Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸ਼ਹੀਦ ਭਗਤ ਸਿੰਘ ਚੌਕ ‘ਤੇ ਲਗਾਇਆ ਜਾਵੇਗਾ ਸੌ ਫੁੱਟ ਉੱਚਾ ਕੌਮੀ ਝੰਡਾ – ਬ੍ਰਮ ਸ਼ੰਕਰ ਜਿੰਪਾ

ਸ਼ਹੀਦ ਭਗਤ ਸਿੰਘ ਚੌਕ ‘ਤੇ ਲਗਾਇਆ ਜਾਵੇਗਾ ਸੌ ਫੁੱਟ ਉੱਚਾ ਕੌਮੀ ਝੰਡਾ – ਬ੍ਰਮ ਸ਼ੰਕਰ ਜਿੰਪਾ

ਹੁਸ਼ਿਆਰਪੁਰ (ਬਿਊਰੋ) 

–ਚੌਕ ‘ਤੇ ਸਥਿਤ ਯਾਦਗਾਰ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਨੂੰ ਹਟਾਇਆ

3 ਜੂਨ : ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਚੌਕ ਦੀ ਸ਼ੋਭਾ ਹੋਰ ਵਧਾਉਣ ਲਈ ਜਲਦ ਹੀ ਇਥੇ 100 ਫੁੱਟ ਉੱਚਾ ਕੌਮੀ ਝੰਡਾ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਕ ਵੱਡਾ ਉਪਰਾਲਾ ਕਰਦਿਆਂ ਇਥੇ ਸਥਿਤ ਯਾਦਗਾਰ ਉੱਤੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਦਾ ਜਾਲ ਹਟਾ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਹੁਣ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਬੁੱਤ ‘ਤੇ ਸ਼ਰਧਾਂਜਲੀ ਭੇਟ ਕਰਨ ਮੌਕੇ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ, ਕਿਉਂਕਿ ਬਿਜਲੀ ਦੀਆਂ ਤਾਰਾਂ ਬਿਲਕੁਲ ਉਪਰੋਂ ਲੰਘਦੀਆਂ ਹੋਣ ਕਾਰਨ ਹਮੇਸ਼ਾ ਹਾਦਸੇ ਦਾ ਡਰ ਬਣਿਆ ਰਹਿੰਦਾ ਸੀ। ਉਨ੍ਹਾਂ ਕਿਹਾ ਕਿ ਜਦੋਂ ਤੋਂ ਇਹ ਚੌਕ ਬਣਿਆ ਹੈ, ਉਦੋਂ ਤੋਂ ਹੀ ਤਾਰਾਂ ਦੀ ਇਸ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ਪੰਜਾਬ ਸਿਰਜਣ ਲਈ ਜੀਅ-ਤੋੜ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਭਾਈ ਮਹਾਰਾਜ ਸਿੰਘ, ਬਾਬਾ ਰਾਮ ਸਿੰਘ, ਸ਼ਹੀਦ ਭਗਤ ਸਿੰਘ, ਸੁਖਦੇਵ, ਰਾਜਗੁਰੂ, ਚੰਦਰ ਸ਼ੇਖਰ ਆਜ਼ਾਦ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਰਾਮ ਕੁਮਾਰ ਬਿਸਮਿਲ ਤੇ ਡਾ. ਦੀਵਾਨ ਸਿੰਘ ਕਾਲੇਪਾਣੀ ਵਰਗੇ ਸੈਂਕੜੇ ਇਸ ਤਰ੍ਹਾਂ ਦੇ ਯੋਧੇ ਸਨ, ਜਿਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਇਸ ਲਈ ਸ਼ਹੀਦਾਂ ਦੀ ਯਾਦ ਨੂੰ ਤਾਜ਼ਾ ਰੱਖਣ ਲਈ ਉਨ੍ਹਾਂ ਦੀ ਸੋਚ ‘ਤੇ ਪਹਿਰਾ ਦੇਣਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੀਆਂ ਕੁਰਬਾਨੀਆਂ ਤੋਂ ਜਾਣੂ ਕਰਵਾਉਣਾ ਸਾਡਾ ਫ਼ਰਜ਼ ਬਣਦਾ ਹੈ।