ਤੀਸਰੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ : ਪ੍ਰਿੰਸੀਪਲ ਡਾ. ਮਾਨਵ ਸੈਣੀ ਪੁਲਿਸ ਦਾ ਨਸ਼ਾ ਤਸਕਰਾਂ ‘ਤੇ ਵੱਡਾ ਵਾਰ, 2.199 ਕਿਲੋ ਹੈਰੋਇਨ ਅਤੇ ਪਿਸਟਲ ਸਮੇਤ ਮੁਲਜ਼ਮ ਕਾਬੂ ਦਸੂਹਾ ਹੁਸ਼ਿਆਰਪੁਰ ਹਾਈਵੇ ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌ+ਤ ਐਚ.ਪੀ.ਵੀ.ਵੈਕਸੀਨ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ : ਡਾ. ਸੁਦੇਸ਼ ਰਾਜਨ
ADVERTISEMENT
You are currently viewing ਡੇਂਗੂ ਬੁਖ਼ਾਰ ਦੇ ਬਚਾਅ ਲਈ ਸਿਹਤ ਵਿਭਾਗ ਵਲੋਂ ਸੈਮੀਨਾਰ

ਡੇਂਗੂ ਬੁਖ਼ਾਰ ਦੇ ਬਚਾਅ ਲਈ ਸਿਹਤ ਵਿਭਾਗ ਵਲੋਂ ਸੈਮੀਨਾਰ

ਡੇਂਗੂ ਬੁਖ਼ਾਰ ਦੇ ਬਚਾਅ ਲਈ ਸਿਹਤ ਵਿਭਾਗ ਵਲੋਂ ਸੈਮੀਨਾਰ

ਬਲਾਚੌਰ 20 ਮਈ(ਜਤਿੰਦਰ ਪਾਲ ਸਿੰਘ ਕਲੇਰ ) ਸੀਨੀਅਰ ਮੈਡੀਕਲ ਅਫ਼ਸਰ ਡਾ. ਗੁਰਿੰਦਰਜੀਤ ਸਿੰਘ ਪੀ.ਐਚ.ਸੀ. ਸੜੋਆ ਦੀ ਅਗਵਾਈ ਹੇਠ ਪਿੰਡ ਖੁਰਦਾ ਵਿਖੇ ਪੈਂਦੇ ਓ.ਪੀ.ਕੇ. ਭੱਠੇ ‘ਤੇ ਬੈਠੇ ਮਜ਼ਦੂਰਾਂ ਤੇ ਉਨ੍ਹਾਂ ਦੇ ਬੱਚਿਆਂ ਨੂੰ ਡੇਂਗੂ ਬੁਖ਼ਾਰ ਦੇ ਬਚਾਅ ਸੰਬੰਧੀ ਜਾਣਕਾਰੀ ਦੇਣ ਲਈ ਸੈਮੀਨਾਰ ਲਗਾਇਆ ਗਿਆ | ਸੈਮੀਨਾਰ ਮੌਕੇ ਸਿਹਤ ਵਿਭਾਗ ਵਲੋਂ ਪੁੱਜੇ ਸੁਨੀਲ ਕੁਮਾਰ ਤੇ ਕ੍ਰਾਂਤੀਪਾਲ ਸਿੰਘ ਰੋੜੀ ਨੇ ਦੱਸਿਆ ਕਿ ਡੇਂਗੂ ਏਡੀਜ਼ ਨਾਂਅ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ, ਇਹ ਮੱਛਰ ਸਾਫ਼ ਖੜੇ੍ਹ ਪਾਣੀ ਦੇ ਸੋਮਿਆਂ ‘ਚ ਪੈਦਾ ਹੁੰਦਾ ਹੈ ਜੋ ਕਿ ਸਿਰਫ਼ ਦਿਨ ਵੇਲੇ ਹੀ ਕੱਟਦਾ ਹੈ | ਉਨ੍ਹਾਂ ਦੱਸਿਆ ਕਿ ਤੇਜ਼ ਬੁਖ਼ਾਰ, ਸਿਰ ਦਰਦ, ਮਾਸ ਪੇਸ਼ੀਆਂ ‘ਚ ਦਰਦ ਨੱਕ ‘ਚੋਂ ਖ਼ੂਨ ਦਾ ਵਗਣਾ ਆਦਿ ਡੇਂਗੂ ਬੁਖ਼ਾਰ ਦੇ ਲੱਛਣ ਹੋ ਸਕਦੇ ਹਨ | ਇਸ ਤੋਂ ਬਚਾਅ ਲਈ ਘਰਾਂ ਦੀ ਸਫ਼ਾਈ ਰੱਖਣੀ ਚਾਹੀਦੀ ਹੈ ਤੇ ਕੂਲਰ ਗਮਲਿਆਂ ‘ਚ ਖੜੇ੍ਹ ਪਾਣੀ ਨੂੰ ਹਫ਼ਤੇ ‘ਚ ਇਕ ਵਾਰ ਜ਼ਰੂਰ ਸਾਫ਼ ਕਰ ਦੇਣਾ ਚਾਹੀਦਾ ਹੈ ਤੇ ਪੂਰੇ ਕੱਪੜੇ ਪਾਉਣ ਦੇ ਨਾਲ ਨਾਲ ਸੌਣ ਵੇਲੇ ਮੱਛਰਦਾਨੀ ਦੀ ਵਰਤੋਂ ਕਰਨੀ ਚਾਹੀਦੀ ਹੈ | ਇਸ ਮੌਕੇ ਮਨਦੀਪ ਕੌਰ ਸੀ.ਐਚ.ਓ, ਕੁਸ਼ਲਪ੍ਰੀਤ ਕੌਰ ਏ.ਐਨ.ਐਮ., ਅਮਰਜੀਤ ਕੌਰ, ਮਮਤਾ ਰਾਣੀ ਆਸ਼ਾ ਵਰਕਰ ਹਾਜ਼ਰ ਸਨ |

error: copy content is like crime its probhihated