Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸੀਨੀਅਰ ਮੈਡੀਕਲ ਅਫਸਰ ਸੁਦੇਸ਼ ਰਾਜਨ ਵੱਲੋਂ ਸੀ.ਐਚ.ਸੀ ਹਰਿਆਣਾ, ਆਦਮੀ ਕਲੀਨਿਕ ਜਨੌੜੀ ਅਤੇ ਆਯੂਸ਼ਮਾਨ ਅਰੋਗਿਆ ਕੇਂਦਰ ਬਸੀ ਵਜੀਦ ਦੀ ਅਚਨਚੇਤ ਚੈਕਿੰਗ

ਸੀਨੀਅਰ ਮੈਡੀਕਲ ਅਫਸਰ ਸੁਦੇਸ਼ ਰਾਜਨ ਵੱਲੋਂ ਸੀ.ਐਚ.ਸੀ ਹਰਿਆਣਾ, ਆਦਮੀ ਕਲੀਨਿਕ ਜਨੌੜੀ ਅਤੇ ਆਯੂਸ਼ਮਾਨ ਅਰੋਗਿਆ ਕੇਂਦਰ ਬਸੀ ਵਜੀਦ ਦੀ ਅਚਨਚੇਤ ਚੈਕਿੰਗ

ਗੜ੍ਹਦੀਵਾਲਾ 6 ਨਵੰਬਰ (ਚੌਧਰੀ) 

: ਪੰਜਾਬ ਸਰਕਾਰ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ. ਬਲਵੀਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾਕਟਰ ਸੁਦੇਸ਼ ਕੁਮਾਰ ਰਾਜਨ ਮੈਡੀਕਲ ਸਪੈਸ਼ਲਿਸਟ ਵੱਲੋਂ ਆਮ ਆਦਮੀ ਕਲੀਨਿਕ ਜਨੌੜੀ , ਸੀ.ਐਚ.ਸੀ ਹਰਿਆਣਾ ਅਤੇ ਆਯੁਸ਼ਮਾਨ ਅਰੋਗਿਆ ਕੇਂਦਰ ਬੱਸੀ ਵਜੀਦ ਦੀ ਅਚਨਚੇਤ ਚੈਕਿੰਗ ਕੀਤੀ ਗਈ । ਇਸ ਮੌਕੇ ਉਨ੍ਹਾਂ ਆਮ ਆਦਮੀ ਕਲੀਨਿਕ ਅਤੇ ਆਯੂਸ਼ਮਾਨ ਆਰੋਗਿਆ ਕੇਂਦਰ ਦੀ ਅਚਨਚੇਤ ਚੈਕਿੰਗ ਦੌਰਾਨ ਸਮੂਹ ਸਟਾਫ ਦੀ ਹਾਜਰੀ ਚੈਕ ਕੀਤੀ ਗਈ। ਇਸ ਮੌਕੇ ਉਨ੍ਹਾਂ ਨੇ ਲੋਕਾਂ ਤੱਕ ਪਹੁੰਚਦੀਆਂ ਸਿਹਤ ਸਹੂਲਤਾਂ ਬਾਰੇ ਅਤੇ ਕਲੀਨਿਕ ਵਿਚ ਦਰ ਪੇਸ਼ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਹਾਸਲ ਕੀਤੀ। ਸਾਰੇ ਆਮ ਆਦਮੀ ਕਲੀਨਿਕ ਦਾ ਦੌਰਾ ਕਰਦੇ ਹੋਏ ਇਲਾਜ ਕਰਵਾਉਣ ਆਏ ਮਰੀਜ਼ਾ ਨਾਲ ਗਲਬਾਤ ਕੀਤੀ। ਇਸ ਮੌਕੇ ਉਨ੍ਹਾਂ ਨੇ ਸੰਤੋਸ਼ਟੀ ਪ੍ਰਗਟਾਉਂਦੇ ਹੋਏ ਸਮੂਹ ਸਟਾਫ ਨੂੰ ਹਦਾਇਤ ਕਰਦੇ ਹੋਏ ਕਿਹਾ ਕਿ ਆਮ ਆਦਮੀ ਕਲੀਨਿੰਕ ਅਤੇ ਆਯੁਸ਼ਮਾਨ ਆਰੋਗ ਕੇਂਦਰ ਵਿਖੇ ਆਉਂਦੇ ਹੋਏ ਮਰੀਜ਼ਾ ਨੂੰ ਕਿਸੇ ਵੀ ਪ੍ਰਕਾਰ ਦੀ ਔਂਕੜ ਨਾ ਆਉਣ ਦਿਤੀ ਜਾਵੇ ਅਤੇ ਉਪਲੱਬਧ ਦਵਾਈਆਂ ਮੁਹਈਆਂ ਕਰਵਾਈਆਂ ਜਾਣ। ਸਾਫ ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ,  ਸਮੇਂ-ਸਮੇਂ ਤੇ ਚਲ ਰਹੇ ਸਿਹਤ ਪ੍ਰੋਗਰਾਮਾਂ ਸੰਬੰਧੀ ਲੋਕਾਂ ਨੂੰ ਜਾਗਰੂਕ ਕੀਤੇ ਜਾਵੇ, ਸਮੇ ਸਿਰ ਸਟਾਫ ਦੀ ਹਾਜਰੀ ਯਕੀਨੀ ਬਣਾਈ ਜਾਵੇ। ਇਸ ਮੌਕੇ ਆਮ ਆਦਮੀ ਕਲੀਨਿਕ ਦੇ ਸਟਾਫ਼ ਵੱਲੋਂ ਕੰਮ ਕਾਜ ਵਿੱਚ ਆ ਰਹੀਆਂ ਔਂਕੜਾਂ  ਬਾਰੇ ਜਾਣੂ ਕਰਵਾਇਆ ਗਿਆ ਜਿਨ੍ਹਾਂ ਵਿੱਚੋ ਸੀਨੀਅਰ ਮੈਡੀਕਲ ਅਫਸਰ ਡਾਕਟਰ ਸੁਦੇਸ਼ ਕੁਮਾਰ ਰਾਜਨ ਵੱਲੋਂ ਕੁਝ ਦਾ ਹੱਲ ਮੌਕੇ ਤੇ ਹੀ ਕਰ ਦਿੱਤਾ ਗਿਆ ਰਹਿੰਦੀਆਂ ਸਮੱਸਿਆ ਦਾ ਹੱਲ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਂ ਕੇ ਹੱਲ ਕਰਨ ਦਾ ਭਰੋਸਾ ਦਵਾਇਆ ਗਿਆ।