Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਸ਼ਚੇ ਅਕੈਡਮੀ ਚੰਡੀਗੜ੍ਹ ‘ਚ IAS ਅਤੇ IPS ਦੀ ਮੁਫ਼ਤ ਕੋਚਿੰਗ ਦਿੱਤੀ ਜਾਂਦੀ ਹੈ : ਪ੍ਰਿੰ.ਜਸਪਾਲ ਸਿੰਘ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਸ਼ਚੇ ਅਕੈਡਮੀ ਚੰਡੀਗੜ੍ਹ ‘ਚ IAS ਅਤੇ IPS ਦੀ ਮੁਫ਼ਤ ਕੋਚਿੰਗ ਦਿੱਤੀ ਜਾਂਦੀ ਹੈ : ਪ੍ਰਿੰ.ਜਸਪਾਲ ਸਿੰਘ

ਗੜ੍ਹਦੀਵਾਲਾ 19 ਅਪ੍ਰੈਲ (ਚੌਧਰੀ)

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਵਿਦਿਅਕ ਅਦਾਰੇ ਯੋਗ ਅਗਵਾਈ ਹੇਠ ਨਵੀਆਂ ਬੁਲੰਦੀਆਂ ਵੱਲ ਪ੍ਰਿੰਸੀਪਲ ਸ. ਜਸਪਾਲ ਸਿੰਘ (ਡਾ. ) ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਦੱਸਿਆ ਕਿ ਮਾਨਯੋਗ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਅਤੇ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਯੋਗ ਅਗਵਾਈ ਹੇਠ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਿਦਿਅਕ ਅਦਾਰੇ ਦਿਨ ਦੁਗਣੀ ਰਾਤ ਚੌਗੁਣੀ ਤਰੱਕੀ ਕਰ ਰਹੇ ਹਨ। ਉਹਨਾਂ ਦੱਸਿਆ ਕਿ 2019-20 ਵਿੱਚ ਵਿਦਿਅਕ ਅਦਾਰਿਆਂ ਦਾ ਘਾਟਾ 65 ਕਰੋੜ ਤੋਂ ਘੱਟ ਕੇ ਇਸ ਸਾਲ 23 ਕਰੋੜ ਰਹਿ ਗਿਆ ਹੈ। ਮਾਨਯੋਗ ਪ੍ਰਧਾਨ ਸ. ਹਰਜਿੰਦਰ ਸਿੰਘ ਧਾਮੀ ਵੱਲੋਂ ਕਰਮਚਾਰੀਆਂ ਦੀਆਂ ਤਨਖਾਹਾਂ ਦੀ ਪੁਰਾਣੀ ਬਕਾਇਆ ਰਾਸ਼ੀ ਦੀ ਅਦਾਇਗੀ ਇਸ ਮਹੀਨੇ ਵਿੱਚ ਕਰਨ ਦਾ ਉਪਰਾਲਾ ਕੀਤਾ ਜਾ ਰਿਹਾ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਿਸ਼ਚੇ ਅਕੈਡਮੀ ਚੰਡੀਗੜ੍ਹ ਵਿੱਚ ਸ਼ੁਰੂ ਕੀਤੀ ਗਈ ਹੈ, ਜਿਸ ਵਿੱਚ ਆਈ.ਏ. ਐੱਸ. ਅਤੇ ਆਈ.ਪੀ.ਐੱਸ. ਦੀ ਮੁਫ਼ਤ ਕੋਚਿੰਗ ਦਿੱਤੀ ਜਾਂਦੀ ਹੈ। ਇਸੇ ਸਾਲ ਦੇ ਜੁਲਾਈ ਮਹੀਨੇ ਤੋਂ ਜੁਡੀਸ਼ੀਅਰੀ ਦੀ ਕੋਚਿੰਗ ਲਈ ਵੀ ਪਟਿਆਲਾ ਵਿਖੇ ਅਕੈਡਮੀ ਸ਼ੁਰੂ ਕੀਤੀ ਜਾ ਰਹੀ ਹੈ। ਕੇਂਦਰਿਤ ਪਲੇਸਮੈਂਟ ਲਈ ਉੱਚ ਕੋਟੀ ਤੇ ਚੋਟੀ ਦੀਆਂ ਕੰਪਨੀਆਂ ਨਾਲ ਗੱਲਬਾਤ ਕੀਤੀ ਗਈ ਹੈ ਤਾਂ ਜੋ ਵਿਦਿਆਰਥੀਆਂ ਨੂੰ ਡਿਗਰੀ ਮਿਲਣ ਤੋਂ ਪਹਿਲਾਂ ਨਿਯੁਕਤੀ ਪੱਤਰ ਦਿੱਤੇ ਜਾਣ। ਸਾਰੇ ਕਾਲਜਾਂ ਤੇ ਸਕੂਲਾਂ ਨੂੰ ਸਮਾਰਟ ਕਲਾਸ ਰੂਮ ਉਪਲਬਧ ਕੀਤੇ ਗਏ ਹਨ ਅਤੇ ਇਸ ਸਾਲ ਵੀ ਹੋਰ ਨਵੇਂ ਸਮਾਰਟ ਕਲਾਸ ਰੂਮ ਸਕੂਲਾਂ ਤੇ ਕਾਲਜਾਂ ਨੂੰ ਦਿੱਤੇ ਜਾਣਗੇ। ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਖ਼ਿਲਾਫ਼ ਕੂੜ ਪ੍ਰਚਾਰ ਕਰਨ ਦੀਆਂ ਕੋਝੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਸਿੱਖ ਪੰਥ ਦੀ ਸਿਰਮੌਰ ਸੰਸਥਾ ਦੇ ਅਕਸ ਨੂੰ ਭਵਿੱਖ ਵਿੱਚ ਖਰਾਬ ਜਾਂ ਧੁੰਦਲਾ ਕਰਨ ਵਾਲੇ ਅਜਿਹੇ ਸ਼ਰਾਰਤੀ ਅਨਸਰਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਰੇ ਵਿਦਿਅਕ ਅਦਾਰੇ ਮਾਨਯੋਗ ਪ੍ਰਧਾਨ ਸਾਹਿਬ ਅਤੇ ਸਕੱਤਰ (ਵਿੱਦਿਆ) ਦੀ ਅਗਵਾਈ ਹੇਠ ਆਉਣ ਵਾਲੇ ਸਾਲਾਂ ਵਿੱਚ ਨਵੀਆਂ ਬੁਲੰਦੀਆਂ ਪ੍ਰਾਪਤ ਕਰਨਗੇ।