ਗੜ੍ਹਦੀਵਾਲਾ 22 ਮਈ (ਚੌਧਰੀ)
: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਬੰਧ ਅਧੀਨ ਚੱਲ ਰਹੇ ਅਦਾਰੇ ਖ਼ਾਲਸਾ ਕਾਲਜ ਗੜ੍ਹਦੀਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ.ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਰਹਿਨੁਮਾਈ ਅਤੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਧਰਮ ਅਧਿਐਨ ਵਿਭਾਗ ਦੇ ਮੈਡਮ ਜਤਿੰਦਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਵੱਲੋਂ ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ 14 ਅੰਮ੍ਰਿਤਧਾਰੀ ਵਿਦਿਆਰਥੀਆਂ ਨੂੰ ਇਕ ਲੱਖ ਦੇ ਵਜ਼ੀਫ਼ੇ ਪ੍ਰਦਾਨ ਕੀਤੇ ਗਏ। 10+1 ਅਤੇ 10+2 ਦੇ ਤਿੰਨ ਵਿਦਿਆਰਥੀਆਂ ਨੇ 5000 ਰੁਪਏ, ਗ੍ਰੈਜੂਏਸ਼ਨ ਪੱਧਰ ਦੇ 11 ਵਿਦਿਆਰਥੀਆਂ ਨੇ 8000 ਰੁਪਏ ਪ੍ਰਤੀ ਵਿਦਿਆਰਥੀ ਇਹ ਵਜ਼ੀਫੇ ਹਾਸਲ ਕੀਤੇ। ਵਿਦਿਆਰਥੀਆਂ ਨੇ ਇਹ ਵਜ਼ੀਫ਼ੇ ਕਾਲਜ ਦੇ ਪ੍ਰਿੰਸੀਪਲ ਡਾ.ਜਸਪਾਲ ਸਿੰਘ ਅਤੇ ਧਰਮ ਅਧਿਐਨ ਵਿਭਾਗ ਦੇ ਮੈਡਮ ਜਤਿੰਦਰ ਕੌਰ ਕੋਲੋਂ ਪ੍ਰਾਪਤ ਕੀਤੇ।ਇਸ ਮੌਕੇ ਕਾਲਜ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ ਨਾਲ ਧਾਰਮਿਕ ਸਿੱਖਿਆ ਪ੍ਰਾਪਤ ਕਰਨ ਲਈ ਪ੍ਰੇਰਿਆ। ਇਸ ਮੌਕੇ ਵਿਦਿਆਰਥੀਆਂ ਦੇ ਨਾਲ ਧਰਮ ਅਧਿਐਨ ਵਿਭਾਗ ਦੇ ਮੈਡਮ ਜਤਿੰਦਰ ਕੌਰ ਹਾਜ਼ਰ ਸਨ।