ਗੜ੍ਹਦੀਵਾਲਾ 23 ਮਾਰਚ (ਚੌਧਰੀ / ਯੋਗੇਸ਼ ਗੁਪਤਾ)
: ਅੱਜ ਗੜਦੀਵਾਲਾ ਦੀ ਮਹੰਤ ਮਾਰਕੀਟ ਵਿਖੇ ਸ਼ਹੀਦ ਭਗਤ ਸਿੰਘ ਮੈਮੋਰੀਅਲ ਗੜਦੀਵਾਲਾ ਦੇ ਰਾਸ਼ਟਰੀ ਚੇਅਰਮੈਨ ਹਰਦੀਪ ਸਿੰਘ ਹੈਪੀ ਅਤੇ ਤਰਨ ਜੀਤ ਕੌਰ ਵਲੋਂ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਨਤਮਸਤਕ ਹੁੰਦਿਆ ਹੋਇਆ, ਸ਼ਰਧਾ ਦੇ ਫੁੱਲ ਭੇਂਟ ਕੀਤੇ ਗਏ। ਇਸ ਮੌਕੇ ਤੇ ਪੂਰੀ ਟੀਮ ਵਲੋਂ ਸੁਰਮਿਆਂ ਦੀ ਕੁਰਬਾਨੀ ਨੂੰ ਕੋਟਿ-ਕੋਟਿ ਪ੍ਰਣਾਮਕੀਤਾ ਗਿਆ। ਇਸ ਮੌਕੇ ਤੇ ਚੇਅਰਮੈਨ ਹਰਦੀਪ ਸਿੰਘ ਨੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਅਤੇ ਸ਼ਹੀਦਾਂ ਦੇ ਨਕਸ਼ੇ ਕਦਮ ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਜ਼ ਮੌਕੇ ਤੇ ਪ੍ਰਧਾਨ ਬਲਜੀਤ ਕੌਰ, ਜਸ਼ਨ ਦੀਪ ਸਿੰਘ, ਮਨੀਸ਼ ਕੁਮਾਰ, ਸੰਦੀਪ ਕੌਰ, ਹਰਪ੍ਰੀਤ ਕੌਰ, ਗੁਰਿੰਦਰ ਸਿੰਘ, ਗੁਰਵਿੰਦਰ ਸਿੰਘ, ਰੇਸ਼ਮ ਸਿੰਘ, ਅੰਮ੍ਰਿਤਾ, ਅਕਾਸ਼, ਹਾਜ਼ਰ ਸਨ।
ਫ਼ੋਟੋ ਕੈਪਸ਼ਨ : ਸ਼ਹੀਦਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਹਰਦੀਪ ਸਿੰਘ ਅਤੇ ਉਹਨਾਂ ਦੇ ਬਾਕੀ ਸਾਥੀ।