Prime Punjab Times

Latest news
ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ* ਪ੍ਰਿੰਸੀਪਲ ਸੁਖਵੰਤ ਕੌਰ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਧੁੱਪਸੜੀ ਵਿਖੇ ਸੰਭਾਲਿਆ ਅਹੁਦਾ, ਸਟਾਫ਼ ਵੱਲੋਂ ਨਿੱਘਾ ਸਵਾ... ਆਰਿਅਨ ਸ਼ਰਮਾ ਨੇ ਰਾਜ ਪੱਧਰੀ ਲੰਬੀ ਛਾਲ ਮੁਕਾਬਲੇ 'ਚ ਜਿੱਤਿਆ ਸੋਨ ਤਮਗਾ,ਕੌਮੀ ਪੱਧਰ ਦੇ ਮੁਕਾਬਲੇ ਲਈ ਹੋਈ ਚੋਣ ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਬੇਟੀ ਬਚਾਓ ਬੇਟੀ ਪੜ੍ਹਾਓ ਸੈੱਲ ਵੱਲੋਂ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ
ADVERTISEMENT
You are currently viewing ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੁਆਰਾ ਵਿਦਿਅਕ ਸੰਸਥਾਵਾਂ ਦੇ ਕਰਮਚਾਰੀਆਂ ਦੀ ਬਕਾਇਆ ਤਨਖਾਹ ਦੀ ਅਦਾਇਗੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਸਾਹਿਬ ਦੁਆਰਾ ਵਿਦਿਅਕ ਸੰਸਥਾਵਾਂ ਦੇ ਕਰਮਚਾਰੀਆਂ ਦੀ ਬਕਾਇਆ ਤਨਖਾਹ ਦੀ ਅਦਾਇਗੀ

ਗੜ੍ਹਦੀਵਾਲਾ 30 ਅਪ੍ਰੈਲ (ਚੌਧਰੀ) 

: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਸਾਹਿਬ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ ਅਗਵਾਈ ਹੇਠ ਸਮੂਹ ਸਕੂਲਾਂ/ ਕਾਲਜਾਂ ਦੇ ਪ੍ਰਿੰਸੀਪਲਾਂ ਦੀ ਇਕੱਤਰਤਾ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਪਾਤਸ਼ਾਹੀ ਛੇਵੀਂ, ਫਗਵਾੜਾ (ਕਪੂਰਥਲਾ) ਵਿਖੇ ਹੋਈ। ਜਿਸ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚਲਦੇ ਵਿਦਿਅਕ ਅਦਾਰਿਆਂ ਦੇ ਕਰਮਚਾਰੀਆਂ ਦੀ ਬਕਾਇਆ ਤਨਖਾਹਾਂ ਦੀ ਅਦਾਇਗੀ ਲਈ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਅਤੇ ਸ. ਗੁਰਮੀਤ ਸਿੰਘ ਬੂਹ ਵੱਲੋਂ 14 ਕਰੋੜ qoN v`D qoN v`D ਦੀ ਰਾਸ਼ੀ ਵੰਡੀ ਗਈ। ਇਸ ਮੌਕੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਦਿਅਕ ਸੰਸਥਾਵਾਂ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਨੂੰ ਸੰਬੋਧਨ ਹੁੰਦਿਆਂ ਵਿਦਿਅਕ ਅਦਾਰਿਆਂ ਦੇ ਮਨੋਰਥ ਅਤੇ ਟੀਚੇ ਤੋਂ ਜਾਣੂ ਕਰਵਾਇਆ। ਉਹਨਾਂ ਨੇ ਪ੍ਰਿੰਸੀਪਲ ਸਾਹਿਬਾਨ ਨੂੰ ਸਕੱਤਰ (ਵਿੱਦਿਆ) ਸ. ਸੁਖਮਿੰਦਰ ਸਿੰਘ ਦੀ rihnumweI ਹੇਠ ਵਿਦਿਅਕ ਅਦਾਰਿਆਂ ਨੂੰ ਬੁਲੰਦੀਆਂ ਤੱਕ ਪਹੁੰਚਾਉਣ ਲਈ ਤਕੜੇ ਹੋ ਕੇ ਕਾਰਜ ਕਰਨ ਲਈ ਪ੍ਰੇਰਿਆ। ਇਸ ਮੌਕੇ ਸ. ਸੁਖਮਿੰਦਰ ਸਿੰਘ ਨੇ ਕਿਹਾ ਕਿ ਪਿਛਲੇ ਸਮੇਂ ਵਿੱਚ ਵਿਦਿਅਕ ਖੇਤਰ ਦੇ ਆਰਥਿਕ ਘਾਟੇ ਨੂੰ ਸੁਧਾਰਨ ਲਈ ਕਈ ਨਵੀਆਂ ਨੀਤੀਆਂ ਬਣਾਈਆਂ ਜਾ ਰਹੀਆਂ ਹਨ। ਇਸ ਨਾਲ ਜਿੱਥੇ ਵਿਦਿਅਕ ਅਦਾਰਿਆਂ ਨੂੰ ਹੋਣ ਵਾਲੇ ਘਾਟੇ ਵਿੱਚ ਕਮੀ ਆਈ ਹੈ, ਉੱਥੇ ਵਿਦਿਅਕ ਅਦਾਰਿਆਂ ਦੇ ਕਰਮਚਾਰੀਆਂ ਦੀਆਂ ਤਨਖਾਹਾਂ ਦੀ ਸਮੇਂ ਸਿਰ ਅਦਾਇਗੀ ਵੀ ਕੀਤੀ ਜਾ ਰਹੀ ਹੈ। ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਅਤੇ ਸਟਾਫ਼ ਮੈਂਬਰਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇਸ ਚੰਗੇ ਉਪਰਾਲੇ ਦਾ ਤਹਿ ਦਿਲੋਂ ਧੰਨਵਾਦ ਕੀਤਾ। ਉਹਨਾਂ ਕਿਹਾ ਕਿ ਖ਼ਾਲਸਾ ਕਾਲਜ ਗੜ੍ਹਦੀਵਾਲਾ ਨੂੰ 51 ਲੱਖ 99 ਹਜ਼ਾਰ 624 ਰੁਪਏ ਦੀ ਰਾਸ਼ੀ ਤਨਖਾਹਾਂ ਦੀ ਅਦਾਇਗੀ ਲਈ ਦਿੱਤੀ ਗਈ ਹੈ।ਇਸ ਮੌਕੇ ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਕਿਹਾ ਕਿ ਇਹ ਉਪਰਾਲਾ ਉਨਾਂ ਅਫਵਾਹਾਂ ਦਾ ਮੋੜਵਾਂ ਜਵਾਬ ਹੈ, ਜਿਹੜੇ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬਦਨਾਮ ਕਰਨਾ ਚਾਹੁੰਦੇ ਹਨ। ਉਨਾਂ ਕਿਹਾ ਕਿ ਇਹ ਉਪਰਾਲਾ ਵਿਦਿਅਕ ਸੰਸਥਾਵਾਂ ਦੇ ਕਰਮਚਾਰੀਆਂ ਵਿਚ ਨਵੀਂ ਊਰਜਾ ਅਤੇ ਉਤਸ਼ਾਹ ਪੈਦਾ ਕਰੇਗਾ।