Prime Punjab Times

Latest news
ਐਚ.ਪੀ.ਵੀ. ਟੀਕਾਕਰਨ ਮੁਹਿੰਮ ’ਚ 90 ਦਿਨ ਦਾ ਵਿਸਥਾਰ, ਮਾਪੇ ਬੇਟੀਆਂ ਦਾ ਟੀਕਾਕਰਨ ਜ਼ਰੂਰ ਕਰਵਾਉਣ : ਆਸ਼ਿਕਾ ਜੈਨ *DAV ਪਬਲਿਕ ਸਕੂਲ ਗੜਦੀਵਾਲਾ ਵਿਖੇ ਮਾਪੇ ਅਧਿਆਪਕ ਮਿਲਣੀ ਕਰਵਾਈ ਗਈ* ਸ਼ਹੀਦ ਏਐਸਆਈ ਜੋਗਾ ਸਿੰਘ ਨੂੰ ਡੀਜੀਪੀ ਪੰਜਾਬ ਵੱਲੋਂ ਸ਼ਰਧਾਂਜਲੀ, ਪਰਿਵਾਰ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਸੂਹਾ ਦੇ 15 ਵਾਰਡਾਂ ‘ਚੋਂ 13 ਵਾਰਡਾਂ ‘ਚ ਆਮ ਆਦਮੀ ਪਾਰਟੀ ਅਤੇ 2 ਵਾਰਡਾਂ ‘ਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਹੇ ਜੇਤੂ ਸੀ.ਐਚ.ਸੀ ਭੂੰਗਾ ਵਿਖੇ ਪਰਿਵਾਰ ਨਿਯੋਜਨ ਕੈਂਪ ਲਗਾਇਆ ਗਿਆ ਸ਼ਾਮਚੁਰਾਸੀ ਨਗਰ ਕੌਂਸਲ ਦੀਆਂ ਚੋਣਾਂ 13 ਜੂਨ ਨੂੰ, ਸ਼ਨੀਵਾਰ ਤੋਂ ਲਏ ਜਾਣਗੇ ਨਾਮਜ਼ਦਗੀ ਪੱਤਰ *ਜਲ ਸਪਲਾਈ ਅਤੇ ਸੈਨੀਟੇਸ਼ਨ ਵਰਕਰ ਯੂਨੀਅਨ ਪੰਜਾਬ ਨੇ ਐਮਰਜੈਂਸੀ ਮੀਟਿੰਗ ਕਰ ਕੀਤਾ ਵੱਡੇ ਸੰਘਰਸ਼ ਦਾ ਐਲਾਨ* ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਇਮਤਿਹਾਨ ਵਿੱਚ ਮਾਰੀਆਂ ਮੱਲਾਂ ਗੜ੍ਹਦੀਵਾਲਾ ਦੇ 11 ਵਾਰਡਾਂ ’ਚੋਂ 7 ’ਚ ਆਪ, 3 ’ਚ ਕਾਂਗਰਸ ਪਾਰਟੀ ਤੇ 01 ਆਜ਼ਾਦ ਉਮੀਦਵਾਰ ਜੇਤੂ..   ਛੇ ਥਾਵਾਂ ‘ਤੇ ਹੋਵੇਗੀ ਨਗਰ ਕੌਂਸਲਾਂ ਦੀਆਂ ਵੋਟਾਂ ਦੀ ਗਿਣਤੀ: ਡਿਪਟੀ ਕਮਿਸ਼ਨਰ
ADVERTISEMENT
You are currently viewing ਸੀਨੀਅਰ ਸਿਟੀਜ਼ਨਜ਼ ਨੂੰ ਕੇ.ਐਮ.ਐਸ ਕਾਲਜ ਦੇ ਇੰਨਡੋਰ ਗੇਮਜ਼ ਵਿੰਗ ਦੀਆਂ ਸੁਵਿਧਾਵਾਂ ਦਾ ਲਾਭ ਲੈਣ ਲਈ ਸੱਦਾ ਦਿੱਤਾ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਸੀਨੀਅਰ ਸਿਟੀਜ਼ਨਜ਼ ਨੂੰ ਕੇ.ਐਮ.ਐਸ ਕਾਲਜ ਦੇ ਇੰਨਡੋਰ ਗੇਮਜ਼ ਵਿੰਗ ਦੀਆਂ ਸੁਵਿਧਾਵਾਂ ਦਾ ਲਾਭ ਲੈਣ ਲਈ ਸੱਦਾ ਦਿੱਤਾ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ (ਚੌਧਰੀ) 

19 ਜੁਲਾਈ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਬਣੇ ਇੰਨਡੋਰ ਗੇਮਜ਼ ਵਿੰਗ ਦਾ ਨਿਰੀਖਣ ਸੀਨੀਅਰ ਸਿਟੀਜ਼ਨਜ਼ ਵੱਲੋਂ ਕੀਤਾ ਗਿਆ। ਇਸ ਮੌਕੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਕੇ.ਐਮ.ਐਸ ਕਾਲਜ ਦੇ ਇੰਨਡੋਰ ਗੇਮਜ਼ ਵਿੰਗ ਵਿੱਚ ਸ਼ਤਰੰਜ, ਟੇਬਲ ਟੈਨਿਸ, ਡਾਰਟ ਗੇਮ, ਕੈਰਮ ਬੋਰਡ ਆਦਿ ਖੇਡਾਂ ਮੌਜੂਦ ਹਨ। ਉਹਨਾ ਦੱਸਿਆ ਕਿ ਇੰਨਡੋਰ ਗੇਮਜ਼ ਵਿੰਗ ਦੀਆਂ ਸੁਵਿਧਾਵਾਂ ਦਾ ਲਾਭ ਵਿਦਿਆਰਥੀਆਂ ਦੇ ਨਾਲ ਨਾਲ ਸੀਨੀਅਰ ਸਿਟੀਜ਼ਨਜ਼ ਵੀ ਉਠਾ ਸਕਦੇ ਹਨ। ਉਹਨਾ ਸੀਨੀਅਰ ਸਿਟੀਜ਼ਨਜ਼ ਨੂੰ ਕੇ.ਐਮ.ਐਸ ਕਾਲਜ ਦੇ ਇੰਨਡੋਰ ਗੇਮਜ਼ ਵਿੰਗ ਦੀਆਂ ਸੁਵਿਧਾਵਾਂ ਦਾ ਲਾਭ ਲੈਣ ਲਈ ਸੱਦਾ ਦਿੱਤਾ। ਇਸ ਮੌਕੇ ਤੇ ਸੀਨੀਅਰ ਸਿਟੀਜ਼ਨ ਕਰਨਲ ਜੋਗਿੰਦਰ ਲਾਲ ਸ਼ਰਮਾ ਨੇ ਕੇ.ਐਮ.ਐਸ ਕਾਲਜ ਦੇ ਇੰਨਡੋਰ ਗੇਮਜ਼ ਵਿੰਗ ਦੀ ਸ਼ਲਾਂਘਾ ਕਰਦੇ ਹੋਏ ਕਿਹਾ ਕਿ ਇੰਨਡੋਰ ਗੇਮਜ਼ ਹਰੇਕ ਵਿਅਕਤੀ ਅਤੇ ਵਿਦਿਆਰਥੀ ਦੇ ਮਾਨਸਿਕ ਵਿਕਾਸ ਲਈ ਬਹੁਤ ਹੀ ਜਰੂਰੀ ਅਤੇ ਲਾਭਦਾਇਕ ਹਨ। ਉਹਨਾ ਕਿਹਾ ਕਿ ਇਸ ਤਨਾਵ ਭਰੀ ਜੀਵਨ ਸ਼ੈਲੀ ਵਿੱਚ ਥੋੜ੍ਹਾ ਸਮਾਂ ਇਹਨਾ ਖੇਡਾਂ ਨੂੰ ਦੇ ਕੇ ਅਸੀਂ ਮਾਨਸਿਕ ਬਿਮਾਰੀਆਂ ਤੋਂ ਦੂਰ ਰਹਿ ਸਕਦੇ ਹਾਂ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਰਿਟਾਇਰਡ ਪ੍ਰਿੰਸੀਪਲ ਸਤੀਸ਼ ਕੁਮਾਰ, ਡਾ. ਦਿਲਬਾਗ ਸਿੰਘ ਹੁੰਦਲ, ਡਾ. ਤਰਸੇਮ ਡੋਗਰਾ, ਡਾ. ਅਮਰੀਕ ਸਿੰਘ ਬਸਰਾ, ਮਾਸਟਰ ਰਮੇਸ਼ ਸ਼ਰਮਾ, ਮਾਸਟਰ ਰਾਜਿੰਦਰ ਸਿੰਘ ਟਿੱਲੂਵਾਲ, ਪ੍ਰੇਮ ਕੁਮਾਰ ਸ਼ਰਮਾ, ਐਚ.ਓ.ਡੀ ਡਾ. ਰਾਜੇਸ਼ ਕੁਮਾਰ ਅਤੇ ਹੋਰ ਹਾਜ਼ਰ ਸਨ।

ਫੋਟੋ ਕੈਪਸ਼ਨ : ਤਸਵੀਰ ਵਿੱਚ ਜੋਗਿੰਦਰ ਲਾਲ ਸ਼ਰਮਾ, ਚੇਅਰਮੈਨ ਚੌਧਰੀ ਕੁਮਾਰ ਸੈਣੀ, ਡਾਇਰੈਕਟਰ ਡਾ. ਮਾਨਵ ਸੈਣੀ, ਪ੍ਰਿੰਸੀਪਲ ਡਾ. ਸ਼ਬਨਮ ਕੌਰ ਅਤੇ ਹੋਰ ਸੀਨੀਅਰ ਸਿਟੀਜ਼ਨਜ਼ ਮੈਂਬਰ।

error: copy content is like crime its probhihated