ਸ਼੍ਰੋਮਣੀ ਅਕਾਲੀ ਦਲ ਅਤੇ ਆਪ ਦੇ ਆਗੂਆਂ ਨੂੰ ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਵੱਲੋਂ ਦਿੱਤੇ ਗਏ ਯਾਦ ਪੱਤਰ : ਚੌ.ਕੁਮਾਰ ਸੈਣੀ
ਦਸੂਹਾ 30 ਨਵੰਬਰ (ਚੌਧਰੀ) : ਸੀਨੀਅਰ ਸਿਟੀਜ਼ਨਜ਼ ਵੈਲਫੇਅਰ ਐਸੋਸੀਏਸ਼ਨ ਰਜਿ. ਦਸੂਹਾ ਨੇ ਫੈਡਰੇਸ਼ਨ ਆਫ ਸੀਨੀਅਰ ਸਿਟੀਜ਼ਨਜ਼ ਐਸੋਸੀਏਸ਼ਨ ਪੰਜਾਬ ਰਜਿ. (ਫੈਡਸਨ ਪੰਜਾਬ) ਦੇ ਨਿਰਦੇਸ਼ਾ ਅਨੁਸਾਰ ਦਸੂਹਾ ਐਸੋਸੀਏਸ਼ਨ ਵੱਲੋਂ ਵੱਖ ਵੱਖ ਪਾਰਟੀਆਂ ਨੂੰ ਯਾਦ ਪੱਤਰ ਦੇਣ ਦਾ ਫੈਸਲਾ ਕੀਤਾ। ਕੋਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪ੍ਰਧਾਨ ਕਮਾਂਡੈਂਟ ਬਖਸ਼ੀਸ਼ ਸਿੰਘ ਅਤੇ ਸਕੱਤਰ ਜਨਰਲ ਚੌ. ਕੁਮਾਰ ਸੈਣੀ ਨੇ ਦੱਸਿਆ ਕਿ ਉਨ੍ਹਾਂ ਨੇ ਹੁਣ ਤੱਕ ਪੰਜਾਬ ਆਮ ਪਾਰਟੀ ਦੇ ਮਨੀਸ਼ ਸਿਸੋਦੀਆ ਡਿਪਟੀ ਚੀਫ ਮਨੀਸਟਰ ਦਿੱਲੀ ਨੂੰ ਰੀਤ ਫਾਰਮ ਦਸੂਹਾ ਵਿਖੇ ਵਪਾਰੀਆਂ ਦੇ ਇਕੱਤਰਤਾ ਦੌਰਾਨ ਸੀਨੀਅਰ ਸਿਟੀਜ਼ਨਜ਼ ਦੀਆਂ ਮੰਗਾਂ ਨੂੰ ਪੇਸ਼ ਕਰਦੇ ਹੋਏ ਯਾਦ ਪੱਤਰ ਦਿੱਤਾ ਅਤੇ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਨੇਤਾ ਸਰਦਾਰ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਜੀ ਨੂੰ ਵੀ ਪਾਂਡਵ ਸਰੋਵਰ ਪਰਿਕਰਮਾ ਵਿੱਚ ਸਥਿਤ ਸ਼੍ਰੀ ਪਰਸ਼ੂਰਾਮ ਮੰਦਰ ਵਿਖੇ ਸੀਨੀਅਰ ਸਿਟੀਜ਼ਨਜ਼ ਦੀਆਂ ਮੰਗਾਂ ਨੂੰ ਰੱਖਦੇ ਹੋਏ ਯਾਦ ਪੱਤਰ ਦਿੱਤਾ। ਉਹਨਾਂ ਦੱਸਿਆ ਕਿ ਹੁਣ ਤੱਕ ਉਹ ਦੋ ਪਾਰਟੀਆਂ ਨੂੰ ਯਾਦ ਪੱਤਰ ਦੇ ਚੁੱਕੇ ਹਨ ਅਤੇ ਨਿਕਟ ਭਵਿੱਖ ਵਿੱਚ ਕਾਂਗਰਸ ਅਤੇ ਭਾਰਤੀ ਜਨਤਾ ਪਾਰਟੀ ਦੇ ਆਗੂਆਂ ਨੂੰ ਵੀ ਅਜਿਹੇ ਯਾਦ ਪੱਤਰ ਦੇਣਗੇ। ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਰਿਟਾਇਰ ਪ੍ਰਿੰਸੀਪਲ ਸਤੀਸ਼ ਕਾਲੀਆ, ਰਿਟਾਇਰ ਹੈਡਮਾਸਟਰ ਰਣਬੀਰ ਚੰਦ, ਮਾਸਟਰ ਰਮੇਸ਼ ਸ਼ਰਮਾ, ਜਗਮੋਹਨ ਸ਼ਰਮਾ, ਅਨਿਲ ਕੁਮਾਰ, ਸੁਰਿੰਦਰ ਨਾਥ, ਭਾਗ ਸਿੰਘ, ਜਗਜੀਤ ਸਿੰਘ ਬਲੱਗਣ, ਕਰਨਲ ਜੋਗਿੰਦਰ ਲਾਲ ਸ਼ਰਮਾ ਅਤੇ ਰਾਜਿੰਦਰ ਸਿੰਘ ਟਿੱਲੂਵਾਲ ਆਦਿ ਹਾਜ਼ਰ ਸਨ।