Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਪੁਲਿਸ…

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਪੁਲਿਸ…

ਹੁਸ਼ਿਆਰਪੁਰ(ਬਿਊਰੋ) 

ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਪੁਲਿਸ ਟੁਕੜੀ ਵਲੋਂ ਦਿੱਤੀ ਗਈ ਸਲਾਮੀ

–ਸ਼ਹੀਦਾਂ ਦੇ ਪੂਰਨਿਆਂ ’ਤੇ ਚੱਲਣ ਦਾ ਲਿਆ ਪ੍ਰਣ

28 ਸਤੰਬਰ : ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੀ 115ਵੀਂ ਜਨਮ ਵਰ੍ਹੇਗੰਢ ਮੌਕੇ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ ਤਹਿਤ ਅੱਜ ਸਥਾਨਕ ਪੁਲਿਸ ਲਾਈਨ ਵਿਖੇ ਇਕ ਵਿਸ਼ੇਸ਼ ਸਮਾਗਮ ਕਰਵਾ ਕੇ ਸ਼ਹੀਦ-ਏ-ਆਜ਼ਮ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਗਿਆ। ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ  ਅਤੇ ਐਸ.ਐਸ.ਪੀ. ਸ਼੍ਰੀ ਸਰਤਾਜ ਸਿੰਘ ਚਾਹਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕਰਵਾਏ ਗਏ ਇਸ ਸਮਾਗਮ ਮੌਕੇ ਪੁਲਿਸ ਦੀ ਟੁਕੜੀ ਵਲੋਂ ਸ਼ਹੀਦ ਭਗਤ ਸਿੰਘ ਦੀ ਤਸਵੀਰ ਸਾਹਮਣੇ ਗਾਰਡ ਆਫ ਆਨਰ ਭੇਟ ਕਰਕੇ ਸਲਾਮੀ ਦਿੱਤੀ ਗਈ। ਇਸ ਮੌਕੇ ਮੁੱਖ ਮੰਤਰੀ ਸ਼੍ਰੀ ਭਗਵੰਤ ਮਾਨ ਦਾ ਸੰਦੇਸ਼ ਵੀ ਵੱਡੀ ਸਕਰੀਨ ’ਤੇ ਚਲਾਇਆ ਗਿਆ, ਜਿਸ ਦੌਰਾਨ ਸਭਨਾਂ ਨੇ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੇ ਪੂਰਨਿਆਂ ’ਤੇ ਚੱਲਣ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦੀ ਸਹੁੰ ਚੁੱਕੀ। ਇਸ ਮੌਕੇ ਡੀ.ਐਸ. ਪੀ. (ਹੈਡਕੁਆਟਰ) ਨਰਿੰਦਰ ਸਿੰਘ ਔਜਲਾ, ਡੀ.ਐਸ.ਪੀ. ਸਪੈਸ਼ਲ ਬਰਾਂਚ ਅਤੇ ਇੰਟੈਲੀਜੈਂਸ ਕ੍ਰਾਈਮ ਸ਼੍ਰੀ ਸਤਿੰਦਰ ਕੁਮਾਰ, ਲਾਈਨ ਅਫ਼ਸਰ ਪਰਮਜੀਤ ਸਿੰਘ, ਏ.ਐਸ.ਆਈ. ਧਨਪਤ ਰਾਏ, ਏ.ਐਸ.ਆਈ. ਸੁਰਜੀਤ ਕੁਮਾਰ, ਏ.ਐਸ. ਆਈ. ਕਮਲਜੀਤ ਸਿੰਘ, ਸੁਰਜੀਤ ਕੁਮਾਰ ਅਤੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ।