Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਵਿੱਚ ਵੱਡੇ ਪੱਧਰ ‘ਤੇ ਹਿੱਸੇਦਾਰੀ ਪਵੇਗਾ ਯੂਥ ਵਿੰਗ : ਇੰਦਰਜੀਤ ਸਿੰਘ ਕੰਗ

ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਵਿੱਚ ਵੱਡੇ ਪੱਧਰ ‘ਤੇ ਹਿੱਸੇਦਾਰੀ ਪਵੇਗਾ ਯੂਥ ਵਿੰਗ : ਇੰਦਰਜੀਤ ਸਿੰਘ ਕੰਗ

ਹੁਸ਼ਿਆਰਪੁਰ 28 ਜਨਵਰੀ (ਯੋਗੇਸ਼ ਗੁਪਤਾ) 

ਨੌਜਵਾਨਾਂ ਨੂੰ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਆਪ ਮੁਹਾਰੇ ਮਿਲ ਰਿਹਾ ਹੈ ਭਰਵਾਂ ਹੁੰਗਾਰਾ

: ਸ਼੍ਰੋਮਣੀ ਅਕਾਲੀ ਦਲ ਦੀ ਮੁਹਿੰਮ ਨੂੰ ਪੰਜਾਬ ਦੇ ਸਾਰੇ ਵਰਗਾਂ, ਖਾਸ ਕਰਕੇ ਨੌਜਵਾਨ ਵਰਗ ਤੋਂ ਆਪ ਮੁਹਾਰੇ ਭਰਵਾਂ ਹੁੰਗਾਰਾ ਮਿਲ ਰਿਹਾ ਹੈ, ਇਸ ਗੱਲ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਦੇ .ਹੁਸ਼ਿਆਰਪੁਰ ਤੋਂ ਜ਼ਿਲ੍ਹਾ ਪ੍ਰਧਾਨ ਇੰਦਰਜੀਤ ਸਿੰਘ ਕੰਗ ਨੇ ਇਥੇ ਜਾਰੀ ਇਕ ਬਿਆਨ ਵਿੱਚ ਕੀਤਾ।

ਉਨ੍ਹਾਂ ਅੱਗੇ ਕਿਹਾ, “ਸ਼੍ਰੋਮਣੀ ਅਕਾਲੀ ਦਲ ਪੰਜਾਬ ਦੀ ਇਕਲੌਤੀ ਖੇਤਰੀ ਪਾਰਟੀ ਹੈ, ਜਿਹੜੀ ਹਮੇਸ਼ਾਂ ਪੰਜਾਬ, ਪੰਜਾਬੀਅਤ ਅਤੇ ਪੰਥ ਲਈ ਖੜਦੀ ਅਤੇ ਲੜਦੀ ਆਈ ਹੈ। ਸਾਡੇ ਪੰਜਾਬ ਦੇ ਨੌਜਵਾਨਾਂ ਨੂੰ ਇਸ ਗੱਲ ਦਾ ਮੁੜ ਤੋਂ ਯਕੀਨ ਹੋ ਚੁੱਕਾ ਹੈ ਕਿ ਪੰਜਾਬ ਦੀ ਤਰੱਕੀ ਲਈ ਆਪਣੀ ਪਾਰਟੀ ਨੂੰ ਮਜ਼ਬੂਤ ਕਰਨਾ ਬਹੁਤ ਜ਼ਰੂਰੀ ਹੈ। ਇਸੇ ਲਈ ਪਹਿਲੇ ਦਿਨ ਤੋਂ ਹੀ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਅਤੇ ਲੋਕ ਆਪ ਮੁਹਾਰੇ ਅੱਗੇ ਆਕੇ ਅਕਾਲੀ ਦਲ ਦੀ ਮੈਂਬਰਸ਼ਿਪ ਲੈ ਰਹੇ ਹਨ।”

ਉਨ੍ਹਾਂ ਅੱਗੇ ਇਹ ਵੀ ਕਿਹਾ, “ਸਾਡੇ ਯੂਥ ਅਕਾਲੀ ਦਲ ਦੇ ਆਗੂ ਜਿੱਥੇ ਮੁੜ ਤੋਂ ਆਪ ਸਰਗਮ ਮੈਂਬਰ ਬਣ ਰਹੇ ਹਨ ਉਥੇ ਹੀ ਉਹ ਇਸ ਭਰਤੀ ਮੁਹਿੰਮ ਵਿੱਚ ਵੱਡੇ ਪੱਧਰ ‘ਤੇ ਹਿੱਸੇਦਾਰੀ ਵੀ ਪਾ ਰਹੇ ਹਨ। ਸਾਡੇ ਯੂਥ ਅਕਾਲੀ ਦਲ ਦੇ ਆਗੂਆਂ ਵਲੋਂ ਲੋਕਾਂ ਤੱਕ ਪਾਰਟੀ ਦੀ ਭਰਤੀ ਮੁਹਿੰਮ ਦੀ ਜਾਗਰੂਕਤਾ ਫੈਲਾਈ ਜਾ ਰਹੀ ਹੈ ਅਤੇ ਵੱਧ ਤੋਂ ਵੱਧ ਲੋਕਾਂ ਨੂੰ ਮੁੜ ਤੋਂ ਆਪਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ।”

ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨੇ ਅੱਗੇ ਕਿਹਾ, “ਸਾਡੇ ਯੂਥ ਅਕਾਲੀ ਦਲ ਦੇ ਜੁਝਾਰੂ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਜੀ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਦੀ ਮਜ਼ਬੂਤੀ ਲਈ ਲਗਾਤਾਰ ਕੰਮ ਕਰਦਾ ਆ ਰਿਹਾ ਹੈ ਅਤੇ ਹੁਣ ਇਸ ਭਰਤੀ ਮੁਹਿੰਮ ਵਿੱਚ ਵੀ ਪੰਜਾਬ ਭਰ ਵਿੱਚ ਵੱਡੇ ਪੱਧਰ ‘ਤੇ ਮੁਹਿੰਮ ਦੀ ਕਾਮਯਾਬੀ ਲਈ ਕੰਮ ਕਰ ਰਿਹਾ ਹੈ।”

ਅੰਤ ਵਿੱਚ ਉਨ੍ਹਾਂ ਨੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਸਾਰੇ ਗਿਲੇ ਸ਼ਿਕਵੇ ਛੱਡਕੇ ਮੁੜ ਤੋਂ ਆਪਣੀ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਨ ਤਾਂਜੋ ਪੰਜਾਬ ਨੂੰ ਮੁੜ ਤੋਂ ਤਰੱਕੀ ਦੀ ਰਾਹ ਉੱਤੇ ਲਿਜਾਇਆ ਜਾ ਸਕੇ।