Prime Punjab Times

Latest news
ਖੇਡਾਂ ਵਤਨ ਪੰਜਾਬ ਦੀਆਂ ਜ਼ਿਲ੍ਹਾ ਵਾਲੀਬਾਲ ਪ੍ਰਤੀਯੋਗਤਾ 'ਚ DAV ਪਬਲਿਕ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ ਸੋਲਿਡ ਵੇਸਟ ਮੈਨੇਜਮੈਂਟ' 'ਤੇ ਵਿਸ਼ੇਸ਼ ਲੈਕਚਰ ਦਾ ਆਯੋਜਨ ਗੜ੍ਹਦੀਵਾਲਾ ਚ ਦੁਸ਼ਹਿਰਾ ਉਤਸਵ ਤਿਆਰੀਆਂ ਸ਼ੁਰੂ, ਧਰਮ ਅਤੇ ਅਧਰਮ ਦੇ ਪ੍ਰਤੀਕ ਝੰਡਾ ਕੀਤਾ ਸਥਾਪਿਤ *ਸੀਨੀਅਰ ਮੈਡੀਕਲ ਅਫਸਰ ਡਾ.ਮਨਮੋਹਨ ਸਿੰਘ ਵੱਲੋਂ ਡੇਂਗੂ ਸਰਵੇ ਕਰ ਰਹੀਆਂ ਟੀਮਾਂ ਦਾ ਲਿਆ ਜਾਇਜ਼ਾ* KMS ਕਾਲਜ ਵਿਖੇ ਮੈਡੀਕਲ ਸਾਇੰਸ ਵਿਭਾਗ ਲਈ ਐਂਟਰੈਂਸ ਟੈਸਟ ਆਯੋਜਿਤ ਕਰਵਾਇਆ - ਪ੍ਰਿੰਸੀਪਲ ਡਾ. ਮਾਨਵ ਸੈਣੀ विधायक प्रगट सिंह पंजाब कांग्रेस के नए अध्यक्ष नियुक्त ਕਿਸਾਨਾਂ ਦੀ ਫਸਲ ਦਾ ਦਾਣਾ-ਦਾਣਾ ਖਰੀਦਣਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ : ਲਾਲ ਚੰਦ ਕਟਾਰੂਚੱਕ DAV ਪਬਲਿਕ ਸਕੂਲ ਦੀ ਵਿਦਿਆਰਥਣ ਪਾਰੀਕਾ ਸ਼ਰਮਾ ਨੇ ਸਟ੍ਰੇਟ ਤਾਈਕਵਾਂਡੋ ਮੁਕਾਬਲੇ 'ਚ ਜਿੱਤਿਆ ਸੋਨ ਤਗਮਾ, ਨੈਸ਼ਨਲ ਲਈ ਹੋ... ਵਿਦਿਆਰਥੀਆਂ ਦੀ ਰਚਨਾਤਮਕ ਪ੍ਰਤਿਭਾ ਨੂੰ ਉਤਸ਼ਾਹਿਤ ਕਰਨ ਲਈ ਅੰਤਰ-ਕਲਾਸ ਰਚਨਾਤਮਕ ਲੇਖਣ ਮੁਕਾਬਲਾ ਕਰਵਾਇਆ ਬਲਾਕ ਪੱਧਰੀ ਮੁਕਾਬਲੇ 'ਚ ਡੱਫਰ ਸਕੂਲ ਦੀ ਵਿਦਿਆਰਥਣ ਨੇ ਦੂਜਾ ਸਥਾਨ ਕੀਤਾ ਹਾਸਲ
ADVERTISEMENT
You are currently viewing ਸਰਕਾਰੀ ਡਿਗਰੀ ਕਾਲਜ ਸਿੱਧਪੁਰ ਵਿਖੇ ਸ਼ਹੀਦੇ ਆਜ਼ਮ ਦਾ ਜਨਮ ਦਿਹਾੜਾ ਮਨਾਇਆ

ਸਰਕਾਰੀ ਡਿਗਰੀ ਕਾਲਜ ਸਿੱਧਪੁਰ ਵਿਖੇ ਸ਼ਹੀਦੇ ਆਜ਼ਮ ਦਾ ਜਨਮ ਦਿਹਾੜਾ ਮਨਾਇਆ

ਦੀਨਾਨਗਰ (ਸੁਰਿੰਦਰ ਸਿੰਘ ਸੋਨੀ)

ਸਰਕਾਰੀ ਡਿਗਰੀ ਕਾਲਜ ਸਿੱਧਪੁਰ ਵਿਖੇ ਸ਼ਹੀਦੇ ਆਜ਼ਮ ਦਾ ਜਨਮ ਦਿਹਾੜਾ ਮਨਾਇਆ

28,ਸਤੰਬਰ : ਸਰਕਾਰੀ ਡਿਗਰੀ ਕਾਲਜ ਸਿੱਧਪੁਰ ਵਿਖੇ ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਦੇ ਮੌਕੇ ਤੇ ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਸੁਰਜੀਤ ਸਿੰਘ ਦੀ ਪ੍ਰਧਾਨਗੀ ਹੇਠ ਇਕ ਵਿਸ਼ੇਸ਼ ਸਮਾਗਮ ਕਰਵਾਇਆ ਗਿਆ।ਜਿਸ ਦੌਰਾਨ ਕਾਲਜ ਦੇ ਪ੍ਰੋਫੈਸਰਾਂ ਅਤੇ ਵਿਦਿਆਰਥੀਆਂ ਵੱਲੋਂ ਮੋਟਰਸਾਈਕਲ ਰੈਲੀ ਕੱਢੀ ਗਈ, ਜੋ ਨੇੜਲੇ ਪਿੰਡਾਂ ਵਿੱਚੋਂ ਦੀ ਹੁੰਦੀ ਹੋਈ ਮੁੜ ਕਾਲਜ ਪਹੁੰਚ ਕੇ ਸਮਾਪਤ ਹੋਈ। ਇਸ ਦੌਰਾਨ ਸ਼ਹੀਦੇ ਆਜਮ ਦੇ ਜੀਵਨ ਤੇ ਅਧਾਰਿਤ ਇਕ ਸੈਮੀਨਾਰ ਵੀ ਕਰਵਾਇਆ ਗਿਆ ਜਿਸ ਵਿੱਚ ਭਾਗ ਲੈਂਦਿਆਂ ਹੋਇਆਂ ਵਿਦਿਆਰਥਣਾਂ ਬਿਕਰਮਜੀਤ ਕੌਰ, ਸ਼ਿਖਾ, ਤਮੰਨਾ ਅਤੇ ਰੀਆ ਨੇ ਸ਼ਹੀਦ ਭਗਤ ਸਿੰਘ ਦੇ ਜੀਵਨ ਸੰਘਰਸ਼ ਉੱਤੇ ਰੌਸ਼ਨੀ ਪਾਈ। ਪ੍ਰਿੰਸੀਪਲ ਸੁਰਜੀਤ ਸਿੰਘ ਨੇ ਅਪਣੇ ਸੰਬੋਧਨ ਦੌਰਾਨ ਸ਼ਹੀਦ ਭਗਤ ਸਿੰਘ ਵੱਲੋਂ ਦੇਸ਼ ਦੀ ਖਾਤਰ ਕੀਤੇ ਗਏ ਸੰਘਰਸ਼ ਨੂੰ ਯਾਦ ਕੀਤਾ ਅਤੇ ਵਿਦਿਆਰਥੀਆਂ ਨੂੰ ਸ਼ਹੀਦੇ ਆਜ਼ਮ ਦੇ ਵਿਚਾਰਾਂ ਨੂੰ ਅਪਣੀ ਜਿੰਦਗੀ ਵਿੱਚ ਅਪਨਾਉਣ ਦੀ ਲੋੜ ਤੇ ਜੋਰ ਦਿੱਤਾ। ਪ੍ਰੋ. ਰਜੇਸ਼ ਕੁਮਾਰ ਅਤੇ ਪ੍ਰੋ. ਦੀਪਕ ਕਪੂਰ ਨੇ ਭਗਤ ਸਿੰਘ ਦੀ ਫਿਲਾਸਫੀ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ। ਇਸ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਪ੍ਰੋ. ਸਰਬਜੀਤ ਸਿੰਘ ਵੱਲੋਂ ਨਿਭਾਈ ਗਈ।ਇਸ ਮੌਕੇ ਵਿਦਿਆਰਥੀਆਂ ਦੇ ਮਾਪਿਆਂ ਦੇ ਇਲਾਵਾ ਕਾਲਜ ਦਾ ਸਮੂਹ ਸਟਾਫ ਵੀ ਹਾਜਰ ਰਿਹਾ।