Prime Punjab Times

Latest news
*ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ ਸੜਕ ਸੁਰੱਖਿਆ ਨਿਯਮਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇ-ਵਧੀਕ ਡਿਪਟੀ ਕਮਿਸ਼ਨਰ ਵਰਲਡ ਬੁੱਧਿਸਟ ਫੈਡਰੇਸ਼ਨ ਦੇ ਐਡਵਾਈਜ਼ਰੀ ਬੋਰਡ ਵਿੱਚ ਨਿੱਕੂ ਦਸੂਹਾ ਨੂੰ ਮਿਲੀ ਅਹਿਮ ਜ਼ਿੰਮੇਵਾਰੀ ਸ਼ਬਦ ਕੀਰਤਨ 'ਚ ਖਾਲਸਾ ਕਾਲਜ ਨੇ ਤੀਸਰਾ ਸਥਾਨ ਕੀਤਾ ਹਾਸਲ
ADVERTISEMENT
You are currently viewing *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ*

*ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ*

ਦਸੂਹਾ 3 ਅਕਤੂਬਰ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ.ਮੰਦੀਪ ਕਮਲ ਦੇ ਹੁਕਮਾਂ ਅਨੁਸਾਰ ਅਤੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਮਨਮੋਹਨ ਸਿੰਘ ਦੀ ਅਗਵਾਹੀ ਹੇਠ ਸਿਵਲ ਹਸਪਤਾਲ ਦਸੂਹਾ ਦੀਆ ਟੀਮਾਂ ਵੱਲੋਂ ਦਸੂਹਾ ਦੇ ਵੱਖ- ਵੱਖ ਵਾਰਡਾਂ ਵਿੱਚ ਜਿਨਾ ਵਾਰਡਾਂ ਵਿੱਚ ਡੇਂਗੂ ਦਾ ਲਾਰਵਾ ਪਾਇਆ ਗਿਆ ਉਨ੍ਹਾਂ ਏਰੀਆ ਵਿੱਚ ਘਰ ਘਰ ਜਾ ਕੇ ਡੇਂਗੂ ਪ੍ਰਤੀ ਲੋਕਾਂ ਨੂੰ ਜਾਗਰੁਕ ਕੀਤਾ ਗਿਆ ਅਤੇ ਲਾਰਵਾ ਮਿਲਣ ਤੇ ਲਾਰਵੀ ਸਾਈਡ ਸਪਰੇਅ ਵੀ ਕੀਤੀ ਗਈ। ਇਸ ਮੌਕੇ ਡੇਂਗੂ ਦੀ ਰੋਕਥਾਮ ਅਤੇ ਲੋਕਾਂ ਨੂੰ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਪ੍ਰਤੀ ਜਾਗਰੂਕ ਕਰਨ ਲਈ ਸਿਹਤ ਵਿਭਾਗ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਸੀਨੀਅਰ ਮੈਡੀਕਲ ਅਫਸਰ ਡਾ. ਮਨਮੋਹਨ ਸਿੰਘ, ਸਿਵਲ ਹਸਪਤਾਲ ਦਸੂਹਾ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਸਿਹਤ ਵਿਭਾਗ ਦੀਆਂ ਟੀਮਾਂ ਦਾ ਅਚਾਨਕ ਦੌਰਾ ਕਰਕੇ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਟੀਮਾਂ ਦੁਆਰਾ ਕੀਤੇ ਜਾ ਰਹੇ ਘਰ-ਘਰ ਸਰਵੇ, ਮੱਛਰਾਂ ਦੇ ਲਾਰਵੇ ਦੀ ਜਾਂਚ, ਲਾਰਵਾ ਮਿਲਣ ਵਾਲੀਆਂ ਥਾਵਾਂ ਦੀ ਪਛਾਣ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਾਅ ਸਬੰਧੀ ਦਿੱਤੀ ਜਾ ਰਹੀ ਜਾਣਕਾਰੀ ਦਾ ਨਿਰੀਖਣ ਕੀਤਾ ਗਿਆ। ਡਾ.ਮਨਮੋਹਨ ਸਿੰਘ ਨੇ ਸਿਹਤ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਡੇਂਗੂ ਦੀ ਰੋਕਥਾਮ ਲਈ ਸਰਵੇ ਦਾ ਕੰਮ ਪੂਰੀ ਗੰਭੀਰਤਾ ਨਾਲ ਕੀਤਾ ਜਾਵੇ ਅਤੇ ਜਿੱਥੇ ਵੀ ਮੱਛਰਾਂ ਦਾ ਲਾਰਵਾ ਮਿਲੇ, ਉੱਥੇ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਅਤੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ ਅਤੇ ਹਰ ਹਫ਼ਤੇ ਡਰਾਈ ਡੇ ਮਨਾਇਆ ਜਾਵੇ। ਉਨ੍ਹਾਂ ਕਿਹਾ ਕਿ ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਦੇ ਨਾਲ-ਨਾਲ ਲੋਕਾਂ ਦੀ ਭਾਗੀਦਾਰੀ ਵੀ ਬਹੁਤ ਜ਼ਰੂਰੀ ਹੈ ਅਤੇ ਲੋਕਾਂ ਨੂੰ ਆਪਣੇ ਆਲੇ ਦੁਆਲੇ ਦੀ ਸਾਫ ਸਫ਼ਾਈ ਦਾ ਧਿਆਨ ਰੱਖਣ ਚਾਹੀਦਾ ਹੈ। ਇਸ ਮੌਕੇ ਸਿਹਤ ਕਰਮਚਾਰੀ ਸੁਖਵਿੰਦਰ ਪਾਲ,ਬ੍ਰੀਡਿੰਗ ਚੈਕਰ ਲਵਪ੍ਰੀਤ ਸਿੰਘ,ਬ੍ਰੀਡਿੰਗ ਚੈਕਰ ਦਵਿੰਦਰ ਸਿੰਘ, ਬ੍ਰੀਡਿੰਗ ਚੈਕਰ ਕਮਲ ਕੁਮਾਰ,ਬ੍ਰੀਡਿੰਗ ਚੈਕਰ ਮਨਪ੍ਰੀਤ ਕੌਰ, ਕੌਰ, ਬ੍ਰੀਡਿੰਗ ਚੈਕਰ ਸੀਆ,ਬ੍ਰੀਡਿੰਗ ਚੈਕਰ ਸੈਰੀ,ਬ੍ਰੀਡਿੰਗ ਚੈਕਰ ਅਨੀਤਾ ਹਾਜਰ ਹੋਏ।