Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਵਲੋਂ 75 ਸਾਲ ਤੋਂ ਵੱਧ ਉਮਰ ਦੇ ਸ਼ਹਿਰੀਆਂ ਦਾ TDS ਨਾ ਕੱਟਣ ਦਾ ਕੇਂਦਰ ਨੂੰ ਸੁਝਾਅ

ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਵਲੋਂ 75 ਸਾਲ ਤੋਂ ਵੱਧ ਉਮਰ ਦੇ ਸ਼ਹਿਰੀਆਂ ਦਾ TDS ਨਾ ਕੱਟਣ ਦਾ ਕੇਂਦਰ ਨੂੰ ਸੁਝਾਅ

ਦਸੂਹਾ (ਚੌਧਰੀ) 

18 ਜਨਵਰੀ : ਸੀਨੀਅਰ ਸਿਟੀਜਨਜ਼ ਵੈਲਫੇਅਰ ਐਸੋਸੀਏਸ਼ਨ (ਰਜਿ.) ਦਸੂਹਾ ਦੀ ਮਹੀਨਾਵਾਰ ਸਾਲ 2023 ਦੀ ਪਹਿਲੀ ਮੀਟਿੰਗ ਕੇ. ਐਮ. ਐਸ. ਕਾਲਜ ਵਿੱਚ ਐਸੋਸੀਏਸ਼ਨ ਦੇ ਦਫ਼ਤਰ ਵਿਖੇ ਕਰਨਲ ਜੋਗਿੰਦਰ ਲਾਲ ਸ਼ਰਮਾ ਜੀ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਜਾਣਕਾਰੀ ਦਿੰਦੇ ਹੋਏ ਚੌ. ਕੁਮਾਰ ਸੈਣੀ ਸਕੱਤਰ ਜਨਰਲ ਨੇ ਦੱਸਿਆ ਕਿ ਪਿਛਲੇ ਸਾਲ ਦੇ ਅੰਤ ਵਿੱਚ ਸ੍ਰੀ. ਕਰਤਾਰਪੁਰ ਸਾਹਿਬ ਦੇ ਲਾਂਘੇ ਰਾਹੀਂ ਪਾਕਿਸਤਾਨ ਵਿਖੇ ਸੀਨੀਅਰ ਸਿਟੀਜਨਜ਼ ਦੇ ਟੂਰ ਦੀ ਸ਼ਲਾਘਾ ਕਰਦੇ ਹੋਏ ਸੈਕਟਰੀ ਦਾ ਧੰਨਵਾਦ ਦਾ ਮਤਾ ਪਾਸ ਕੀਤਾ ਗਿਆ। ਮੀਟਿੰਗ ਵਿੱਚ ਸਰਕਾਰ ਵੱਲੋਂ ਦਿੱਤੇ ਜਾ ਰਹੇ ਤੋਹਫ਼ੇ 75 ਸਾਲ ਤੋਂ ਵੱਧ ਉਮਰ ਦੇ ਸ਼ਹਿਰੀਆਂ ਨੂੰ ਇਨਕਮ ਟੈਕਸ ਨਾ ਭਰਮ ਦੀ ਦਿੱਤੀ ਜਾ ਰਹੀ ਰਿਆਇਤ ਤੇ ਚਰਚਾ ਕਰਦੇ ਹੋਏ ਸਾਰੇ ਮੈਂਬਰਾਂ ਦਾ ਇਹ ਸੁਝਾਅ ਸੀ ਕਿ ਇਸਦੇ ਨਾਲ ਨਾਲ ਵਿੱਤ ਵਿਭਾਗ ਵਲੋਂ ਕੱਟੇ ਜਾਣ ਵਾਲੇ ਰਿਜ਼ਰਵ ਬੈਂਕ ਰਾਹੀਂ ਹਿਦਾਇਤ ਦਿੱਤੀ ਜਾਵੇ ਕਿ ਉਹ ਬੈਂਕਾਂ ਰਾਹੀਂ ਕੱਟੇ ਜਾਣ ਵਾਲੇ ਟੀ. ਡੀ. ਐਸ. ਤੇ ਵੀ ਛੋਟ ਦਿੱਤੀ ਜਾਵੇ ਤਾਂ ਜੋ ਸੀਨੀਅਰ ਸਿਟੀਜ਼ਨਜ਼ ਨੂੰ ਇਸਦਾ ਪੂਰਾ ਪੂਰਾ ਲਾਭ ਮਿਲ ਸਕੇ। ਇੱਕ ਹੋਰ ਮਤੇ ਰਾਹੀਂ ਇਹ ਵੀ ਪਾਸ ਕੀਤਾ ਗਿਆ ਕਿ ਨਿਕਟ ਭਵਿੱਖ ਵਿੱਚ ਕਿਸੇ ਨਿਸ਼ਚਤ ਜਗ੍ਹਾ ਤੇ ਸੀਨੀਅਰ ਸਿਟੀਜ਼ਨਜ਼ ਦਾ ਟੂਰ ਬਣਾਇਆ ਜਾਵੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਕਮਾਂਡੈਂਟ ਬਖ਼ਸ਼ੀਸ਼ ਸਿੰਘ, ਮਾਸਟਰ ਰਜਿੰਦਰ ਸਿੰਘ, ਸ਼ਾਮ ਲਾਲ ਮਹਿਤਾ, ਦਿਲਬਾਗ ਸਿੰਘ ਹੁੰਦਲ, ਡਾ. ਅਮਰੀਕ ਸਿੰਘ ਬਸਰਾ, ਸਤੀਸ਼ ਕਾਲੀਆ, ਵਿਨੋਦ ਹੰਸ, ਜਗਮੋਹਨ ਸ਼ਰਮਾ, ਸੁਰਿੰਦਰ ਨਾਥ, ਰਨਵੀਰ ਚੰਦ, ਇੰਦਰਜੀਤ,ਭਾਗ ਸਿੰਘ, ਵਿਨੋਦ ਕੁਮਾਰ ਚੌਹਾਨ, ਸ਼ਾਮ ਮੂਰਤੀ, ਬਲਦੇਵ ਸਿੰਘ, ਜੁਗਿੰਦਰ ਸਿੰਘ, ਹਰਮਿੰਦਰ ਲਾਲ, ਸਰਵਨ ਸਿੰਘ, ਰਮੇਸ਼ਵਰ ਜੋਸ਼ੀ ਆਦਿ ਹਾਜ਼ਰ ਸਨ।