Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing 7 ਅਪ੍ਰੈਲ ਤੋਂ ਹਫ਼ਤੇ ਦੇ 7 ਦਿਨ ਖੁੱਲ੍ਹਣਗੇ ਸੇਵਾ ਕੇਂਦਰ : ਡਿਪਟੀ ਕਮਿਸ਼ਨਰ

7 ਅਪ੍ਰੈਲ ਤੋਂ ਹਫ਼ਤੇ ਦੇ 7 ਦਿਨ ਖੁੱਲ੍ਹਣਗੇ ਸੇਵਾ ਕੇਂਦਰ : ਡਿਪਟੀ ਕਮਿਸ਼ਨਰ

7 ਅਪ੍ਰੈਲ ਤੋਂ ਹਫ਼ਤੇ ਦੇ 7 ਦਿਨ ਖੁੱਲ੍ਹਣਗੇ ਸੇਵਾ ਕੇਂਦਰ : ਡਿਪਟੀ ਕਮਿਸ਼ਨਰ

–ਦੋ ਸ਼ਿਫਟਾਂ ’ਚ ਕੰਮ ਕਰੇਗਾ ਸੇਵਾ ਕੇਂਦਰਾਂ ਦਾ ਸਟਾਫ਼

ਹੁਸ਼ਿਆਰਪੁਰ, 5 ਅਪ੍ਰੈਲ(ਬਿਊਰੋ) : ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰ ਹਫ਼ਤੇ ਦੇ ਸੱਤ ਦਿਨ ਖੁੱਲ੍ਹਣਗੇ ਅਤੇ ਦੋ ਸ਼ਿਫਟਾਂ ਵਿਚ ਕੰਮ ਕਰਨਗੇ। ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ 7 ਅਪ੍ਰੈਲ ਤੋਂ 7 ਮਈ 2022 ਤੱਕ ਸੋਮਵਾਰ ਤੋਂ ਸ਼ੁਕਰਵਾਰ ਸਵੇਰੇ 8 ਵਜੇ ਤੋਂ ਸ਼ਾਮ 6 ਵਜੇ ਤੱਕ ਅਤੇ ਸ਼ਨੀਵਾਰ ਤੇ ਐਤਵਾਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਖੁੱਲ੍ਹਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਨਵੀਂ ਸਮੇਂ ਸਾਰਣੀ ਅਨੁਸਾਰ ਸੋਮਵਾਰ ਤੋਂ ਸ਼ੁਕਰਵਾਰ ਸੇਵਾ ਕੇਂਦਰ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ ਇਕ ਸ਼ਿਫਟ ਵਿਚ 50 ਫੀਸਦੀ ਸਟਾਫ਼ ਦੀ ਸਮਰੱਥਾ ਨਾਲ ਕੰਮ ਕਰੇਗਾ ਜਦਕਿ ਬਾਕੀ ਦਾ 50 ਫੀਸਦੀ ਸਟਾਫ਼ ਸੋਮਵਾਰ ਤੋਂ ਸ਼ੁਕਰਵਾਰ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਦੂਜੀ ਸ਼ਿਫਟ ਵਿਚ ਕੰਮ ਕਰੇਗੀ। ਉਨ੍ਹਾਂ ਦੱਸਿਆ ਕਿ ਇਸ ਤਰ੍ਹਾਂ ਸ਼ਨੀਵਾਰ ਅਤੇ ਐਤਵਾਰ ਨੂੰ ਸੇਵਾ ਕੇਂਦਰ ਦਾ ਸਟਾਫ਼ ਸਿਰਫ ਇਕ ਸ਼ਿਫਟ ਹੀ ਸਵੇਰੇ 8 ਵਜੇ ਤੋਂ ਸ਼ਾਮ 4 ਵਜੇ ਤੱਕ 50 ਫੀਸਦੀ ਕਰਮਚਾਰੀਆਂ ਦੀ ਸਮਰੱਥਾ ਨਾਲ ਸੇਵਾ ਕੇਂਦਰਾਂ ਵਿਚ ਕੰਮ ਕਰੇਗਾ।