Prime Punjab Times

Latest news
ਸੰਭਾਵਿਤ ਹੜ੍ਹਾਂ ਨਾਲ ਨਜਿੱਠਣ ਲਈ ਫੌਜ ਦੇਵੇਗੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਹਰ ਸੰਭਵ ਸਹਿਯੋਗ : ਆਸ਼ਿਕਾ ਜੈਨ *01 ਜੁਲਾਈ ਤੋਂ ਜਲ ਸਪਲਾਈ ਮੰਤਰੀ ਹਰਦੀਪ ਸਿੰਘ ਮੁੰਡੀਆਂ ਦੀ ਰਿਹਾਇਸ਼ ਅੱਗੇ ਕੀਤਾ ਜਾਵੇਗਾ ਰੋਸ਼ ਮੁਜਾਹਰਾ* ਇੰਸਪੈਕਟਰ 70 ਹਜ਼ਾਰ ਤੇ ਆਡੀਟਰ 50 ਹਜਾਰ ਰੁਪਏ ਰਿਸ਼ਵਤ ਲੈਂਦੇ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਅਮਰਪ੍ਰੀਤ ਸਿੰਘ ਸੋਨੂੰ ਖਾਲਸਾ ਪ੍ਰਧਾਨ ਤੇ ਸੁਖਵਿੰਦਰ ਕੌਰ ਮੀਤ ਪ੍ਰਧਾਨ ਨਿਯੁਕਤ ਗੁਰਪ੍ਰੀਤ ਸਿੰਘ ਨੇ ਬਤੌਰ ਨਾਇਬ ਤਹਿਸੀਲਦਾਰ ਗੜ੍ਹਦੀਵਾਲਾ ਵਜੋਂ ਅਹੁਦਾ ਸੰਭਾਲਿਆ ਮਹਿਲਾਵਾਂ ਲਈ 1500 ਰੁ ਵਾਲੀ ਫ੍ਰੀ ਸਕੀਮ ਨੇ ਲੋਕਾਂ ਦੇ ਕੱਢੇ ਸਾਹ,ਕੀ ਬੋਲੇ ਸੀਨੀਅਰ ... ਅੰਕਿਤ ਸ਼ਰਮਾ ਯੂਥ ਕਾਂਗਰਸ ਗੜ੍ਹਦੀਵਾਲਾ ਦੇ ਪ੍ਰਧਾਨ ਨਿਯੁਕਤ  DAV ਪਬਲਿਕ ਸਕੂਲ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ ਡਿਪਟੀ ਕਮਿਸ਼ਨਰ ਵੱਲੋਂ ਨੌਜਵਾਨਾਂ ਨੂੰ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਵਿੱਚ ਦਾਖਲਾ ਲੈਣ ਦੀ ਅਪੀਲ KMS ਕਾਲਜ ਦਸੂਹਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ - ਪ੍ਰਿੰਸੀਪਲ ਡਾ. ਮਾਨਵ ਸੈਣੀ
ADVERTISEMENT
You are currently viewing ਸੀਨੀਅਰ ਸੈਕੰਡਰੀ ਰੈਜੀਡੈਂਸ਼ੀਅਲ ਮੈਰੀਟੋਰੀਅਸ ਸਕੂਲ ਤਲਵਾੜਾ ਦੇ ਵਿਦਿਆਰਥੀਆਂ ਨੂੰ ਫੂਡ ਕੋਰਸਾਂ ਬਾਰੇ ਕੀਤਾ ਗਿਆ ਜਾਗਰੂਕ

ਸੀਨੀਅਰ ਸੈਕੰਡਰੀ ਰੈਜੀਡੈਂਸ਼ੀਅਲ ਮੈਰੀਟੋਰੀਅਸ ਸਕੂਲ ਤਲਵਾੜਾ ਦੇ ਵਿਦਿਆਰਥੀਆਂ ਨੂੰ ਫੂਡ ਕੋਰਸਾਂ ਬਾਰੇ ਕੀਤਾ ਗਿਆ ਜਾਗਰੂਕ

ਤਲਵਾੜਾ / ਹੁਸ਼ਿਆਰਪੁਰ (ਚੌਧਰੀ )

13 ਫਰਵਰੀ : ਫੂਡ ਕਰਾਫ਼ਟ ਸੰਸਥਾ ਤੇ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਵਲੋਂ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਦੇ ਨਿਰਦੇਸ਼ਾਂ ’ਤੇ ਸਰਕਾਰੀ ਸੀਨੀਅਰ ਸੈਕੰਡਰੀ ਰੈਜੀਡੈਂਸ਼ੀਅਲ ਮੈਰੀਟੋਰੀਅਸ ਸਕੂਲ ਤਲਵਾੜਾ ਦੇ ਸੀਨੀਅਰ ਵਿਦਿਆਰਥੀਆਂ ਨੂੰ ਇਕ ਵਿਸ਼ੇਸ਼ ਸਮਾਗਮ ਦੌਰਾਨ ਫੂਡ ਕਰਾਫਟ ਕੋਰਸਾਂ ਸਬੰਧੀ ਜਾਣਕਾਰੀ ਦਿੱਤੀ ਗਈ। ਸਕੂਲ ਦੀ ਪ੍ਰਿੰਸੀਪਲ ਪੂਨਮ ਸ਼ਰਮਾ ਤੇ ਕੈਰੀਅਰ ਗਾਈਡੈਂਸ ਅਧਿਆਪਕ ਅਮਰਜੀਤ ਕੌਰ ਦੀ ਅਗਵਾਈ ਵਿਚ ਆਯੋਜਿਤ ਸਮਾਗਮ ਦੌਰਾਨ ਫੂਡ ਕਰਾਫ਼ਟ ਇੰਸਟੀਚਿਊਟ ਦੇ ਜ਼ਿਲ੍ਹਾ ਕੋਆਰਡੀਨੇਟਰ ਅਸ਼ਵਨੀ ਕੁਮਾਰ ਨੇ ਵਿਦਿਆਰਥੀਆਂ ਨੂੰ ਹੋਟਲ ਮੈਨੇਜਮੈਂਟ ਸਟੱਡੀ ਲਈ ਡਿਪਲੋਮਾ, ਡਿਗਰੀ ਆਦਿ ਕੋਰਸਾਂ ਦੀ ਜਾਣਕਾਰੀ ਦਿੱਤੀ ਅਤੇ ਸੂਬਾ ਸਰਕਾਰ ਦੀਆਂ ਵੱਖ-ਵੱਖ ਨੌਕਰੀਆਂ ਸਬੰਧੀ ਵੀ ਜਾਗਰੂਕ ਕੀਤਾ।
ਅਸ਼ਵਨੀ ਕੁਮਾਰ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਫੂਡ ਬਣਾਉਣ ਲਈ ਵੱਖ-ਵੱਖ ਕੋਰਸਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਅੱਜ ਦੇ ਸਮੇਂ ਵਿਚ ਕੋਈ ਵੀ ਨੌਕਰੀ ਜਾਂ ਕਾਰੋਬਾਰ ਕਰਨ ਲਈ ਹੁਨਰ ਦੀ ਵਿਸ਼ੇਸ਼ ਮਹੱਤਤਾ ਹੈ। ਉਨ੍ਹਾਂ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦਾ ਫੂਡ ਕਰਾਫ਼ਟ ਇੰਸਟੀਚਿਊਟ ਪੂਰੇ ਪੰਜਾਬ ਵਿਚ 13 ਫੂਡ ਕਰਾਫਟ ਸੰਸਥਾਵਾਂ ਵਿਚੋਂ ਇਕ ਹੈ, ਜਿਸ ਵਿਚ ਸ਼ਾਮਲ ਹੋ ਕੇ ਬਹੁਤ ਸਾਰੇ ਵਿਦਿਆਰਥੀਆਂ ਨੇ ਆਪਣਾ ਹੁਨਰ ਦਿਖਾਉਂਦੇ ਹੋਏ ਦੁਨੀਆ ਵਿਚ ਆਪਣਾ ਨਾਮ ਕਮਾਇਆ ਹੈ। ਉਨ੍ਹਾਂ ਕਿਹਾ ਕਿ ਸਮੇਂ ਦੀ ਮੰਗ ਹੈ ਕਿ ਅੱਜ ਦੀ ਨੌਜਵਾਨ ਪੀੜ੍ਹੀ ਇਸ ਖੇਤਰ ਵਿਚ ਆਪਣਾ ਰੁਝਾਨ ਪੈਦਾ ਕਰੇ। ਇਸ ਮੌਕੇ ਮੌਜੂਦ ਵਿਦਿਆਰਥੀਆਂ ਵਲੋਂ ਹੋਟਲ ਮੈਨੇਜਮੈਂਟ ਸਟੱਡੀ ਸਬੰਧੀ ਕਈ ਪ੍ਰਸ਼ਨ ਪੁੱਛੇ ਗਏ, ਜਿਨ੍ਹਾਂ ਦਾ ਜਵਾਬ ਜ਼ਿਲ੍ਹਾ ਕੋਆਰਡੀਨੇਟਰ ਵਲੋਂ ਦਿੱਤਾ ਗਿਆ।

error: copy content is like crime its probhihated