Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਖੇਤ ਵਿੱਚ ਪਰਾਲੀ ਨੂੰ ਅੱਗ ਲਾਉਣ ਵਾਲੇ ਪਿੰਡ ਬਡਲਾ ਦੇ ਕਿਸਾਨ ਨੂੰ ਕੀਤਾ ਗਿਆ 15 ਹਜ਼ਾਰ ਰੁਪਏ ਜੁਰਮਾਨਾ 

ਖੇਤ ਵਿੱਚ ਪਰਾਲੀ ਨੂੰ ਅੱਗ ਲਾਉਣ ਵਾਲੇ ਪਿੰਡ ਬਡਲਾ ਦੇ ਕਿਸਾਨ ਨੂੰ ਕੀਤਾ ਗਿਆ 15 ਹਜ਼ਾਰ ਰੁਪਏ ਜੁਰਮਾਨਾ 

ਹੁਸ਼ਿਆਰਪੁਰ (ਬਿਊਰੋ) 
– ਖੇਤੀਬਾੜੀ ਅਧਿਕਾਰੀਆਂ ਨੇ ਪਿੰਡ ਵਾਸੀਆਂ ਨੂੰ ਪਰਾਲੀ ਨਾ ਸਾੜਨ ਲਈ ਕੀਤਾ ਜਾਗਰੂਕ
 – ਕਿਹਾ, ਸੀਆਰਐਮ ਸਕੀਮ ਤਹਿਤ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਸਬਸਿਡੀ ‘ਤੇ ਪਰਾਲੀ ਪ੍ਰਬੰਧਨ ਲਈ ਮਸ਼ੀਨਾਂ  ਕਰਵਾਈਆਂ ਜਾ ਰਹੀਆਂ ਹਨ ਮੁਹੱਈਆ
25 ਅਕਤੂਬਰ : ਐਸ.ਡੀ.ਐਮ ਹੁਸ਼ਿਆਰਪੁਰ ਪ੍ਰੀਤ ਇੰਦਰ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਲੁਧਿਆਣਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਬਡਲਾ ਤਹਿਸੀਲ ਹੁਸ਼ਿਆਰਪੁਰ ਵਿਖੇ ਪਰਾਲੀ ਨੂੰ ਅੱਗ ਲਗਾਉਣ ਦੀ ਘਟਨਾ ਦਾ ਪਤਾ ਲੱਗਾ।  ਸੂਚਨਾ ਮਿਲਣ ‘ਤੇ ਕਲੱਸਟਰ ਅਫ਼ਸਰ  ਡਾ: ਅਧਿਰਾਜ ਸਿੰਘ (ਵੈਟਰਨਰੀ ਅਫ਼ਸਰ), ਨੋਡਲ ਅਫ਼ਸਰ ਗੁਰਿੰਦਰ ਸਿੰਘ (ਪੰਚਾਇਤ ਅਫ਼ਸਰ) ਅਤੇ ਪਟਵਾਰੀ ਕੁਲਵਿੰਦਰ ਸਿੰਘ ਨੇ ਮੌਕੇ ਦਾ ਦੌਰਾ ਕੀਤਾ। ਇਸ ਦੌਰਾਨ ਕਰੀਬ 6 ਏਕੜ ਰਕਬੇ ਵਿੱਚ ਪਰਾਲੀ ਸਾੜਨ ਦੀ ਘਟਨਾ ਦੀ ਪੁਸ਼ਟੀ ਹੋਈ ਹੈ।
 ਐਸਡੀਐਮ ਨੇ ਦੱਸਿਆ ਕਿ ਇਸ ਦੌਰਾਨ ਅਧਿਕਾਰੀਆਂ ਵਲੋਂ  ਸਬੰਧਤ ਕਿਸਾਨ ਪਰਮਜੀਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਬਡਲਾ ਨਾਲ ਸੰਪਰਕ ਕੀਤਾ ਗਿਆ।  ਕਿਸਾਨ ਵੱਲੋਂ ਤਸੱਲੀਬਖਸ਼ ਸਪੱਸ਼ਟੀਕਰਨ ਨਾ ਦੇਣ ਕਾਰਨ ਕਿਸਾਨ ਨੂੰ 15 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ।  ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਖੇਤੀਬਾੜੀ ਅਫਸਰ ਹੁਸ਼ਿਆਰਪੁਰ-2 ਦੀਪਕ ਪੁਰੀ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ।  ਉਨ੍ਹਾਂ ਦੱਸਿਆ ਕਿ ਸੀਆਰਐਮ ਸਕੀਮ ਤਹਿਤ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਸਬਸਿਡੀ ’ਤੇ ਪਰਾਲੀ ਪ੍ਰਬੰਧਨ ਲਈ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ।  ਜੇਕਰ ਕਿਸੇ ਕਿਸਾਨ ਨੂੰ ਪਰਾਲੀ ਪ੍ਰਬੰਧਨ ਲਈ ਮਸ਼ੀਨ ਦੀ ਲੋੜ ਹੈ ਤਾਂ ਉਹ ਬਲਾਕ ਖੇਤੀਬਾੜੀ ਦਫ਼ਤਰ ਨਾਲ ਸੰਪਰਕ ਕਰੇ ਪਰ ਕਿਸੇ ਵੀ ਹਾਲਤ ਵਿੱਚ ਪਰਾਲੀ ਨਾ ਸਾੜਨ ਅਤੇ ਵਾਤਾਵਰਨ ਦੀ ਸ਼ੁੱਧਤਾ ਨੂੰ ਬਣਾਈ ਰੱਖਣ ਵਿੱਚ ਆਪਣਾ ਵੱਡਮੁੱਲਾ ਯੋਗਦਾਨ ਪਾਉਣ।  ਇਸ ਮੌਕੇ ਖੇਤੀਬਾੜੀ ਵਿਕਾਸ ਅਫ਼ਸਰ ਧਰਮਵੀਰ ਸ਼ਾਰਦਾ, ਸਰਪੰਚ ਹਰੀਪਾਲ ਸਿੰਘ ਅਤੇ ਹੋਰ ਕਿਸਾਨ ਵੀ ਹਾਜ਼ਰ ਸਨ।

—