Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸ਼ਹੀਦ ਊਧਮ ਸਿੰਘ ਜੀ ਦੀ ਯਾਦ ਵਿੱਚ “ਮੇਰੀ ਮਾਟੀ ਮੇਰਾ ਦੇਸ਼” ਮੁਹਿੰਮ ਅਧੀਨ ਕੇ.ਐਮ.ਐਸ ਈਕੋ ਕਲੱਬ ਦੇ ਮੈਂਬਰ ਵਿਦਿਆਰਥੀਆਂ ਨੇ ਪੌਦੇ ਵੰਡੇ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਸ਼ਹੀਦ ਊਧਮ ਸਿੰਘ ਜੀ ਦੀ ਯਾਦ ਵਿੱਚ “ਮੇਰੀ ਮਾਟੀ ਮੇਰਾ ਦੇਸ਼” ਮੁਹਿੰਮ ਅਧੀਨ ਕੇ.ਐਮ.ਐਸ ਈਕੋ ਕਲੱਬ ਦੇ ਮੈਂਬਰ ਵਿਦਿਆਰਥੀਆਂ ਨੇ ਪੌਦੇ ਵੰਡੇ – ਪ੍ਰਿੰਸੀਪਲ ਡਾ.ਸ਼ਬਨਮ ਕੌਰ

ਦਸੂਹਾ (ਚੌਧਰੀ) 

1 ਅਗਸਤ : ਆਈ.ਕੇ.ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਜਲੰਧਰ ਦੇ ਅਧੀਨ ਬੀਬੀ ਅਮਰ ਕੌਰ ਜੀ ਐਜੂਕੇਸ਼ਨਲ ਸੁਸਾਇਟੀ ਵੱਲੋਂ ਸਥਾਪਿਤ ਕੇ.ਐਮ.ਐਸ ਕਾਲਜ ਆਫ ਆਈ.ਟੀ. ਐਂਡ ਮੈਨੇਜਮੈਂਟ ਚੌ. ਬੰਤਾ ਸਿੰਘ ਕਲੋਨੀ ਦਸੂਹਾ ਵਿਖੇ ਸ਼ਹੀਦ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਤੇ ਸ਼ਰਧਾਂਜਲੀ ਭੇਂਟ ਕਰਦੇ ਹੋਏ ਕੇ.ਐਮ.ਐਸ ਈਕੋ ਕਲੱਬ ਦੇ ਮੈਂਬਰਾਂ ਵੱਲੋਂ ਵਣ ਵਿਭਾਗ ਪੰਜਾਬ ਦੇ ਸਹਿਯੋਗ ਨਾਲ “ਮੇਰੀ ਮਾਟੀ ਮੇਰਾ ਦੇਸ਼” ਮੁਹਿੰਮ ਅਧੀਨ ਸਾਰੇ ਵਿਦਿਆਰਥੀਆਂ ਨੂੰ ਪੌਦੇ ਵੰਡੇ ਗਏ। ਇਸ ਮੌਕੇ ਤੇ ਕਾਲਜ ਦੇ ਪ੍ਰਿੰਸੀਪਲ ਡਾ. ਸ਼ਬਨਮ ਕੌਰ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਹਰੇਕ ਵਿਦਿਆਰਥੀ ਆਪਣੇ ਘਰ ਵਿੱਚ ਜਾਂ ਆਪਣੇ ਆਲੇ ਦੁਆਲੇ ਦੀ ਖਾਲੀ ਜਗ੍ਹਾ ਤੇ ਆਪਣੇ ਮਾਤਾ ਪਿਤਾ ਅਤੇ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਇੱਕ ਪੌਦਾ ਜਰੂਰ ਲਗਾਉਣ ਅਤੇ ਉਸਦੀ ਦੇਖਭਾਲ ਵੀ ਕਰਨ। ਇਸ ਮੌਕੇ ਤੇ ਡਾਇਰੈਕਟਰ ਡਾ. ਮਾਨਵ ਸੈਣੀ ਨੇ ਕਿਹਾ ਕਿ ਇਸ ਤਰਾਂ ਦੇ ਉਪਰਾਲਿਆਂ ਨਾਲ ਵਾਤਾਵਰਨ ਦੀ ਸੰਭਾਲ ਬਾਰੇ ਸੁਨੇਹਾ ਫੈਲਾਉਣ ਵਿੱਚ ਮਦਦ ਮਿਲੇਗੀ। ਉਹਨਾ ਕਿਹਾ ਕਿ ਹਰੇਕ ਵਿਦਿਆਰਥੀ ਨੂੰ ਰੁੱਖ ਲਗਾਉਂਦੇ ਸਮੇਂ ਇੱਕ ਫੋਟੋ ਖਿੱਚ ਕੇ ਕਾਲਜ ਦੇ ਵ੍ਹਟਸਐਪ ਗਰੁੱਪ ਵਿਚ ਸ਼ੇਅਰ ਕਰਨੀ ਜਰੂਰੀ ਹੈ। ਇਸ ਤੋਂ ਇਲਾਵਾ ਚੇਅਰਮੈਨ ਚੌਧਰੀ ਕੁਮਾਰ ਸੈਣੀ ਨੇ ਕੇ.ਐਮ.ਐਸ ਈਕੋ ਕਲੱਬ ਦੇ ਮੈਂਬਰ ਵਿਦਿਆਰਥੀਆਂ ਦੀ ਸ਼ਲਾਂਘਾ ਕਰਦੇ ਹੋਏ ਕਿਹਾ ਕਿ ਸਾਨੂੰ ਆਪਣੇ ਵਾਤਾਵਰਨ ਨੂੰ ਬਚਾਉਣ ਅਤੇ ਸ਼ੁੱਧ ਕਰਨ ਲਈ ਜਿਆਦਾ ਤੋਂ ਜਿਆਦਾ ਰੁੱਖ ਲਗਾਉਣੇ ਚਾਹੀਦੇ ਹਨ। ਉਹਨਾ ਕਿਹਾ ਕਿ ਰੁੱਖ ਲਗਾਉਣ ਤੋਂ ਵੀ ਜਿਆਦਾ ਜਰੂਰੀ ਉਸਦੀ ਦੇਖਭਾਲ ਕਰਨਾ ਹੈ ਅਤੇ ਇਸ ਦੀ ਸ਼ੁਰੂਆਤ ਸਾਨੂੰ ਖੁਦ ਤੋਂ ਕਰਨੀ ਚਾਹੀਦੀ ਹੈ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਐਚ.ਓ.ਡੀ. ਡਾ. ਰਾਜੇਸ਼ ਕੁਮਾਰ, ਲਖਵਿੰਦਰ ਕੌਰ, ਮਨਪ੍ਰੀਤ ਕੌਰ, ਮਨਜੀਤ, ਜਗਰੂਪ ਕੌਰ, ਅਮਨਪ੍ਰੀਤ ਕੌਰ, ਕੇ.ਐਮ.ਐਸ ਈਕੋ ਕਲੱਬ ਦੇ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

ਫੋਟੋ ਕੈਪਸ਼ਨ: ਤਸਵੀਰ ਵਿੱਚ ਵਿਦਿਆਰਥੀਆਂ ਨੂੰ ਪੌਦੇ ਵੰਡਦੇ ਹੋਏ ਕੇ.ਐਮ.ਐਸ ਈਕੋ ਕਲੱਬ ਦੇ ਮੈਂਬਰ ਵਿਦਿਆਰਥੀ ਅਤੇ ਸਟਾਫ਼ ਮੈਂਬਰ।