Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ 

ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ 

ਗੜ੍ਹਦੀਵਾਲਾ 17 ਜਨਵਰੀ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵੀਰ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਮੈਡੀਕਲ ਸ਼ਪੈਸਲਿਸਟ ਵਲੋਂ ਬਲਾਕ ਭੂੰਗਾ ਅਧੀਨ ਆਮ ਆਦਮੀ ਕਲੀਨਿਕ ਦਾਰਾਪੁਰ ਅਤੇ ਆਮ ਆਦਮੀ ਕਲੀਨਿਕ ਰਾਮਪੁਰ ਖੇੜ੍ਹਾ ਸਾਹਿਬ ਦਾ ਅਚਨਚੇਤ ਨਿਿਰਖਣ ਕੀਤਾ ਗਿਆ।

ਇਸ ਮੌਕੇ ਡਾ. ਸ਼ੁਦੇਸ਼ ਰਾਜਨ ਨੇ ਆਮ ਆਦਮੀ ਕਲੀਨਿਕਾਂ ਦੀ ਅਚਨਚੇਤ ਚੈਕਿੰਗ ਦੌਰਾਨ ਸਮੂਹ ਸਟਾਫ ਦੀ ਹਾਜਰੀ ਚੈਕ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਲੋਕਾਂ ਤੱਕ ਪਹੁੰਚਦੀਆਂ ਸਿਹਤ ਸਹੂਲਤਾਂ ਬਾਰੇ ਅਤੇ ਕਲੀਨਿਕ ਵਿਚ ਦਰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਾਰੇ ਆਮ ਆਦਮੀ ਕਲੀਨਿਕ ਦਾ ਦੌਰਾ ਕਰਦੇ ਹੋਏ ਇਲਾਜ ਕਰਵਾਉਣ ਆਏ ਮਰੀਜ਼ਾ ਨਾਲ ਗਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸੰਤੋਸ਼ਟੀ ਪ੍ਰਗਟਾਉਂਦੇ ਹੋਏ ਸਮੂਹ ਸਟਾਫ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਕਲੀਨਿੰਕ ਵਿਖੇ ਆਉਂਦੇ ਹੋਏ ਮਰੀਜ਼ਾ ਨੂੰ ਕਿਸੇ ਵੀ ਪ੍ਰਕਾਰ ਦੀ ਔਂਕੜ ਨਾ ਆਉਣ ਦਿਤੀ ਜਾਵੇ ਅਤੇ ਉਪਲੱਬਧ ਦਵਾਈਆਂ ਮੁਹਈਆਂ ਕਰਵਾਈਆਂ ਜਾਣ। ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ, ਸਮੇਂ-ਸਮੇਂ ਤੇ ਚਲ ਰਹੇ ਸਿਹਤ ਪ੍ਰੋਗਰਾਮਾਂ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤੇ ਜਾਵੇ, ਸਮੇ ਸਿਰ ਸਟਾਫ ਦੀ ਹਾਜਰੀ ਯਕੀਨੀ ਬਣਾਈ ਜਾਵੇ। ਇਸ ਮੌਕੇ ਆਮ ਆਦਮੀ ਕਲੀਨਿਕ ਦੇ ਸਟਾਫ਼ ਵੱਲੋਂ ਕੰਮ ਕਾਜ ਵਿੱਚ ਆ ਰਹੀਆਂ ਔਂਕੜਾਂ ਬਾਰੇ ਜਾਣੂ ਕਰਵਾਇਆ ਗਿਆ ਜਿਨ੍ਹਾਂ ਵਿੱਚੋ ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਕੁਮਾਰ ਰਾਜਨ ਵੱਲੋਂ ਕੁਝ ਦਾ ਹੱਲ ਮੌਕੇ ਤੇ ਹੀ ਕਰ ਦਿੱਤਾ ਗਿਆ ਰਹਿੰਦੀਆਂ ਸਮੱਸਿਆ ਦਾ ਹੱਲ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂ ਕੇ ਹੱਲ ਕਰਨ ਦਾ ਭਰੋਸਾ ਦਵਾਇਆ ਗਿਆ।ਇਸ ਮੌਕੇ ਡਾ. ਨਿਰਮਲ ਸਿੰਘ, ਡਾ. ਹਰਪ੍ਰੀਤ ਸਿੰਘ, ਜਸਤਿੰਦਰ ਸਿੰਘ ਬੀ.ਈ.ਈ, ਫਾਰਮੇਸੀ ਅਫਸਰ ਰਣਜੋਧ ਸਿੰਘ ਕ੍ਰਿਨੀਕਲ ਐਸਿਸਟੈਂਟ ਪਰਵਿੰਦਰ ਕੌਰ ਅਤੇ ਮੀਨਾ ਕੁਮਾਰੀ ਸਮੂਹ ਸਟਾਫ ਅਤੇ ਆਮ ਲੋਕ ਹਾਜ਼ਰ ਸਨ।