Prime Punjab Times

Latest news
शाहपुरकंडी बैराज के पावर हाउस में घुसा पानी, भारी नुकसान सहित पावर हाऊस के निर्माण में बाधा ਪੰਜਾਬ ਰਾਜ ਖ਼ੁਰਾਕ ਕਮਿਸ਼ਨ ਦੇ ਮੈਂਬਰ ਵਿਜੇ ਦੱਤ ਵੱਲੋਂ ਰਾਸ਼ਨ ਡਿਪੂਆਂ ਦਾ ਅਚਨਚੇਤ ਨਿਰੀਖਣ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਿਵੇਕਲੀ 'ਚੜ੍ਹਦਾ ਸੂਰਜ' ਮੁਹਿੰਮ ਦੀ ਕੀਤੀ ਸ਼ੁਰੂਆਤ ਰਾਜਪੁਰ ਕੰਢੀ ਵਿਖੇ ਤਿੰਨ ਦਿਨਾਂ ਸਲਾਨਾ ਛਿੰਝ ਮੇਲਾ 15 ਜੂਨ ਤੋਂ ਜਵਾਹਰ ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ ਦੇ ਸਫਲ ਸੰਚਾਲਨ ਸਬੰਧੀ ਅਹਿਮ ਮੀਟਿੰਗ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਨਵੀਂ ਮਾਈਨਿੰਗ ਨੀਤੀ ਸਬੰਧੀ ਕਰੱਸ਼ਰ ਤੇ ਜ਼ਮੀਨ ਮਾਲਕਾਂ ਨੂੰ ਕੀਤਾ ਜਾਗਰੂਕ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੁਲਿਸ ਨੇ ਨਸ਼ਾ ਤਸਕਰ ਵਲੋਂ ਕੀਤੀ ਨਾਜਾਇਜ਼ ਉਸਾਰੀ ਨੂੰ ਢਾਹਿਆ ਰਿਕਵਰੀ ਮਾਮਲਿਆਂ ‘ਤੇ ਗੰਭੀਰਤਾ ਨਾਲ ਕੰਮ ਕਰਨ ਮਾਲ ਅਧਿਕਾਰੀ : ਆਸ਼ਿਕਾ ਜੈਨ ਪੰਜਾਬ ਕਾਂਗਰਸ ਵਲੋਂ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਸ਼ੁਰੂ,117 ਹਲਕਿਆਂ ਦੇ... ਸੋਸਾਇਟੀ ਵਲੋਂ ਮਹੀਨਾਵਾਰ ਰਾਸ਼ਨ ਵੰਡ ਸਮਾਰੋਹ ਦੌਰਾਨ ਲੋੜਵੰਦਾਂ ਨੂੰ ਵੰਡਿਆ ਰਾਸ਼ਣ

Home

ADVERTISEMENT
ADVERTISEMENT ADVTISEMENT ADVERTISEMENT ADVERTISEMENT
You are currently viewing *ਸਿਪਾਹੀ ਖਾਤਰ 2 ਲੱਖ ਰੁਪਏ ਰਿਸ਼ਵਤ ਲੈਂਦਾ ਦੁਕਾਨਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

*ਸਿਪਾਹੀ ਖਾਤਰ 2 ਲੱਖ ਰੁਪਏ ਰਿਸ਼ਵਤ ਲੈਂਦਾ ਦੁਕਾਨਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

ਬਟਾਲਾ (ਅਵਿਨਾਸ਼) 

*ਸਿਪਾਹੀ ਖਾਤਰ 2 ਲੱਖ ਰੁਪਏ ਰਿਸ਼ਵਤ ਲੈਂਦਾ ਦੁਕਾਨਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ*

ਦੋਸ਼ੀ ਪੁਲਿਸ ਮੁਲਾਜ਼ਮ ਨੂੰ ਗ੍ਰਿਫ਼ਤਾਰ ਕਰਨ ਲਈ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਵੱਲੋਂ ਛਾਪੇਮਾਰੀ ਜਾਰੀ

 1 ਜੂਨ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਗਾਂਧੀ ਚੌਕ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਜਿੰਮ ਸਪਲੀਮੈਂਟ ਦੀ ਦੁਕਾਨ ਚਲਾਉਣ ਵਾਲੇ ਅਮਨ ਨਾਮ ਦੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਪੁਲਿਸ ਸਿਪਾਹੀ ਖਾਤਰ 2 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਮੁਲਜ਼ਮ ਸਿਪਾਹੀ ਦੀ ਪਛਾਣ ਮੋਹਿਤ ਬੇਦੀ ਵਜੋਂ ਹੋਈ ਹੈ, ਜੋ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਬਟਾਲਾ ਦੀ ਟੀਮ ਵਿੱਚ ਤਾਇਨਾਤ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੱਕ ਸ਼ਿਕਾਇਤਕਰਤਾ ਮਹਿਲਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਐਸ.ਟੀ.ਐਫ. ਬਟਾਲਾ ਦੀ ਪੁਲਿਸ ਟੀਮ ਨੇ ਸੋਮਵਾਰ ਨੂੰ ਉਕਤ ਜਿੰਮ ਵਿੱਚ ਛਾਪਾ ਮਾਰਿਆ ਅਤੇ ਉਸਦੇ ਪਤੀ ਨੂੰ ਜਿੰਮ ਵਿੱਚੋਂ ਗ੍ਰਿਫ਼ਤਾਰ ਕਰ ਲਿਆ। ਸ਼ਿਕਾਇਤਕਰਤਾ ਨੇ ਇਹ ਵੀ ਦੱਸਿਆ ਕਿ ਐਸ.ਟੀ.ਐਫ. ਦੀ ਟੀਮ ਨੇ ਉਨ੍ਹਾਂ ਦੇ ਘਰ ਦੀ ਵੀ ਬਾਰੀਕੀ ਨਾਲ ਤਲਾਸ਼ੀ ਲਈ ਪਰ ਕੋਈ ਵੀ ਨਸ਼ੀਲਾ ਪਦਾਰਥ ਬਰਾਮਦ ਨਹੀਂ ਹੋਇਆ।
ਮਹਿਲਾ ਨੇ ਦੋਸ਼ ਲਾਇਆ ਕਿ ਉਸਦੇ ਪਤੀ ਨੂੰ ਗ੍ਰਿਫ਼ਤਾਰ ਕਰਨ ਦੇ ਕਾਰਨ ਬਾਰੇ ਪੁੱਛੇ ਜਾਣ ‘ਤੇ, ਸਿਪਾਹੀ ਮੋਹਿਤ ਨੇ ਉਸਨੂੰ ਉਕਤ ਦੁਕਾਨਦਾਰ ਅਮਨ, ਜੋ ਕਿ ਉਸਦੇ ਪਤੀ ਦਾ ਦੋਸਤ ਵੀ ਹੈ, ਨੂੰ ਮਿਲਣ ਲਈ ਕਿਹਾ ਤਾਂ ਜੋ ਉਸਦੇ ਪਤੀ ਨੂੰ ਬਿਨਾਂ ਕਿਸੇ ਅਪਰਾਧਿਕ ਮੁਕੱਦਮਾ ਦਰਜ ਕੀਤਿਆਂ ਰਿਹਾਅ ਕਰਾਇਆ ਜਾ ਸਕੇ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੁਕਾਨਦਾਰ ਅਮਨ ਨੇ ਉਸਨੂੰ 10 ਲੱਖ ਰੁਪਏ ਰਿਸ਼ਵਤ ਦਾ ਪ੍ਰਬੰਧ ਕਰਨ ਅਤੇ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 2 ਲੱਖ ਰੁਪਏ ਪੁਲਿਸ ਮੁਲਾਜ਼ਮ ਮੋਹਿਤ ਨੂੰ ਦੇਣ ਲਈ ਕਿਹਾ।
ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਨੇ ਜਾਲ ਵਿਛਾ ਕੇ ਦੋਸ਼ੀ ਦੁਕਾਨਦਾਰ ਅਮਨ ਨੂੰ ਦੋ ਸਰਕਾਰੀ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2 ਲੱਖ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਕਿਹਾ ਕਿ ਮੁਲਜ਼ਮ ਸਿਪਾਹੀ ਦੀ ਗ੍ਰਿਫ਼ਤਾਰੀ ਲਈ ਪੁਲੀਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ ਹੈ। ਇਸ ਸਬੰਧੀ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

error: copy content is like crime its probhihated