Prime Punjab Times

Latest news
श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ KMS ਕਾਲਜ ਦੇ ਸ਼੍ਰੀਮਤੀ ਮੰਜੁਲਾ ਸੈਣੀ ਫੈਸ਼ਨ ਵਿਭਾਗ ਵੱਲੋਂ ਦੋ ਰੋਜ਼ਾ ਵਰਕਸ਼ਾਪ ਦਾ ਆਯੋਜਨ 15 ਅਤੇ 16 ਅਕਤੂਬਰ ਨੂੰ ਜ਼ਿਲ੍ਹੇ ਵਿੱਚ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ, ਵੋਟਰ ਸੂਚੀ ਵਿੱਚ ਆਪਣਾ ਨਾਮ ਜ਼ਰੂਰ ਚੈੱਕ ਕਰਨ: ਆਸ਼ਿਕਾ ਜੈਨ ਕਮਾਹੀ ਦੇਵੀ ਵਿਖੇ ਪਲੇਸਮੈਂਟ ਕੈਂਪ 14 ਅਕਤੂਬਰ ਨੂੰ – ਰਮਨਦੀਪ ਕੌਰ
ADVERTISEMENT
You are currently viewing ਖਾਲਸਾ ਕਾਲਜ ਵਿਖੇ ਸੱਤ ਦਿਨਾਂ ਫੈਕਲਟੀ ਡਿਪਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ

ਖਾਲਸਾ ਕਾਲਜ ਵਿਖੇ ਸੱਤ ਦਿਨਾਂ ਫੈਕਲਟੀ ਡਿਪਲਪਮੈਂਟ ਪ੍ਰੋਗਰਾਮ ਕਰਵਾਇਆ ਗਿਆ

ਗੜ੍ਹਦੀਵਾਲਾ 23 ਮਈ (ਚੌਧਰੀ)

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ, ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਿੱਖਿਆ ਸਕੱਤਰ (ਸਿੱਖਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਕੰਪਿਊਟਰ ਵਿਭਾਗ ਵੱਲੋਂ ਟੀਚਿੰਗ ਸਟਾਫ਼ ਲਈ “ਅਧਿਆਪਕਾਂ ਨੂੰ ਸਸ਼ਕਤ ਬਣਾਉਣਾ: 21ਵੀਂ ਸਦੀ ਦੇ ਕਲਾਸ ਰੂਮ ਲਈ ਏ ਆਈ-ਇੰਟੀਗਰੇਟਿਡ ਅਤੇ ਪ੍ਰੈਕਟੀਕਲ ਟੂਲਜ਼ ਦੀ ਵਰਤੋਂ ਸਬੰਧੀ” – ਵਿਸ਼ੇ ਤੇ ਸੱਤ ਦਿਨਾਂ ਫੈਕਲਟੀ ਡਿਪਲਪਮੈਂਟ ਪ੍ਰੋਗਰਾਮ (18 ਮਈ, 2026 ਤੋਂ 23 ਮਈ 2026) ਕਰਵਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਪ੍ਰੋਗਰਾਮ ਕੋਆਰਡੀਨੇਟਰ ਮੈਡਮ ਕਮਲਜੀਤ ਕੌਰ ਨੇ ਆਏ ਹੋਏ ਫੈਕਲਟੀ ਮੈਂਬਰਾਂ ਦਾ ਨਿੱਘਾ ਸਵਾਗਤ ਕੀਤਾ। ਉਨ੍ਹਾਂ ਨੇ ਪ੍ਰੋਗਰਾਮ ਦੀ ਰੂਪ-ਰੇਖਾ ਸਾਂਝੀ ਕਰਦਿਆਂ ਦੱਸਿਆ ਕਿ ਮੌਜੂਦਾ ਦੌਰ ਵਿੱਚ ਅੀ ਦੀ ਸਮਝ ਹਰ ਇੱਕ ਅਧਿਆਪਕ ਲਈ ਬੇਹੱਦ ਜ਼ਰੂਰੀ ਹੋ ਚੁੱਕੀ ਹੈ ਤਾਂ ਜੋ ਵਿਦਿਆਰਥੀਆਂ ਨੂੰ ਨਵੀਂ ਤਕਨਾਲੋਜੀ ਦੇ ਹਿਸਾਬ ਨਾਲ ਗਾਈਡ ਕੀਤਾ ਜਾ ਸਕੇ।

ਇਸ ਮੌਕੇ ਕਾਲਜ ਦੇ ਆਈ.ਕਿਊ.ਏ.ਸੀ.ਕੋਆਰਡੀਨੇਟਰ ਡਾ. ਪੰਕਜ ਸ਼ਰਮਾਨੇ ਸਿੱਖਿਆ ਦੀ ਗੁਣਵੱਤਾ ਵਿੱਚ ਅੀ ਦੇ ਯੋਗਦਾਨ ‘ਤੇ ਰੌਸ਼ਨੀ ਪਾਈ।ਉਨ੍ਹਾਂ ਕਿਹਾ ਕਿ ਅਕਾਦਮਿਕ ਖੋਜ, ਮੁਲਾਂਕਣ ਅਤੇ ਰੋਜ਼ਾਨਾ ਦੇ ਪ੍ਰਸ਼ਾਸਨਿਕ ਕੰਮਾਂ ਵਿੱਚ ਅੀ ਟੂਲਸ ਦੀ ਸਹੀ ਵਰਤੋਂ ਨਾਲ ਨਾ ਸਿਰਫ਼ ਸਮੇਂ ਦੀ ਬਚਤ ਹੁੰਦੀ ਹੈ, ਸਗੋਂ ਸਿੱਖਿਆ ਦਾ ਮਿਆਰ ਵੀ ਹੋਰ ਉੱਚਾ ਹੁੰਦਾ ਹੈ। ਉਨ੍ਹਾਂ ਭਵਿੱਖ ਵਿੱਚ ਵੀ ਅਜਿਹੇ ਗੁਣਵੱਤਾ ਭਰਪੂਰ ਪ੍ਰੋਗਰਾਮ ਕਰਵਾਉਣ ਦੀ ਵਚਨਬੱਧਤਾ ਦੁਹਰਾਈ।

ਸਮਾਗਮ ਦੇ ਅੰਤ ਵਿੱਚ ਕਾਲਜ ਦੇ ਮਾਨਯੋਗ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਆਯੋਜਕਾਂ ਦੀ ਸ਼ਲਾਘਾ ਕਰਦਿਆਂ ਸਮੁੱਚੀ ਟੀਮ ਨੂੰ ਵਧਾਈ ਦਿੱਤੀ। ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਪ੍ਰਿੰਸੀਪਲ ਸਾਹਿਬ ਨੇ ਕਿਹਾ, “ਤਕਨਾਲੋਜੀ ਦੇ ਇਸ ਬਦਲਦੇ ਦੌਰ ਵਿੱਚ ਅਧਿਆਪਕਾਂ ਦਾ ਅਪਡੇਟ ਰਹਿਣਾ ਬਹੁਤ ਲਾਜ਼ਮੀ ਹੈ। ਅੀ ਸਾਨੂੰ ਰਿਪਲੇਸ ਨਹੀਂ ਕਰੇਗਾ, ਪਰ ਅੀ ਦੀ ਵਰਤੋਂ ਕਰਨ ਵਾਲਾ ਅਧਿਆਪਕ ਦੂਜੇ ਅਧਿਆਪਕਾਂ ਨਾਲੋਂ ਅੱਗੇ ਨਿਕਲ ਜਾਵੇਗਾ।” ਉਨ੍ਹਾਂ ਸਮੂਹ ਸਟਾਫ ਨੂੰ ਪ੍ਰੋਗਰਾਮ ਵਿੱਚ ਸਿੱਖੀਆਂ ਗੱਲਾਂ ਨੂੰ ਆਪਣੀ ਰੋਜ਼ਾਨਾ ਟੀਚਿੰਗ ਵਿੱਚ ਲਾਗੂ ਕਰਨ ਲਈ ਪ੍ਰੇਰਿਤ ਕੀਤਾ।

ਇਸ ਪ੍ਰੋਗਰਾਮ ਦੇ ਸੈਸ਼ਨ ਬਹੁਤ ਹੀ ਜਾਣਕਾਰੀ ਭਰਪੂਰ ਅਤੇ ਇੰਟਰਐਕਟਿਵ ਰਹੇ।ਅਖੀਰ ਵਿੱਚ ਸਾਰੇ ਹਾਜ਼ਰੀਨ ਨੂੰ ਸਰਟੀਫਿਕੇਟ ਵੰਡੇ ਗਏ ਅਤੇ ਕੋਆਰਡੀਨੇਟਰ ਵੱਲੋਂ ਸਭ ਦਾ ਧੰਨਵਾਦ ਕੀਤਾ ਗਿਆ।