Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸਰਕਾਰੀ ਹਾਈ ਸਕੂਲ ਚੱਕੜ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਸਰਕਾਰੀ ਹਾਈ ਸਕੂਲ ਚੱਕੜ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਪਠਾਨਕੋਟ(ਤਰੁਣ / ਰੋਹਿਤ) 

ਸਰਕਾਰੀ ਹਾਈ ਸਕੂਲ ਚੱਕੜ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

28 ਸਤੰਬਰ :  ਸਰਕਾਰੀ ਹਾਈ ਸਕੂਲ ਚੱਕੜ ਵਿਖੇ ਸ਼ਹੀਦ-ਏ ਆਜਮ ਭਗਤ ਸਿੰਘ ਦਾ ਜਨਮ ਦਿਹਾੜਾ ਵਿਦਿਆਰਥੀਆਂ ਤੇ ਸਟਾਫ ਵੱਲੋਂ ਉਤਸ਼ਾਹ ਪੂਰਵਕ ਮਨਾਇਆ ਗਿਆ। ਇਸ ਮੌਕੇ ਸਕੂਲ ਮੁਖੀ ਕਿਰਨ ਬਾਲਾ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ ਦੀ ਲਾਮਿਸਾਲ ਕੁਰਬਾਨੀ ਸਾਡੇ ਸਾਰਿਆਂ ਲਈ ਪ੍ਰੇਰਣਾ ਸਰੋਤ ਹੈ, ਜਿਸ ਤੋਂ ਸਾਨੂੰ ਸੇਧ ਲੈਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸ਼ਹੀਦ ਭਗਤ ਸਿੰਘ, ਰਾਜਗੁਰੂ, ਸੁਖਦੇਵ, ਸ਼ਹੀਦ ਉਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ ਆਦਿ ਦੇਸ਼ ਭਗਤਾਂ ਦੀਆਂ ਕੁਰਬਾਨੀ ਨਾਲ ਹੀ ਦੇਸ਼ ਆਜਾਦ ਹੋਇਆ ਸੀ ਅਤੇ ਉਹਨਾਂ ਦੀਆਂ ਸਿੱਖਿਆਵਾਂ ‘ਤੇ ਨੌਜਵਾਨਾਂ ਨੂੰ ਚੱਲ ਕੇ ਦੇਸ਼ ਭਗਤੀ ਦੇ ਕੰਮ ਕਰਨੇ ਚਾਹੀਦੇ ਹਨ। ਇਸ ਮੌਕੇ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਨਾਲ ਸੰਬੰਧਿਤ ਗੀਤ, ਕਵਿਤਾਵਾਂ ਬੋਲੀਆਂ ਗਈਆਂ ਅਤੇ ਭਗਤ ਸਿੰਘ ਦੀ ਜੀਵਨੀ ਨਾਲ ਸਬੰਧਤ ਮੁਕਾਬਲੇ ਕਰਵਾਏ ਗਏ। ਇਸ ਮੌਕੇ ਸਕੂਲ ਦੇ ਬੱਚੇ ਅਤੇ ਸਟਾਫ਼ ਹਾਜਰ ਸੀ।