Prime Punjab Times

Latest news
ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ...
ADVERTISEMENT
You are currently viewing ਸ਼ਹੀਦ ਭਾਈ ਨਾਨੂ ਜੀ ਦੇ ਸ਼ਹੀਦੀ ਸਥਾਨ ਚਿੱਪੜਾ ਵਿਖੇ ਧਾਰਮਿਕ ਸਮਾਗਮ ਕਰਵਾਇਆ 

ਸ਼ਹੀਦ ਭਾਈ ਨਾਨੂ ਜੀ ਦੇ ਸ਼ਹੀਦੀ ਸਥਾਨ ਚਿੱਪੜਾ ਵਿਖੇ ਧਾਰਮਿਕ ਸਮਾਗਮ ਕਰਵਾਇਆ 

ਗੜ੍ਹਦੀਵਾਲਾ (ਚੌਧਰੀ) 

2 ਅਕਤੂਬਰ : ਹਰ ਸਾਲ ਦੀ ਤਰ੍ਹਾਂ ਪਿੰਡ ਚਿੱਪੜਾ ਵਿਖੇ “ਭਾਈ ਨਾਨੂੰ ਜੀ” ਦੇ ਸ਼ਹੀਦੀ ਸਥਾਨ ਤੇ ਸੰਗਤਾਂ ਵੱਲੋਂ ਧਾਰਮਿਕ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਦੇਸ਼ ਵਿਦੇਸ਼ਾਂ ਤੋਂ ਸੰਗਤਾਂ ਨੇ ਆਪਣੀਆਂ ਹਾਜ਼ਰੀਆਂ ਗੁਰੂ ਚਰਨਾਂ ਵਿੱਚ ਲਗਾਈਆਂ। ਮੁੱਖ ਪ੍ਰਬੰਧਕ ਮਾਸਟਰ ਦੌਲਤ ਸਿੰਘ ਨੇ ਦੱਸਿਆ ਕਿ ਇੱਕ ਹਫਤਾ ਪਹਿਲਾਂ ਸਮਾਗਮ ਦੀ ਸ਼ੁਰੂਆਤ ਗੁਰਮੁੱਖ ਪਰਿਵਾਰ ਮਾਧੋਪੁਰ ਵਾਲਿਆ ਵਲੋਂ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਕੇ ਕੀਤੀ ਗਈ 2 ਅਕਤੂਬਰ ਨੂੰ ਗੁਰੂ ਦੀਆਂ ਸਮੂਹ ਸੰਗਤਾਂ ਵੱਲੋਂ ਰੱਖੇ “ਸ੍ਰੀ ਅਖੰਡ ਪਾਠ ਸਾਹਿਬ “ਦੇ ਭੋਗ ਪਾਏ ਗਏ ਉਪਰੰਤ ਉਪਰੰਤ ਭਾਈ ਬਲਵੀਰ ਸਿੰਘ ਜੀ ਦੇ ਢਾਡੀ ਜਥੇ ਨੇ ਸੰਗਤਾਂ ਨੂੰ ਗੁਰ ਇਤਿਹਾਸ ਗੁਰਬਾਣੀ ਵਿਚਾਰ “ਭਾਈ ਨਾਨੂੰ ਜੀ” ਦੇ ਸ਼ਹੀਦੀ ਜੀਵਨ ਦਾ ਪ੍ਰਸੰਗ ਸਰਵਣ ਕਰਵਾਇਆ ਭਾਈ ਬਲਵਿੰਦਰ ਸਿੰਘ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਨਾਲ ਨਿਹਾਲ ਕੀਤਾ। ਸੰਗਤਾਂ ਵਿੱਚ ਡਾਕਟਰ ਗੋਪਾਲ ਕ੍ਰਿਸ਼ਨ,ਬਲਵਿੰਦਰ ਸਿੰਘ ਚਿਪੜਾ, ਸਰਪੰਚ ਲਾਜ ਕੌਰ, ਸਤਨਾਮ ਸਿੰਘ, ਸੁਰਿੰਦਰ ਸਿੰਘ, ਰਾਜਵਿੰਦਰ ਸਿੰਘ, ਪਰਮਜੀਤ ਸਿੰਘ, ਅਵਤਾਰ ਸਿੰਘ, ਸ਼ੌਕੀਨ ਸਿੰਘ, ਬਹਾਦਰ ਸਿੰਘ, ਜਸਵੀਰ ਸਿੰਘ, ਨਿਰਮਲ ਸਿੰਘ, ਕਰਨੈਲ ਸਿੰਘ, ਬੀਬੀ ਹਰਿੰਦਰ ਕੌਰ, ਨਿੰਦਰ, ਬੀਬੀ ਗਿਆਨ ਕੌਰ, ਬਲਵੰਤ ਸਿੰਘ, ਮੁਖਤਿਆਰ ਸਿੰਘ, ਸੋਹਣ ਸਿੰਘ, ਬਲਕਾਰ ਸਿੰਘ, ਤਰਲੋਚਨ ਸਿੰਘ, ਮਨਪ੍ਰੀਤ ਸਿੰਘ, ਪ੍ਰਭਜੋਤ ਸਿੰਘ, ਸੁਰਜੀਤ ਸਿੰਘ, ਬਲਦੇਵ ਸਿੰਘ, ਪਿਆਰਾ ਸਿੰਘ ਆਦਿ ਅਨੇਕਾਂ ਸੰਗਤਾਂ ਨੇ ਸਮਾਗਮ ਦੇ ਵਿੱਚ ਸ਼ਮੂਲੀਅਤ ਕੀਤੀ।