Prime Punjab Times

Latest news
ਦਸੂਹਾ ਪੁਲਿਸ ਵੱਲੋ ਵੱਖ-ਵੱਖ ਧੋਖਾਧੜੀ ਦੇ ਕੇਸਾਂ ਤਹਿਤ 02 ਦੋਸ਼ੀ ਗ੍ਰਿਫਤਾਰ ਡੱਫਰ ਸਕੂਲ 'ਚ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ *ਗੜ੍ਹਦੀਵਾਲਾ 'ਚ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਫੂਕਿਆ ਭਗੌੜੇ ਮੁੱਖ ਮੰਤਰੀ ਦਾ ਪੁਤਲਾ : ਪ੍ਰਿੰਸ ਪਲਿਆਲ* ਸੀ.ਐਚ.ਸੀ ਭੂੰਗਾ ਵਿਖੇ ਸਵਾਈਨ ਫਲੂ ਸੰਬੰਧੀ ਕੀਤਾ ਜਾਗਰੂਕ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਜਿਲਾ ਪੱਧਰੀ ਵੁਸੂ ਮੁਕਾਬਲੇ 'ਚ ਮਾਰੀਆਂ ਮੱਲ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ KMS ਕਾਲਜ ਦੇ ‘ਟੈਲੇਂਟ ਹੰਟ ਫਿਏਸਟਾ-2026’ ਦੌਰਾਨ ਨਵੇਂ ਵਿਦਿਆਰਥੀਆਂ ਨੇ ਵਿਖਾਏ ਪ੍ਰਤਿਭਾ ਦੇ ਜੌਹਰ *ਕਿਸਾਨ ਮਜ਼ਦੂਰ ਹਿੱਤਕਾਰੀ ਸਭਾ ਪੰਜਾਬ ਵੱਲੋਂ ਬਿਜਲੀ ਦੇ ਲੱਗ ਰਹੇ ਲੰਬੇ ਕੱਟਾਂ ਦੀ ਸਮੱਸਿਆ ਸਬੰਧੀ ਬਿਜਲੀ ਬੋਰਡ ਡਿਵੀਜ਼... *ਮੀਟਿੰਗਾਂ ਤੋਂ ਭੱਜਣ ਵਾਲੇ ਮੁੱਖ ਮੰਤਰੀ ਦਾ ਗੜ੍ਹਦੀਵਾਲਾ ਵਿੱਚ ਫੂਕਿਆ ਜਾਵੇਗਾ ਪੁਤਲਾ : ਪ੍ਰਿੰਸ ਪਲਿਆਲ ਵੱਧ ਰਹੀ ਮਹਿੰਗਾਈ ਦੇ ਖ਼ਿਲਾਫ਼ ਕਾਂਗਰਸ ਵੱਲੋਂ ਰੋਸ ਮਾਰਚ, ਮੋਦੀ ਸਰਕਾਰ ਦਾ ਪੁਤਲਾ ਫੂਕਿਆ*
ADVERTISEMENT
You are currently viewing ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਵੱਲੋਂ ਆਮ ਆਦਮੀ ਕਲੀਨਿਕ ਜਨੌੜੀ ਅਤੇ ਮਨਹੋਤਾ ਦੀ ਅਚਨਚੇਤ ਚੈਕਿੰਗ

ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਵੱਲੋਂ ਆਮ ਆਦਮੀ ਕਲੀਨਿਕ ਜਨੌੜੀ ਅਤੇ ਮਨਹੋਤਾ ਦੀ ਅਚਨਚੇਤ ਚੈਕਿੰਗ

ਗੜ੍ਹਦੀਵਾਲਾ 19 ਨਵੰਬਰ (ਚੌਧਰੀ)

: ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵੀਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸੁਦੇਸ਼ ਰਾਜਨ ਮੈਡੀਕਲ ਸਪੈਸ਼ਲਿਸਟ ਵੱਲੋਂ ਆਮ ਆਦਮੀ ਕਲੀਨਿਕ ਜਨੌੜੀ ਅਤੇ ਮਨਹੋਤਾ ਦੀ ਅਚਨਚੇਤ ਚੈਕਿੰਗ ਕੀਤੀ ਗਈ ।ਇਸ ਮੌਕੇ ਆਮ ਆਦਮੀ ਕਲੀਨਿਕ ਦੀ ਅਚਨਚੇਤ ਚੈਕਿੰਗ ਦੌਰਾਨ ਉਨ੍ਹਾਂ ਨੇ ਲੋਕਾਂ ਤੱਕ ਪਹੁੰਚਦੀਆਂ ਸਿਹਤ ਸਹੂਲਤਾਂ ਬਾਰੇ ਅਤੇ ਕਲੀਨਿਕ ਵਿਚ ਦਰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਾਰੇ ਆਮ ਆਦਮੀ ਕਲੀਨਿਕ ਦਾ ਦੌਰਾ ਕਰਦੇ ਹੋਏ ਇਲਾਜ ਕਰਵਾਉਣ ਆਏ ਮਰੀਜ਼ਾ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸੰਤੁਸ਼ਟੀ ਪ੍ਰਗਟਾਉਂਦੇ ਹੋਏ ਸਮੂਹ ਸਟਾਫ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਆਏ ਹੋਏ ਮਰੀਹਾਂ ਨੂੰ ਦਵਾਈਆਂ ਅਤੇ ਟੈਸਟ ਉਪਲੱਭਧ ਕਰਵਾਏ ਜਾਣ, ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ, ਸਮੇਂ-ਸਮੇਂ ਤੇ ਚਲ ਰਹੇ ਸਿਹਤ ਪ੍ਰੋਗਰਾਮਾਂ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤੇ ਜਾਵੇ ਅਤੇ ਸਮੇਂ ਸਿਰ ਸਟਾਫ ਦੀ ਹਾਜਰੀ ਯਕੀਨੀ ਬਣਾਈ ਜਾਵੇ। ਇਸ ਮੌਕੇ ਆਮ ਆਦਮੀ ਕਲੀਨਿਕ ਦੇ ਸਟਾਫ਼ ਵੱਲੋਂ ਕੰਮ ਕਾਜ ਵਿੱਚ ਆ ਰਹੀਆਂ ਔਂਕੜਾਂ ਬਾਰੇ ਜਾਣੂ ਕਰਵਾਇਆ ਗਿਆ ਜਿਨ੍ਹਾਂ ਵਿੱਚੋ ਸੀਨੀਅਰ ਮੈਡੀਕਲ ਅਫਸਰ ਡਾਕਟਰ ਸੁਦੇਸ਼ ਕੁਮਾਰ ਰਾਜਨ ਵੱਲੋਂ ਕੁਝ ਦਾ ਹੱਲ ਮੌਕੇ ਤੇ ਹੀ ਕਰ ਦਿੱਤਾ ਗਿਆ ਅਤੇ ਰਹਿੰਦੀਆਂ ਸਮੱਸਿਆ ਦਾ ਹੱਲ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂ ਕੇ ਹੱਲ ਕਰਨ ਦਾ ਭਰੋਸਾ ਦਵਾਇਆ ਗਿਆ।ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਬਲਵਿੰਦਰ ਸਿੰਘ ਵੱਲੋਂ ਦਵਾਈਆਂ ਦੇ ਸਟੋਕ ਸਬੰਧੀ ਜਾਣਕਾਰੀ ਦਾ ਅਦਾਨ ਪ੍ਰਦਾਨ ਕੀਤਾ ਗਿਆ। ਇਸ ਡਾ. ਸੁਰਿੰਦਰ ਸਿੰਘ , ਡਾ ਸਨਦੀਪ ਸਿੰਘ ਅਤੇ ਆਮ ਆਦਮੀ ਕਲੀਨਿੰਕ ਦਾ ਸਮੂਹ ਸਟਾਫ ਹਾਜ਼ਰ ਸੀ।

ਫ਼ੋਟੋ ਕੈਪਸਨ : ਆਮ ਆਦਮੀ ਕਲੀਨਿਕ ਜਨੌੜੀ ਦੀ ਅਚਨਚੇਤ ਚੈਕਿੰਗ ਕਰਦੇ ਹੋਏ ਸੀਨੀਅਰ ਮੈਡੀਕਲ ਅਫਸਰ ਡਾਕਟਰ ਸੁਦੇਸ਼ ਕੁਮਾਰ ਰਾਜਨ ਮੈਡੀਕਲ ਸਪੈਸ਼ਲਿਸਟ ਨਾਲ ਸੀਨੀਅਰ ਫਾਰਮੇਸੀ ਅਫਸਰ ਬਲਵਿੰਦਰ ਸਿੰਘ।