Prime Punjab Times

Latest news
*ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ ਖ਼ਾਲਸਾ ਕਾਲਜ ਦੇ ਵਿਦਿਆਰਥੀਆਂ ਨੇ ਗੁਰਦੁਆਰਾ ਰਾਮਪੁਰ ਖੇੜਾ ਸਾਹਿਬ ਵਿਖੇ ਗੁਰਮਤਿ ਸਮਾਗਮ ਵਿੱਚ ਕੀਤੀ ਸ਼ਮੂਲੀਅਤ KMS ਕਾਲਜ ਦੇ ਬੀ.ਸੀ.ਏ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ
ADVERTISEMENT
You are currently viewing ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਦਸੂਹਾ ਵਲੋਂ ਸੀਨੀਅਰ ਸਿਟੀਜ਼ਨਜ਼ ਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਤੇ ਜਿਲ੍ਹਾ ਪ੍ਰਸ਼ਾਸ਼ਨ ਦਾ ਕੀਤਾ ਧੰਨਵਾਦ : ਚੌ.ਕੁਮਾਰ ਸੈਣੀ

ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਦਸੂਹਾ ਵਲੋਂ ਸੀਨੀਅਰ ਸਿਟੀਜ਼ਨਜ਼ ਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਤੇ ਜਿਲ੍ਹਾ ਪ੍ਰਸ਼ਾਸ਼ਨ ਦਾ ਕੀਤਾ ਧੰਨਵਾਦ : ਚੌ.ਕੁਮਾਰ ਸੈਣੀ

ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਦਸੂਹਾ ਵਲੋਂ ਸੀਨੀਅਰ ਸਿਟੀਜ਼ਨਜ਼ ਦੀਆਂ ਸਹੂਲਤਾਂ ਨੂੰ ਯਕੀਨੀ ਬਣਾਉਣ ਤੇ ਜਿਲ੍ਹਾ ਪ੍ਰਸ਼ਾਸ਼ਨ ਦਾ ਕੀਤਾ ਧੰਨਵਾਦ : ਚੌ.ਕੁਮਾਰ ਸੈਣੀ

ਦਸੂਹਾ 1 ਅਪ੍ਰੈਲ (ਚੌਧਰੀ) : ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਦਸੂਹਾ ਦੀ ਕੋਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਕਰਨਲ ਜੋਗਿੰਦਰ ਲਾਲ ਸ਼ਰਮਾ ਜੀ ਦੀ ਪ੍ਰਧਾਨਗੀ ਹੇਠ ਕੇ. ਐਮ.ਐਸ. ਕਾਲਜ ਦੇ ਐਸੋਸੀਏਸ਼ਨ ਆਫ਼ਿਸ ਵਿੱਚ ਕੀਤੀ ਗਈ। ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਸਕੱਤਰ ਜਨਰਲ ਚੌਧਰੀ ਕੁਮਾਰ ਸੈਣੀ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਪੁਰ ਦੇ ਏ. ਡੀ. ਸੀ. ਸੰਦੀਪ ਸਿੰਘ ਅਤੇ ਜਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਮੁਕੇਸ਼ ਗੌਤਮ ਦੀ ਅਗਵਾਈ ਹੇਠ ਸੀਨੀਅਰ ਸਿਟੀਜਨਜ ਨੂੰ ਬੁਨਿਆਦੀ ਸਹੂਲਤਾਂ ਦੇਣ ਲਈ ਚਰਚਾ ਕੀਤੀ ਗਈ। ਇਸ ਮੀਟਿੰਗ ਵਿੱਚ ਸਰਕਾਰੀ ਹਸਪਤਾਲਾਂ, ਬੈਂਕਾਂ, ਡਾਕਘਰਾਂ, ਦਫ਼ਤਰਾਂ ਅਤੇ ਹੋਰ ਸੰਸਥਾਵਾਂ ਵਿੱਚ ਬਿਨਾ ਕਿਸੇ ਦਿੱਕਤ ਦੇ ਬੁਨਿਆਦੀ ਸਹੂਲਤਾਂ ਦੇਣ ਨੂੰ ਪਹਿਲ ਦੇ ਆਧਾਰ ਤੇ ਦੇਣ ਵਿੱਚ ਕਿਸੇ ਤਰਾਂ ਦੀ ਲਾਪਰਵਾਹੀ ਨਾ ਕੀਤੀ ਜਾਵੇ। ਇਸ ਮੀਟਿੰਗ ਦੀ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਦਸੂਹਾ ਵੱਲੋ ਇੱਕ ਮਤੇ ਰਾਹੀਂ ਪ੍ਰਸੰਸਾ ਕੀਤੀ ਗਈ। ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸੀਨੀਅਰ ਵਾਈਸ ਪ੍ਰਧਾਨ ਜਗਜੀਤ ਸਿੰਘ ਬਲੱਗਣ, ਭਾਗ ਸਿੰਘ, ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ, ਮਾਸਟਰ ਰਮੇਸ਼ ਸ਼ਰਮਾ, ਅਨਿਲ ਕੁਮਾਰ, ਜਗਮੋਹਨ ਸ਼ਰਮਾ, ਸ਼ਾਮ ਲਾਲ ਮਹਿਤਾ, ਬ੍ਰਹਮ ਰਲ੍ਹਣ ਅਤੇ ਵਿਨੋਦ ਹੰਸ ਆਦਿ ਹਾਜ਼ਰ ਸਨ।