Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਾਲਾਨਾ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ 

ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਸਾਲਾਨਾ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ 

ਦਸੂਹਾ (ਚੌਧਰੀ) 

10 ਅਕਤੂਬਰ : ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਵੱਲੋ ਅੰਤਰਰਾਸ਼ਟਰੀ ਸੀਨੀਅਰ ਸਿਟੀਜ਼ਨਜ਼ ਦਿਵਸ ਦੇ ਸੰਬੰਧ ਵਿੱਚ ਸ਼੍ਰੀਮਤੀ ਮੰਜੁਲਾ ਸੈਣੀ ਦੀ ਯਾਦ ਵਿੱਚ ਹਰ ਸਾਲ ਦੀ ਤਰ੍ਹਾਂ ਆਯੁਰਵੈਦਿਕ ਮੈਡੀਕਲ ਕੈਂਪ ਲਗਾਇਆ ਗਿਆ।ਜਿਸ ਵਿਚ ਚੈੱਕਅਪ ਤੋਂ ਬਾਅਦ ਮੁਫਤ ਦਵਾਈ ਵੀ ਦਿੱਤੀ ਗਈ। ਇਹ ਕੈਂਪ ਵੈਦ ਡਾ. ਵਿਵੇਕ ਗੁਪਤਾ ਸ਼੍ਰੀ ਗਣੇਸ਼ ਆਯੁਰਵੈਦ ਕਲੀਨਿਕ ਅਤੇ ਸ਼੍ਰੀਮਤੀ ਡਾ. ਪ੍ਰਿਯੰਕਾ ਗਣਪਤੀ ਆਯੁਰਵੈਦਿਕ ਐਂਡ ਨਿਊਰੋਥੈਰੇਪੀ ਕਲੀਨਿਕ ਨੇ ਮਰੀਜ਼ਾਂ ਦਾ ਚੈੱਕਅਪ ਕੀਤਾ। ਮੈਡੀਕਲ ਕੈਂਪ ਦੀ ਜਾਣਕਾਰੀ ਦਿੰਦੇ ਹੋਏ ਕਰਨਲ ਜੋਗਿੰਦਰ ਲਾਲ ਸ਼ਰਮਾ ਪ੍ਰਧਾਨ ਅਤੇ ਸਕੱਤਰ ਜਰਨਲ ਚੌਧਰੀ ਕੁਮਾਰ ਸੈਣੀ ਨੇ ਦੱਸਿਆ ਕਿ ਇਹ ਕੈਂਪ ਕੇ.ਐਮ.ਐਸ ਕਾਲਜ ਦੇ ਕੈਂਪਸ ਵਿੱਚ ਲਗਾਇਆ ਗਿਆ ਸੀ। ਮਰੀਜ਼ਾਂ ਨੂੰ ਚੈੱਕ ਕਰਨ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਦਾ ਸੀ। ਇਸ ਕੈਂਪ ਵਿੱਚ ਇਲਾਕੇ ਦੇ ਲਗਪਗ 50 ਮਰੀਜ਼ਾਂ ਨੇ ਆਪਣਾ ਚੈੱਕਅਪ ਕਰਵਾਇਆ ਅਤੇ ਇਹਨਾ ਮਰੀਜ਼ਾਂ ਨੂੰ 10 ਦਿਨਾਂ ਦੀ ਮੁਫਤ ਦਵਾਈ ਦਿੱਤੀ ਗਈ। ਇਸ ਕੈਂਪ ਵਿੱਚ ਹੋਰਨਾਂ ਤੋਂ ਇਲਾਵਾ ਕੇ.ਐਮ.ਐਸ ਕਾਲਜ ਦੇ ਪ੍ਰਿੰਸੀਪਲ ਡਾ. ਸ਼ਬਨਮ ਕੌਰਡਾ. ਡਾ. ਅਮਰੀਕ ਸਿੰਘ ਬਸਰਾ, ਡਾ. ਦਿਲਬਾਗ ਸਿੰਘ ਹੁੰਦਲ, ਜਗਮੋਹਨ ਸ਼ਰਮਾ, ਅਨਿਲ ਕੁਮਾਰ, ਬਲਵੀਰ ਸਿੰਘ, ਵਿਨੋਦ ਕੁਮਾਰ ਹੰਸ, ਸ਼ਾਮ ਨਾਥ ਮਹਿਤਾ ਅਤੇ ਸ਼ਾਮ ਮੁਰਾਰੀ ਸ਼ਰਮਾ ਆਦਿ ਨੇ ਕੈਂਪ ਵਿੱਚ ਸੇਵਾ ਕੀਤੀ।

ਫੋਟੋ : ਵੈਦ ਡਾ.ਵਿਵੇਕ ਗੁਪਤਾ ਤੇ ਡਾ. ਪ੍ਰਿਯੰਕਾ ਕੈਂਪ ਦੌਰਾਨ ਮਰੀਜ਼ਾਂ ਦਾ ਚੈੱਕਅਪ ਕਰਦੇ ਹੋਏ।