Prime Punjab Times

Latest news
ਸੀਨੀਅਰ ਮੈਡੀਕਲ ਅਫਸਰ ਡਾ. ਸ਼ੁਦੇਸ਼ ਰਾਜਨ ਵਲੋਂ ਅਚਨਚੇਤ ਨਿਰੀਖਣ ਖਾਲਸਾ ਕਾਲਜ ਵਿਖੇ ਵਿੱਤੀ ਸਾਖਰਤਾ ਅਤੇ ਸਾਈਬਰ ਸੁਰੱਖਿਆ ਸਬੰਧੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ KMS ਕਾਲਜ ਦੇ ਹੋਟਲ ਮੈਨੇਜਮੈਂਟ ਵਿਭਾਗ ਵੱਲੋਂ ਮਨਾਇਆ ਗਿਆ ਵਿਸ਼ਵ ਖੁਰਾਕ ਦਿਵਸ  ਸਵ: ਡਾਕਟਰ ਮੋਹਨ ਲਾਲ ਧੰਮਣ ਦੀ ਨਿੱਘੀ ਯਾਦ ਨੂੰ ਸਮਰਪਿਤ ਅੱਖਾਂ ਦੀ ਜਾਂਚ ਕੈਂਪ, ਮੈਡੀਕਲ ਜਾਂਚ ਕੈਂਪ ਅਤੇ ਖੂਨਦਾਨ ਕੈਂਪ... DAV ਪਬਲਿਕ ਸਕੂਲ,ਗੜ੍ਹਦੀਵਾਲਾ ਵਿਖੇ ਅਧਿਆਪਕ-ਮਾਪੇ ਮਿਲਣੀ ਦਾ ਸਫ਼ਲ ਆਯੋਜਨ ਖਾਲਸਾ ਕਾਲਜ ਵਿਖੇ ਕੈਂਸਰ ਜਾਗਰੂਕਤਾ ਸੰਬੰਧੀ ਕਰਵਾਇਆ ਗਿਆ ਵਿਸ਼ੇਸ਼ ਲੈਕਚਰ श्री रामलीला कमेटी दसूहा ने निकाली राम विवाह संबंधी भव्य शोभायात्रा हाजीपुर चौक दसूहा में धरना रोष प्रदर्शन किया, दसूहा में पंजाब बंद का असर *ਸੀ.ਐਚ.ਸੀ ਭੂੰਗਾ ਵਿਖੇ ਵਿਸ਼ਵ ਮਾਨਸਿਕ ਸਿਹਤ ਜਾਗਰੂਕਤਾ ਦਿਵਸ ਮਨਾਇਆ ਗਿਆ* *ਅਗਰਵਾਲ ਸਭਾ ਵੱਲੋਂ ਮਹਾਰਾਜਾ ਅਗਰਸੈਨ ਜਯੰਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਗਈ*
ADVERTISEMENT
You are currently viewing ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵੱਲੋਂ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਅੰਮ੍ਰਿਤਸਧਾਰੀ ਵਿਦਿਆਥੀਆਂ ਨੂੰ 1,22,000/- ਦੇ ਵਜ਼ੀਫੇ ਪ੍ਰਦਾਨ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ ਵੱਲੋਂ ਖ਼ਾਲਸਾ ਕਾਲਜ, ਗੜ੍ਹਦੀਵਾਲਾ ਦੇ ਅੰਮ੍ਰਿਤਸਧਾਰੀ ਵਿਦਿਆਥੀਆਂ ਨੂੰ 1,22,000/- ਦੇ ਵਜ਼ੀਫੇ ਪ੍ਰਦਾਨ

ਗੜ੍ਹਦੀਵਾਲਾ (ਚੌਧਰੀ) 

1 ਅਪ੍ਰੈਲ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ 2022 ਦੇ ਵਿੱਦਿਅਕ ਸੈਸ਼ਨ ਵਿੱਚ ਖਾਲਸਾ ਕਾਲਜ ਗੜ੍ਹਦੀਵਾਲਾ ਦੇ ਅੰਮ੍ਰਿਤਧਾਰੀ ਵਿਦਿਆਥੀਆਂ ਨੂੰ 1,22,000 ਰੁ: ਦੇ ਵਜੀਫੇ ਭੇਜੇ ਗਏ। ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਜੀ ਦੀ ਅਗਵਾਈ ਹੇਠ ਅਤੇ ਵਿੱਦਿਆ ਸਕੱਤਰ ਸ. ਸੁਖਮਿੰਦਰ ਸਿੰਘ ਜੀ ਦੀਆਂ ਕੋਸ਼ਿਸ਼ਾ ਸਦਕਾ ਧਰਮ ਪ੍ਰਚਾਰ ਕਮੇਟੀ ਵੱਲੋਂ 2022 ਦੇ ਸੈਸ਼ਨ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚਲ ਰਹੇ ਕਾਲਜਾਂ ਅਤੇ ਸਕੂਲਾਂ ਦੇ ਪ੍ਰਿੰਸੀਪਲਾਂ ਨੂੰ ‘ਗੁਰਦੁਵਾਰਾ ਸੁਖਚੈਨਆਣਾ ਸਾਹਿਬ, ਫਗਵਾੜਾ’ ਵਿਖੇ ਇਕੱਤਰ ਕੀਤਾ ਗਿਆ ਜਿੱਥੇ ਕੁੱਲ 2 ਕਰੋੜ 25 ਲੱਖ 4 ਹਜਾਰ ਦੀ ਰਾਸ਼ੀ ਅੰਮ੍ਰਿਤਧਾਰੀ ਵਿੱਦਿਆਰਥੀਆਂ ਲਈ ਜਾਰੀ ਕੀਤੀ ਗਈ। ਖ਼ਾਲਸਾ ਕਾਲਜ ਗੜ੍ਹਦੀਵਾਲਾ ਦੇ ਕਲਾਸ +1, +2, ਗ੍ਰੈਜੂਏਸ਼ਨ ਅਤੇ ਪੋਸਟ ਗ੍ਰੈਜੂਏਸ਼ਨ ਦੇ 17 ਵਿੱਦਿਆਰਥੀਆਂ ਨੂੰ 1,22,000/- ਰੁ: ਦੇ ਵਜੀਫੇ ਕਾਲਜ ਦੇ ਪ੍ਰੋ. ਗੁਰਪਿੰਦਰ ਸਿੰਘ ਨੇ ਹਾਸਲ ਕੀਤੇ।ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੇ ਕਾਲਜ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਸ. ਹਰਜਿੰਦਰ ਸਿੰਘ ਧਾਮੀ ਜੀ, ਵਿੱਦਿਆ ਸਕੱਤਰ ਸ. ਸੁਖਮਿੰਦਰ ਸਿੰਘ ਅਤੇ ਧਰਮ ਪ੍ਰਚਾਰਕ ਕਮੇਟੀ ਦਾ ਦਿਲੋਂ ਧੰਨਵਾਦ ਕੀਤਾ ।ਇਸ ਮੋਕੇ ਡਾ. ਮਲਕੀਤ ਸਿੰਘ, ਡਾ. ਦਿਲਬਾਰਾ ਸਿੰਘ, ਪ੍ਰੋ. ਸੰਜੀਵ ਸਿੰਘ ਅਤੇ ਡਾ. ਦਵਿੰਦਰ ਕੁਮਾਰ ਹਾਜ਼ਰ ਸਨ।

ਫੋਟੋ : ਪੋ੍.ਗੁਰਪਿੰਦਰ ਸਿੰਘ ਵਜੀਫੇ ਦੀ ਪ੍ਰਾਪਤ ਰਾਸ਼ੀ ਦਾ ਚੈਕ ਪ੍ਰਿੰਸੀਪਲ ਡਾ. ਜਸਪਾਲ ਸਿੰਘ ਜੀ ਨੁੰ ਦਿੰਦੇ ਹੋਏ।