Prime Punjab Times

Latest news
ਖ਼ਾਲਸਾ ਕਾਲੀਜੀਏਟ ਸੀਨੀਅਰ ਸੈਕੰਡਰੀ ਸਕੂਲ, ਗੜ੍ਹਦੀਵਾਲਾ ਵਿਖੇ ਇੰਟਰ ਹਾਊਸ ਭਾਸ਼ਣ ਮੁਕਾਬਲਾ ਕਰਵਾਇਆ ਗਿਆ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਅਦਾਲਤ ਚ ਕੀਤਾ ਪੇਸ਼, 3 ਦਿਨਾਂ ਦਾ... , ਸੀਨੀਅਰ ਮੈਡੀਕਲ ਅਫਸਰ ਵੱਲੋਂ ਸੀ.ਐਚ.ਸੀ.ਹਰਿਆਣਾ ਦੀ ਅਚਨਚੇਤ ਚੈਕਿੰਗ DAV ਪਬਲਿਕ ਸਕੂਲ ਵਿਖੇ ਪਹਿਲੀ ਅਤੇ ਦੂਜੀ ਜਮਾਤ ਦੇ ਵਿਦਿਆਰਥੀਆਂ ਲਈ ਆਈਸਕ੍ਰੀਮ ਪਾਰਟੀ ਦਾ ਆਯੋਜਨ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ,ਮਾਮਲਾ 4 ਕਰੋੜ ਦੀ ਜਬਰੀ ਵਸੂਲੀ ਦਾ.... ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਵਿਸ਼ਾਲ ਰੋਸ ਪ੍ਰਦਰਸ਼ਨ, ਮੰਗਾਂ ਨਾ ਮੰਨੀਆਂ ਤਾਂ... ਚੋਰ ਨੇ ਗੁਰਦੁਆਰਾ ਸਾਹਿਬ ਵਿੱਚ ਦਿੱਤਾ ਚੋਰੀ ਦੀ ਵਾਰਦਾਤ ਨੂੰ ਅੰਜਾਮ,ਤਸਵੀਰਾਂ ਸੀਸੀਟੀਵੀ ਕੈਮਰਿਆਂ ਚ ਹੋਈਆਂ ਕੈਦ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਬੁੱਤ ਦੀ ਤੋੜ-ਭੰਨ੍ਹ ਦੀ ਘਟਨਾ ਅਤਿ ਮੰਦਭਾਗੀ, ਦੋਸ਼ੀਆਂ ਖ਼ਿਲਾਫ਼ ਤੁਰੰਤ ਹੋ... ਮੁਕੇਰੀਆਂ ਤੇ ਤਲਵਾੜਾ 'ਚ ਗੂੰਜੇਗੀ ਸ਼ਿਵ ਭਗਤੀ ਦੀ ਗੂੰਜ, ਕੈਲਾਸ਼ ਖੇਰ ਦੇਣਗੇ ਭਜਨਾਂ ਦੀ ਪੇਸ਼ਕਾਰੀ ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ...
ADVERTISEMENT
You are currently viewing ਵਾਤਾਵਰਨ ਨੂੰ ਸ਼ੁੱਧ ਅਤੇ ਹਰਿਆ ਭਰਿਆ ਰੱਖਣ ਲਈ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਨੇ ਚੁੱਕਿਆ ਬੀੜਾ : ਚੌਧਰੀ ਕੁਮਾਰ ਸੈਣੀ

ਵਾਤਾਵਰਨ ਨੂੰ ਸ਼ੁੱਧ ਅਤੇ ਹਰਿਆ ਭਰਿਆ ਰੱਖਣ ਲਈ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਨੇ ਚੁੱਕਿਆ ਬੀੜਾ : ਚੌਧਰੀ ਕੁਮਾਰ ਸੈਣੀ

ਵਾਤਾਵਰਨ ਨੂੰ ਸ਼ੁੱਧ ਅਤੇ ਹਰਿਆ ਭਰਿਆ ਰੱਖਣ ਲਈ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਨੇ ਚੁੱਕਿਆ ਬੀੜਾ : ਚੌਧਰੀ ਕੁਮਾਰ ਸੈਣੀ

ਦਸੂਹਾ 22 ਜੁਲਾਈ (ਚੌਧਰੀ) : ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ ਦਸੂਹਾ ਵੱਲੋਂ ਕੇ.ਐਮ.ਐਸ ਕਾਲਜ ਬੰਤਾ ਸਿੰਘ ਕਲੋਨੀ ਵਿਖੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਪੰਜਾਬ ਹਰਿਆਵਲ ਅਧੀਨ ਕਰਨਲ ਜੋਗਿੰਦਰ ਲਾਲ ਸ਼ਰਮਾ ਪ੍ਰਧਾਨ ਅਤੇ ਚੌਧਰੀ ਕੁਮਾਰ ਸੈਣੀ ਸੱਕਤਰ ਜਰਨਲ ਦੀ ਅਗਵਾਈ ਹੇਠ ਪੌਦੇ ਲਗਾਉਣ ਦੀ ਮੁਹਿੰਮ ਸ਼ੁਰੂ ਕੀਤੀ ਗਈ। ਇਸ ਮੌਕੇ ਤੇ ਚੌਧਰੀ ਕੁਮਾਰ ਸੈਣੀ ਨੇ ਕਿਹਾ ਕਿ ਜੇ ਪੰਜਾਬ ਦੇ ਵਾਤਾਵਰਨ ਅਤੇ ਪਾਣੀ ਨੂੰ ਬਚਾਉਣਾ ਹੈ ਤਾਂ ਸਾਨੂੰ ਸਭ ਨੂੰ ਜਿਆਦਾ ਤੋਂ ਜਿਆਦਾ ਪੌਦੇ ਲਗਾਉਣੇ ਚਾਹੀਦੇ ਹਨ। ਇਸ ਮੌਕੇ ਤੇ ਸਾਰੇ ਮੈਂਬਰਾਂ ਨੂੰ ਮੁਫ਼ਤ ਪੌਦੇ ਵੀ ਵੰਡੇ ਗਏ ਅਤੇ ਅਪੀਲ ਕੀਤੀ ਗਈ ਕਿ ਆਪਣੇ ਚੁਗਿਰਦੇ ਵਿੱਚ ਪੂਰੀ ਹਰਿਆਵਲ ਰੱਖਣੀ ਚਾਹੀਦੀ ਹੈ, ਜਿਸ ਨਾਲ ਵਾਤਾਵਰਨ ਹਰਿਆ ਭਰਿਆ ਅਤੇ ਸ਼ੁੱਧ ਰਹੇ। ਉਹਨਾਂ ਕਿਹਾ ਕਿ ਇਹ ਰੁੱਖ ਜਿੱਥੇ ਇਨਸਾਨੀ ਜ਼ਿੰਦਗੀ ਨੂੰ ਆਕਸੀਜਨ ਦਿੰਦੇ ਹਨ ਉੱਥੇ ਹੀ ਵਾਤਾਵਰਨ ਅਤੇ ਹਵਾ ਨੂੰ ਵੀ ਸ਼ੁੱਧ ਰੱਖਦੇ ਹਨ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਰਿਟਾਇਰਡ ਪ੍ਰਿੰਸੀਪਲ ਸਤੀਸ਼ ਕਾਲੀਆ, ਰਿਟਾਇਰਡ ਹੈਡਮਾਸਟਰ ਰਣਬੀਰ ਚੰਦ, ਡਾ ਅਮਰੀਕ ਸਿੰਘ, ਡਾ ਦਿਲਬਾਗ ਸਿੰਘ, ਭਾਗ ਸਿੰਘ, ਜਗਮੋਹਨ ਸ਼ਰਮਾ, ਰਾਮੇਸ਼ਵਰ ਜੋਸ਼ੀ, ਪ੍ਰੇਮ ਕੁਮਾਰ, ਬੀ.ਡੀ.ਰੱਲ੍ਹਣ, ਸੁਰਿੰਦਰ ਨਾਥ, ਹਰਮਿੰਦਰ ਲਾਲ ਅਤੇ ਇੰਦਰਜੀਤ ਆਦਿ ਹਾਜ਼ਰ ਸਨ।

ਫੋਟੋ : ਪੌਦੇ ਲਗਾਉਣ ਦੌਰਾਨ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਦੇ ਮੈਂਬਰ।

error: copy content is like crime its probhihated