Prime Punjab Times

Latest news
ਬੰਦੀ ਸਿੰਘਾਂ ਦੀ ਰਿਹਾਈ ਲਈ ਸੰਪੂਰਨ ਪੰਜਾਬ ਬੰਦ ਦੇ ਸੱਦੇ ਨੂੰ ਮਿਲਿਆ ਦਸੂਹਾ 'ਚ ਭਰਵਾਂ ਹੁੰਗਾਰਾ ਡਾ.ਉਬਰਾਏ ਨੇ ਦੁਬਈ ਚ ਮੌਤ ਦੇ ਮੂੰਹ ਵਿੱਚ ਗਏ ਨੌਜਵਾਨ ਦੇ ਪਰਿਵਾਰ ਦੀ ਸਾਰ ਲਈ DAV ਪਬਲਿਕ ਸਕੂਲ ਦੇ ਵਿਦਿਆਰਥੀ ਦਿਲਕਸ਼ ਸਿੰਘ ਨੇ ਜ਼ਿਲ੍ਹਾ ਪੱਧਰੀ ਕਿਕ ਬਾਕਸਿੰਗ ਮੁਕਾਬਲੇ 'ਚ ਜਿੱਤਿਆ ਕਾਂਸੇ ਮੈਡਲ ਖ਼ਾਲਸਾ ਕਾਲਜ ਵਿਖੇ "ਇਮਰਜਿੰਗ ਟੈਕਨਾਲੋਜੀ ਐਂਡ ਦਾ ਫਿਊਚਰ ਆਫ਼ ਆਈਟੀ” ਵਿਸ਼ੇ ’ਤੇ ਸੈਮੀਨਾਰ ਕਰਵਾਇਆ ਪੈਨਸ਼ਨ ਕੋਈ ਖੈਰਾਤ ਨਹੀਂ ,ਮੁਲਾਜ਼ਮਾਂ ਦਾ ਹੱਕ ਹੈ - ਆਗੂ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਵੱਲੋਂ ਦਾਖਲਿਆਂ ਦੀ ਆਖਰੀ ਮਿਤੀ 'ਚ ਵਾਧਾ, ਵਿਦਿਆਰਥੀਆਂ ਲਈ ਸੁਨਹਿਰੀ ਮੌਕਾ - ... ਸ਼੍ਰੀ ਅਚਲੇਸ਼ਵਰ ਧਾਮ ਵਿੱਚ ਹਰਿਨਾਮ ਸੰਕੀਰਤਨ ਮਹਾਕੁੰਭ ਦਾ ਸ਼ਾਨਦਾਰ ਸਮਾਪਨ.. ਘੰਟਿਆਂ ਬੱਧੀ ਹੋਈ ਮੂਸਲਾਧਾਰ ਬਾਰਿਸ਼ ਕਾਰਨ ਤਹਿਸੀਲ ਦਸੂਹਾ ਹੋਈ ਹਾਲੋ ਬੇਹਾਲ ਖ਼ਾਲਸਾ ਕਾਲਜ ਵਿਖੇ ‘ਸੋਮਨਾਥ ਸੰਵਾਦ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ ਖਾਦਾਂ ਦੀ ਟੈਗਿੰਗ ਰੋਕਣ ਤੇ ਕਿਸਾਨਾਂ ਨੂੰ ਨਿਰਵਿਘਨ ਸਪਲਾਈ ਲਈ ਹੈਲਪਲਾਈਨ ਨੰਬਰ ਜਾਰੀ
ADVERTISEMENT
You are currently viewing ਸੀਨੀਅਰ ਸਿਟੀਜ਼ਨਜ਼ ਵੱਲੋਂ ਫ੍ਰੀ ਮੈਡੀਕਲ ਕੈਂਪ 8 ਅਕਤੂਬਰ ਨੂੰ ਲਗਾਇਆ ਜਾਵੇਗਾ – ਚੌਧਰੀ ਕੁਮਾਰ ਸੈਣੀ

ਸੀਨੀਅਰ ਸਿਟੀਜ਼ਨਜ਼ ਵੱਲੋਂ ਫ੍ਰੀ ਮੈਡੀਕਲ ਕੈਂਪ 8 ਅਕਤੂਬਰ ਨੂੰ ਲਗਾਇਆ ਜਾਵੇਗਾ – ਚੌਧਰੀ ਕੁਮਾਰ ਸੈਣੀ

ਦਸੂਹਾ (ਚੌਧਰੀ) 

25 ਸਤੰਬਰ :ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਦੀ ਫ੍ਰੀ ਮੈਡੀਕਲ ਕੈਂਪ ਸਬੰਧੀ ਸਬ ਕਮੇਟੀ ਦੀ ਮੀਟਿੰਗ ਪ੍ਰਧਾਨ ਕਰਨਲ ਜੋਗਿੰਦਰ ਲਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਮਿਤੀ 25 ਸਤੰਬਰ ਨੂੰ ਐਸੋਸੀਏਸ਼ਨ ਦਫਤਰ ਕੇ.ਐਮ.ਐਸ ਕਾਲਜ ਵਿਖੇ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਸੈਕਟਰੀ ਜਰਨਲ ਚੌਧਰੀ ਕੁਮਾਰ ਸੈਣੀ ਨੇ ਦੱਸਿਆ ਕਿ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨਜ਼ ਦਿਵਸ ਦੇ ਮੌਕੇ ਤੇ ਫ੍ਰੀ ਆਯੁਰਵੈਦਿਕ ਮੈਡੀਕਲ ਕੈਂਪ 8 ਅਕਤੂਬਰ, ਦਿਨ ਐਤਵਾਰ ਨੂੰ ਲਗਾਇਆ ਜਾਵੇਗਾ। ਜਿਸ ਵਿੱਚ ਮਰੀਜਾਂ ਦਾ ਫ੍ਰੀ ਚੈੱਕ ਅੱਪ ਵੈਦ ਡਾ. ਵਿਵੇਕ ਗੁਪਤਾ, ਸ਼੍ਰੀ ਗਣੇਸ਼ ਆਯੁਰਵੈਦਾ ਦਸੂਹਾ ਅਤੇ ਡਾ. ਪ੍ਰਿਯੰਕਾ ਬੀ.ਏ.ਐਮ.ਐਸ ਗਣਪਤੀ ਆਯੁਰਵੈਦਿਕ ਕਲੀਨਿਕ, ਗੜ੍ਹਦੀਵਾਲਾ ਮਰੀਜਾਂ ਦਾ ਮੁਫਤ ਚੈੱਕ ਅੱਪ ਕਰਨਗੇ ਅਤੇ ਮੁਫਤ ਦਵਾਈ ਦੇਣਗੇ। ਇਹ ਫ੍ਰੀ ਮੈਡੀਕਲ ਕੈਂਪ ਕੇ.ਐਮ.ਐਸ ਕਾਲਜ, ਚੌਧਰੀ ਬੰਤਾ ਸਿੰਘ ਕਲੋਨੀ, ਦਸੂਹਾ ਵਿਖੇ ਲਗਾਇਆ ਜਾਵੇਗਾ ਅਤੇ ਇਸ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਹੋਵੇਗਾ। ਇਲਾਕਾ ਨਿਵਾਸੀਆਂ ਨੂੰ ਬੇਨਤੀ ਹੈ ਕਿ ਇਹ ਮੈਡੀਕਲ ਕੈਂਪ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ, ਸ਼ਾਮ ਮੁਰਾਰੀ ਸ਼ਰਮਾ, ਡਾ. ਦਿਲਬਾਗ ਸਿੰਘ ਹੁੰਦਲ, ਮਾਸਟਰ ਰਮੇਸ਼ ਸ਼ਰਮਾ, ਵਿਨੋਦ ਹੰਸ ਅਤੇ ਅਨਿਲ ਕੁਮਾਰ ਆਦਿ ਹਾਜ਼ਰ ਸਨ।

ਫੋਟੋ : ਤਸਵੀਰ ਵਿੱਚ ਮੀਟਿੰਗ ਦੌਰਾਨ ਕਰਨਲ ਜੋਗਿੰਦਰ ਲਾਲ ਸ਼ਰਮਾ, ਚੌਧਰੀ ਕੁਮਾਰ ਸੈਣੀ ਸਕੱਤਰ ਜਰਨਲ, ਡਾ. ਦਿਲਬਾਗ ਸਿੰਘ ਹੁੰਦਲ, ਸਤੀਸ਼ ਕਾਲੀਆ ਅਤੇ ਹੋਰ।