Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸ਼ਹੀਦ ਖ਼ੇਮ ਸਿੰਘ ਯਾਦਗਾਰੀ ਖੇਡ ਸਟੇਡੀਅਮ ਸਿੰਘੋਵਾਲ ਵਿਖੇ ਤਿੰਨ ਦਿਨਾ ਖੇਡੇ ਮੇਲੇ ਦਾ ਉਦਘਾਟਨ

ਸ਼ਹੀਦ ਖ਼ੇਮ ਸਿੰਘ ਯਾਦਗਾਰੀ ਖੇਡ ਸਟੇਡੀਅਮ ਸਿੰਘੋਵਾਲ ਵਿਖੇ ਤਿੰਨ ਦਿਨਾ ਖੇਡੇ ਮੇਲੇ ਦਾ ਉਦਘਾਟਨ

ਤਲਵਾੜਾ / ਦਸੂਹਾ (ਚੌਧਰੀ) 

ਖੇਡ ਮੇਲਿਆਂ ਨਾਲ਼ ਹੁੰਦਾ ਹੈ ਖਿਡਾਰੀਆਂ ਦੀ ਪ੍ਰਤਿਭਾ ਦਾ ਵਿਕਾਸ : ਹਰਜੀਤ ਸਹੋਤਾ

7 ਸਤੰਬਰ : ਖੇਡਾਂ ਵਤਨ ਪੰਜਾਬ ਦੀਆਂ-2023 ਤਹਿਤ ਜਿਲ੍ਹਾ ਪ੍ਰਸ਼ਾਸ਼ਨ ਅਤੇ ਖੇਡ ਵਿਭਾਗ ਹੁਸ਼ਿਆਰਪੁਰ ਵੱਲੋਂ ਬਲਾਕ ਹਾਜੀਪੁਰ ਦੇ ਤਿੰਨ ਦਿਨਾ ਖੇਡ ਮੇਲੇ ਦਾ ਉਦਘਾਟਨ ਸ਼ਹੀਦ ਖੇਮ ਸਿੰਘ ਯਾਦਗਾਰੀ ਖੇਡ ਸਟੇਡੀਅਮ ਸਿੰਘੋਵਾਲ ਵਿਖੇ ਕੀਤਾ ਗਿਆ ਜਿਸ ਵਿੱਚ ਹਰਜੀਤ ਸਿੰਘ ਸਹੋਤਾ ਚੇਅਰਮੈਨ ਮਾਰਕਿਟ ਕਮੇਟੀ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ। ਉਨ੍ਹਾਂ ਖੇਡ ਮੇਲੇ ਦਾ ਉਦਘਾਟਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਭਰ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਮੰਤਵ ਨਾਲ ਖੇਡਾਂ ਵਤਨ ਪੰਜਾਬ ਦੀਆਂ ਕਰਵਾਈਆਂ ਜਾ ਰਹੀਆਂ ਹਨ। ਇਸ ਨਾਲ ਜਿੱਥੇ ਖਿਡਾਰੀਆਂ ਦੀ ਪ੍ਰਤਿਭਾ ਵਿੱਚ ਨਿਖਾਰ ਆਉਂਦਾ ਹੈ ਉੱਥੇ ਨੌਜਵਾਨਾਂ ਵਿੱਚ ਸਿਹਤ ਅਤੇ ਤੰਦਰੁਸਤੀ ਦੀ ਚੇਤਨਾ ਵੀ ਪੈਦਾ ਹੁੰਦੀ ਹੈ। ਪ੍ਰਿੰ. ਬਲਵਿੰਦਰ ਸਿੰਘ ਵੱਲੋਂ ਮਹਿਮਾਨਾਂ ਦਾ ਸਵਾਗਤ ਕਰਦਿਆਂ ਖੇਡ ਮੇਲੇ ਦੀ ਰੂਪਰੇਖਾ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ। ਮੰਚ ਸੰਚਾਲਨ ਲੈਕਚਰਾਰ ਸਮਰਜੀਤ ਸਿੰਘ ਸ਼ਮੀ ਵੱਲੋਂ ਕੀਤਾ ਗਿਆ। ਸਿੰਘੋਵਾਲ ਦੇ ਸੰਗੀਤ ਪ੍ਰੇਮੀ ਬਿਧੀ ਚੰਦ ਵੱਲੋੋਂ ਵੰਝਲੀ ਦੀ ਧੁਨ ਨਾਲ ਮਾਹੌਲ ਸੰਗੀਤਮਈ ਕਰ ਦਿੱਤਾ ਗਿਆ। ਖੇਡ ਇੰਚਾਰਜ ਵਿਕਾਸ ਮਹਾਜਨ, ਕੋਚ ਅਮਨਦੀਪ ਕੌਰ, ਕੋਚ ਜੋਗੀ ਅਤੇ ਨਰਿੰਦਰ ਸਿੰਘ ਨੇ ਦੱਸਿਆ ਕਿ ਇਸ ਖੇਡ ਮੇਲੇ ਵਿੱਚ ਫ਼ੁੱਟਬਾਲ, ਕਬੱਡੀ (ਨੈਸ਼ਨਲ ਅਤੇ ਸਰਕਲ ਸਟਾਈਲ, ਖੋ ਖੋ, ਅਥਲੈਟਿਕਸ, ਵਾਲੀਬਾਲ (ਸਮੈਸ਼ਿੰਗ ਅਤੇ ਸ਼ੂਟਿੰਗ) ਅਤੇ ਰੱਸਾਕੱਸ਼ੀ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ ਜਿਸ ਵਿੱਚ ਪੰਜ ਸੌ ਦੇ ਕਰੀਬ ਖਿਡਾਰੀ ਭਾਗ ਲੈ ਰਹੇ ਹਨ। ਇਸ ਮੌਕੇ ਸਰਪੰਚ ਸੰਗੀਤਾ ਰਾਮਗੜ੍ਹੀਆ, ਮਲਕੀਤ ਸਿੰਘ ਗੜ੍ਹੀ, ਰਿੰਕੂ ਬਾਜਵਾ, ਠਾਕੁਰ ਉਪਦੇਸ਼ ਸਿੰਘ, ਥਾਣਾ ਮੁਖੀ ਮੁਕੇਰੀਆਂ ਜੋਗਿੰਦਰ ਸਿੰਘ, ਤਿਲਕ ਰਾਜ, ਰਮੇਸ਼ ਕੁਮਾਰ, ਵਿਪਨ ਕੁਮਾਰ, ਮਨਿੰਦਰ ਸਿੰਘ, ਲਖਬੀਰ ਸਿੰਘ, ਨਰੇਸ਼ ਕੁਮਾਰ ਕਮਾਹੀ, ਮੋਨਿਕਾ, ਜੋਤੀ ਭਟੇੜ, ਆਸ਼ਾ ਰਾਣੀ, ਰਾਜੇਸ਼ ਚਿੱਬ, ਹਰਵਿੰਦਰ ਸਿੰਘ ਸ਼ੌਂਕੀ, ਗੌਰਵ ਬੇੜਿੰਗ, ਅਮਰਜੀਤ ਸਿੰਘ ਸਰਿਆਣਾ, ਦਲੀਪ ਸਿੰਘ, ਸੰਦੀਪ ਰਾਮਗੜ੍ਹ, ਕੋਚ ਕੁਲਦੀਪ ਸਿੰਘ, ਕੋਚ ਅਮਰਜੀਤ ਯਾਦਵ ਮਾਹਿਲਪੁਰ ਆਦਿ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜਰ ਸਨ।

ਫ਼ੋਟੋ : ਪਿੰਡ ਸਿੰਘੋਵਾਲ ਵਿਖੇ ਖੇਡਾਂ ਵਤਨ ਪੰਜਾਬ ਦੀਆਂ-2023 ਦੇ ਵੱਖ ਵੱਖ ਦ੍ਰਿਸ਼।